For the best experience, open
https://m.punjabitribuneonline.com
on your mobile browser.
Advertisement

ਦਿੱਲੀ ਵਿੱਚ ਹਲਕੇ ਮੀਂਹ ਨਾਲ ਗਰਮੀ ਤੋਂ ਮਾਮੂਲੀ ਰਾਹਤ

09:01 AM May 31, 2024 IST
ਦਿੱਲੀ ਵਿੱਚ ਹਲਕੇ ਮੀਂਹ ਨਾਲ ਗਰਮੀ ਤੋਂ ਮਾਮੂਲੀ ਰਾਹਤ
ਦਿੱਲੀ ਵਿੱਚ ਲੱਗੀ ਛਬੀਲ ’ਤੇ ਮਿੱਠਾ ਜਲ ਪੀਂਦੇ ਹੋਏ ਬੱਚੇ। -ਫੋਟੋ: ਏਐਨਆਈ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਮਈ
ਕੌਮੀ ਰਾਜਧਾਨੀ ਦਿੱਲੀ ਵਿੱਚ ਕੱਲ੍ਹ ਦੇਰ ਸ਼ਾਮ ਪਏ ਹਲਕੇ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਮਾਮੂਲੀ ਰਾਹਤ ਮਿਲੀ ਹੈ। ਵਿਭਾਗ ਅਨੁਸਾਰ ਤਾਪਮਾਨ ਵਿੱਚ ਕੱਲ੍ਹ ਦੇ ਮੁਕਾਬਲੇ ਅੱਜ ਮਾਮੂਲੀ ਗਿਰਾਵਟ ਦੇਖੀ ਗਈ। ਕੱਲ੍ਹ ਮੁੰਗੇਸ਼ਪੁਰ ਵਿੱਚ ਤਾਪਮਾਨ 52.03 ਡਿਗਰੀ ਸੈਲਸੀਅਸ ’ਤੇ ਪਹੁੰਚ ਗਿਆ ਸੀ, ਜਦੋਂ ਕਿ ਇਹ ਕਈ ਖੇਤਰਾਂ 47 ਡਿਗਰੀ ਸੈਲਸੀਅਸ ਰਿਹਾ। ਦੇਰ ਸ਼ਾਮ ਪਏ ਹਲਕੇ ਮੀਂਹ ਮਗਰੋਂ ਤਾਪਮਾਨ ਵਿੱਚ 1 ਤੋਂ ਲੈ ਕੇ 3 ਡਿਗਰੀ ਤੱਕ ਗਿਰਾਵਟ ਆਈ ਹੈ। ਮੌਸਮ ਮਹਿਕਮੇ ਦੇ ਖੇਤਰੀ ਮੌਸਮ ਪੂਰਵ ਅਨੁਮਾਨ ਕੇਂਦਰ ਦੇ ਮੁਖੀ ਕੁਲਦੀਪ ਸ੍ਰੀਵਾਸਤਵ ਨੇ ਦੱਸਿਆ ਕਿ ਵੀਰਵਾਰ ਲਈ ਮੌਸਮ ਵਿਭਾਗ ਨੇ ਸ਼ਹਿਰ ਵਿੱਚ ਗਰਮੀ ਦੇ ਰੈੱਡ ਅਲਰਟ ਤੋਂ ਹੁਣ ਸੰਤਰੀ ਅਲਰਟ ਦੀ ਚਿਤਾਵਨੀ ਦਿੱਤੀ ਹੈ ਜਿਸ ਵਿੱਚ ਤਾਪਮਾਨ ਵਿੱਚ 2-3 ਡਿਗਰੀ ਦੀ ਕਮੀ ਦੀ ਭਵਿੱਖਬਾਣੀ ਕੀਤੀ ਗਈ ਹੈ। 31 ਮਈ ਅਤੇ 1 ਜੂਨ ਤੱਕ ਤਾਪਮਾਨ 3-4 ਡਿਗਰੀ ਘੱਟ ਹੋਣ ਦੀ ਸੰਭਾਵਨਾ ਹੈ। ਵਿਭਾਗ ਅਨੁਸਾਰ ਅੱਜ ਗਰਮ ਹਵਾਵਾਂ 25-35 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲੀਆਂ। ਇਸ ਤੋਂ ਇਲਾਵਾ ਅੱਜ ਸ਼ਹਿਰ ਵਿੱਚ ਵੱਧ ਤੋਂ ਵੱਧ ਤਾਪਮਾਨ 45 ਡਿਗਰੀ ਸੈਲਸੀਅਸ ਤੇ ਘੱਟ ਤਾਪਮਾਨ 32 ਡਿਗਰੀ ਸੈਲਸੀਅਸ ਮਾਪਿਆ ਗਿਆ। ਮੌਸਮ ਵਿਗਿਆਨ ਕੇਂਦਰ ਦੇ ਅਨੁਸਾਰ ਬੱਦਲਵਾਈ ਵਾਲਾ ਮੌਸਮ 1 ਜੂਨ ਤੱਕ ਜਾਰੀ ਰਹਿਣ ਦੀ ਸੰਭਾਵਨਾ ਹੈ ਪਰ ਇਸ ਤੋਂ ਬਾਅਦ 4 ਜੂਨ ਤੱਕ ਹਲਕੇ ਮੀਂਹ ਦੀ ਉਮੀਦ ਨਹੀਂ ਹੈ। ਦਿੱਲੀ ਦੇ ਪ੍ਰਾਇਮਰੀ ਮੌਸਮ ਸਟੇਸ਼ਨ ਸਫਦਰਜੰਗ ਆਬਜ਼ਰਵੇਟਰੀ ਨੇ 29 ਮਈ ਨੂੰ ਵੱਧ ਤੋਂ ਵੱਧ ਤਾਪਮਾਨ 46.8 ਡਿਗਰੀ ਸੈਲਸੀਅਸ ਦਰਜ ਕੀਤਾ ਜੋ 79 ਸਾਲਾਂ ਵਿੱਚ ਸਭ ਤੋਂ ਵੱਧ ਸੀ। ਇਹ 17 ਜੂਨ 1945 ਨੂੰ 46.7 ਡਿਗਰੀ ਸੈਲਸੀਅਸ ਸੀ। ਦੂਜੇ ਪਾਸੇ ਅੱਜ ਹਵਾ ਸ਼ੁੱਧਤਾ ਸੂਚਕ ਅੰਕ (ਏਕਿਊਆਈ) ਖ਼ਰਾਬ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਅਨੁਸਾਰ ਹਵਾ ਗੁਣਵੱਤਾ ਸੂਚਕ ਅੰਕ 236 ਰਿਹਾ।

