ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੌਮੀ ਰਾਜਧਾਨੀ ਦੀ ਹਵਾ ਗੁਣਵੱਤਾ ’ਚ ਮਾਮੂਲੀ ਸੁਧਾਰ

07:20 AM Dec 04, 2024 IST
ਨਵੀਂ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਕਾਰਨ ਛਾਈ ਧੁਆਂਖੀ ਧੁੰਦ। -ਫੋਟੋ: ਰਾਇਟਰਜ਼

ਨਵੀਂ ਦਿੱਲੀ, 3 ਦਸੰਬਰ
ਦਿੱਲੀ ਵਿੱਚ ਅੱਜ ਹਵਾ ਦੀ ਗੁਣਵੱਤਾ ਵਿੱਚ ਥੋੜ੍ਹਾ ਸੁਧਾਰ ਹੋਇਆ ਅਤੇ ਸਵੇਰੇ ਹਵਾ ਗੁਣਵੱਤਾ ਸੂਚਕਅੰਕ (ਏਕਿਊਆਈ) 274 ਦਰਜ ਕੀਤਾ ਗਿਆ। ਇਹ ਹਵਾ ਪ੍ਰਦੂਸ਼ਣ ਦੇ ਮਾਮਲੇ ’ਚ ਦਿੱਲੀ ਵਾਸੀਆਂ ਲਈ ਰਾਹਤ ਦੇਣ ਦੇ ਹਿਸਾਬ ਨਾਲ ਲਗਾਤਾਰ ਤੀਜਾ ਦਿਨ ਹੈ। ਦਿੱਲੀ ਵਾਸੀਆਂ ਲਈ ਨਵੰਬਰ ਦੇ ਮੁਕਾਬਲੇ ਦਸੰਬਰ ਦੇ ਸ਼ੁਰੂ ਵਿੱਚ ਸਾਹ ਲੈਣਾ ਆਸਾਨ ਹੋ ਗਿਆ ਹੈ। ਨਵੰਬਰ ਦੇ ਜ਼ਿਆਦਾਤਰ ਦਿਨ ਹਵਾ ਜ਼ਹਿਰੀਲੀ ਬਣੀ ਰਹੀ ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (ਸੀਪੀਸੀਬੀ) ਅਨੁਸਾਰ, ਅੱਜ ਸਵੇਰੇ ਨੌਂ ਵਜੇ ਕੌਮੀ ਰਾਜਧਾਨੀ ਦਾ ਏਕਿਊਆਈ 274 ਦਰਜ ਕੀਤਾ ਗਿਆ।
ਬੀਤੇ ਦਿਨ ਦਿੱਲੀ ਦਾ 24 ਘੰਟੇ ਦਾ ਏਕਿਊਆਈ 280 ਰਿਹਾ ਸੀ। ਸ਼ਹਿਰ ਦੇ 37 ਨਿਗਰਾਨੀ ਸਟੇਸ਼ਨਾਂ ਵਿੱਚੋਂ ਅੱਠ ਨੇ ਹਵਾ ਦੀ ਗੁਣਵੱਤਾ ਨੂੰ ‘ਬਹੁਤ ਖਰਾਬ’ (300 ਤੋਂ 400 ਦੇ ਵਿਚਕਾਰ) ਸ਼੍ਰੇਣੀ ਵਿੱਚ ਦਰਜ ਕੀਤਾ। ਇਨ੍ਹਾਂ ਸਟੇਸ਼ਨਾਂ ਵਿੱਚ ਬਵਾਨਾ, ਜਹਾਂਗੀਰਪੁਰੀ, ਮੁੰਡਕਾ, ਰੋਹਿਣੀ, ਆਰਕੇ ਪੁਰਮ, ਸ਼ਾਦੀਪੁਰ ਅਤੇ ਸਿਰੀ ਫੋਰਟ ਸ਼ਾਮਲ ਹਨ।
ਬਾਕੀ ਸਟੇਸ਼ਨਾਂ ’ਤੇ ਹਵਾ ਦੀ ਗੁਣਵੱਤਾ ‘ਖ਼ਰਾਬ’ (200 ਤੋਂ 300 ਦੇ ਵਿਚਕਾਰ) ਸ਼੍ਰੇਣੀ ਵਿੱਚ ਦਰਜ ਕੀਤੀ ਗਈ। ਸਿਫ਼ਰ ਤੋਂ 50 ਦੇ ਵਿਚਕਾਰ ਏਕਿਊਆਈ ਨੂੰ ‘ਚੰਗਾ’, 51 ਤੋਂ 100 ਨੂੰ ‘ਤਸੱਲੀਬਖਸ਼’, 101 ਤੋਂ 200 ‘ਮੱਧਮ’, 201 ਤੋਂ 300 ‘ਖ਼ਰਾਬ’ ਅਤੇ 301 ਤੋਂ 400 ਨੂੰ ‘ਬਹੁਤ ਖ਼ਰਾਬ’ ਅਤੇ 401 ਤੋਂ 500 ਨੂੰ ‘ਗੰਭੀਰ’ ਮੰਨਿਆ ਜਾਂਦਾ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈਐੱਮਡੀ) ਅਨੁਸਾਰ ਅੱਜ ਘੱਟੋ-ਘੱਟ ਤਾਪਮਾਨ 10.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਦੇ ਔਸਤ ਤਾਪਮਾਨ ਨਾਲੋਂ ਇੱਕ ਡਿਗਰੀ ਸੈਲਸੀਅਸ ਵੱਧ ਹੈ।
ਸਵੇਰੇ 8.30 ਵਜੇ ਨਮੀ ਦਾ ਪੱਧਰ 95 ਫੀਸਦੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਦਿਨ ਸਮੇਂ ਹਲਕੀ ਧੁੰਦ ਪੈਣ ਅਤੇ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਪੇਸ਼ੀਨਗੋਈ ਕੀਤੀ ਹੈ। -ਪੀਟੀਆਈ

Advertisement

Advertisement