ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੇਤੀ ਬਜਟ ਵਿੱਚ ਕਟੌਤੀ ਕਰਨ ਦਾ ਐੱਸਕੇਐੱਮ ਵੱਲੋਂ ਵਿਰੋਧ

07:30 AM Jul 31, 2024 IST
ਸਿਰਸਾ ਵਿੱਚ ਮੀਟਿੰਗ ਦੌਰਾਨ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੇ ਆਗੂ। -ਫੋਟੋ: ਪ੍ਰਭੂ

ਨਿੱਜੀ ਪੱਤਰ ਪ੍ਰੇਰਕ
ਸਿਰਸਾ, 30 ਜੁਲਾਈ
ਇਥੋਂ ਦੀ ਕੰਬੋਜ ਧਰਮਸ਼ਾਲਾ ’ਚ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਦੀ ਮੀਟਿੰਗ ਸਵਰਨ ਸਿੰਘ ਵਿਰਕ, ਸੁਖਵਿੰਦਰ ਸਿੰਘ ਅਤੇ ਰਘੁਬੀਰ ਸਿੰਘ ਨਕੌੜਾ ਦੀ ਸਾਂਝੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਖੇਤੀ ਨੂੰ ਬਚਾਉਣ ਲਈ ਨਹਿਰੀ ਪਾਣੀ ਛੱਡਣ, ਚੰਡੀਗੜ੍ਹ ਮੀਟਿੰਗ ਵਿੱਚ ਪ੍ਰਵਾਨ ਹੋਏ ਮੁਆਵਜ਼ੇ ਦੇ ਮੁੱਦਿਆਂ ਦਾ ਛੇਤੀ ਹੱਲ ਕਰਨ ਸਮੇਤ ਹੋਰ ਕਿਸਾਨੀ ਮੰਗਾਂ ’ਤੇ ਚਰਚਾ ਕੀਤੀ ਗਈ। ਸੰਯੁਕਤ ਕਿਸਾਨ ਮੋਰਚਾ ਹਰਿਆਣਾ ਨੇ ਕੇਂਦਰ ਸਰਕਾਰ ਵੱਲੋਂ ਕੇਂਦਰੀ ਬਜਟ ਵਿੱਚ ਖੇਤੀਬਾੜੀ ਲਈ ਬਜਟ ਫੰਡ ’ਚ ਕੀਤੀ ਗਈ ਕਟੌਤੀ ਖ਼ਿਲਾਫ਼ ਰੋਸ ਦਾ ਪ੍ਰਗਟਾਵਾ ਕੀਤਾ। ਆਗਾਮੀ ਅੰਦੋਲਨ ਦੀ ਰਣਨੀਤੀ ਬਣਾਉਣ ਲਈ ਪਹਿਲੀ ਅਗਸਤ ਨੂੰ ਨਰਵਾਣਾ ’ਚ ਐੱਸਕੇਐੱਮ ਹਰਿਆਣਾ ਦੀ ਮੀਟਿੰਗ ਸਦੀ ਗਈ ਹੈ।
ਐਸਕੇਐਮ ਹਰਿਆਣਾ ਕਮੇਟੀ ਦੇ ਮੈਂਬਰ ਡਾ. ਸੁਖਦੇਵ ਸਿੰਘ ਜੰਮੂ ਨੇ ਦੱਸਿਆ ਕਿ ਅੱਜ ਸੂਬੇ ਵਿੱਚ ਮੀਂਹ ਨਾ ਪੈਣ ਕਾਰਨ ਸੋਕੇ ਵਾਲੀ ਸਥਿਤੀ ਬਣੀ ਹੋਈ ਹੈ। ਫਸਲਾਂ ਸੌਕੇ ਨਾਲ ਮਰ ਰਹੀਆਂ ਹਨ। ਕਿਸਾਨਾਂ ਦੇ ਖਰਚੇ ਵੱਧ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਮੀਟਿੰਗ ਵਿੱਚ ਕਿਸਾਨ ਮੋਰਚਾ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਫਸਲਾਂ ਨੂੰ ਬਚਾਉਣ ਲਈ ਨਹਿਰਾਂ ਅਤੇ ਡਰੇਨਾਂ ਵਿੱਚ ਪਾਣੀ ਛੱਡਿਆ ਜਾਵੇ ਤਾਂ ਜੋ ਤਬਾਹ ਹੋ ਰਹੀਆਂ ਫਸਲਾਂ ਨੂੰ ਬਚਾਇਆ ਜਾ ਸਕੇ। ਸੌਕੇ ਤੇ ਗੁਲਾਬੀ ਸੁੰਡੀ ਨਾਲ ਤਬਾਹ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਤੁਰੰਤ ਮੁਆਵਜ਼ਾ ਦਿੱਤਾ ਜਾਵੇ। ਡਾ. ਜੰਮੂ ਨੇ ਦੱਸਿਆ ਕਿ ਕਿਸਾਨੀਂ ਮੁੱਦਿਆਂ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਹਰਿਆਣਾ ਵੱਲੋਂ 1 ਅਗਸਤ ਨੂੰ ਨਰਵਾਣਾ ਵਿੱਚ ਮੀਟਿੰਗ ਸੱਦੀ ਗਈ ਹੈ ਜਿਸ ਵਿੱਚ ਅਗਲੇ ਅੰਦੋਲਨ ਦੀ ਰਣਨੀਤੀ ਤਿਆਰ ਕੀਤੀ ਜਾਵੇਗੀ। ਮੀਟਿੰਗ ’ਚ ਇਕ ਮਤਾ ਪਾਸ ਕਰਕੇ ਐੱਸ.ਕੇ.ਐੱਮ.ਹਰਿਆਣਾ ਨੇ ਕੇਂਦਰੀ ਬਜਟ ’ਚ ਖੇਤੀ ਬਜਟ ’ਚ ਕੀਤੀ ਗਈ ਕਟੌਤੀ ਦੀ ਸਖਤ ਨਿੰਦਾ ਕੀਤੀ।

Advertisement

Advertisement
Advertisement