Advertisement

ਜ਼ਿਲ੍ਹਾ ਫਤਿਹਾਬਾਦ ਵਿੱਚ ਗਰਮੀ ਕਾਰਨ ਮੌਤ

ਟੋਹਾਣਾ (ਗੁਰਦੀਪ ਸਿੰਘ ਭੱਟੀ): ਜ਼ਿਲ੍ਹਾ ਫਤਿਹਾਬਾਦ ਵਿੱਚ ਅਤਿ ਦੀ ਗਰਮੀ ਕਾਰਨ ਅੱਜ ਇਕ ਹੋਰ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖ਼ਤ ਨਹੀਂ ਹੋ ਸਕੀ। ਬੀਤੇ ਦਿਨ ਗਰਮੀ ਕਾਰਨ ਬੇਹੋਸ਼ ਹੋਏ ਵਿਅਕਤੀ ਨੂੰ ਦੁਕਾਨਦਾਰਾਂ ਨੇ ਨਾਗਰਿਕ ਹਸਪਤਾਲ ਭਰਤੀ ਕਰਵਾਇਆ ਸੀ। ਹੋਸ਼ ਆਉਂਦੇ ਹੀ ਉਹ ਹਸਪਤਾਲ ਵਿੱਚੋਂ ਫ਼ਰਾਰ ਹੋਕੇ ਬਾਜ਼ਾਰਾਂ ਵਿੱਚ ਘੁੰਮਦਾ ਰਿਹਾ। ਥੋੜ੍ਹੀ ਦੇਰ ਬਾਅਦ ਫ਼ਿਰ ਤੋਂ ਬੇਹੋਸ਼ ਹੋਣ ’ਤੇ ਉਸ ਦੀ ਮੌਤ ਹੋ ਗਈ। ਇਸੇ ਤਰ੍ਹਾਂ ਬੀਤੇ ਦਿਨ ਭਿਡਰਾਨਾ ਵਿੱਚ ਗਰਮੀ ਕਾਰਨ ਇਕ ਮਜ਼ੂਦਰ ਦੀ ਮੌਤ ਹੋ ਗਈ ਸੀ। ਮਜ਼ਦੂਰ ਦੀ ਦੇਹ ਪਿੰਡ ਦੇ ਨੇੜੇ ਦੀ ਮਿਲੀ ਸੀ ਤੇ ਉਸ ਦਾ ਮੋਟਰਸਾਈਕਲ ਵੀ ਨਾਲ ਹੀ ਪਿਆ ਮਿਲਿਆ। ਮੈਡੀਕਲ ਰਿਪਰੋਟ ਵਿੱਚ ਪੁਸ਼ਟੀ ਹੋਈ ਕਿ ਮਜ਼ਦੂਰ ਦੀ ਮੌਤ ਦੀ ਗਰਮੀ ਕਾਰਨ ਹੋਈ ਹੈ।

Advertisement
Author Image

sukhwinder singh

View all posts

Advertisement
Advertisement
×