SKM meeting ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿੱਚ ਏਕੇ ਸਬੰਧੀ ਮੀਟਿੰਗ ਅੱਜ
11:32 AM Feb 12, 2025 IST
Advertisement
ਆਤਿਸ਼ ਗੁਪਤਾ
ਚੰਡੀਗੜ੍ਹ, 12 ਫਰਵਰੀ
ਸੰਯੁਕਤ ਕਿਸਾਨ ਮੋਰਚਾ ਵੱਲੋਂ ਕਿਸਾਨ ਜਥੇਬੰਦੀਆਂ ਵਿੱਚ ਏਕੇ ਨੂੰ ਲੈ ਕੇ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ 11:30 ਵਜੇ ਸ਼ੁਰੂ ਹੋਵੇਗੀ। ਸੰਯੁਕਤ ਕਿਸਾਨ ਮੋਰਚਾ ਨੇ ਇਸ ਬੈਠਕ ਲਈ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਸੱਦਾ ਦਿੱਤਾ ਸੀ, ਪਰ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ ਨੇ ਢਾਬੀ ਗੁੱਜਰਾਂ ਬਾਰਡਰ ’ਤੇ ਕੀਤੀ ਜਾ ਰਹੀ ਕਿਸਾਨ ਮਹਾਪੰਚਾਇਤ ਨੂੰ ਲੈ ਕੇ ਮੀਟਿੰਗ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਸੀ। ਹਾਲਾਂਕਿ ਕਿਸਾਨ ਮਜ਼ਦੂਰ ਮੋਰਚੇ ਦੇ ਆਗੂ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਲਈ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂ ਚੰਡੀਗੜ੍ਹ ਪੁੱਜਣੇ ਸ਼ੁਰੂ ਹੋ ਚੁੱਕੇ ਹਨ।
Advertisement
Advertisement
Advertisement