For the best experience, open
https://m.punjabitribuneonline.com
on your mobile browser.
Advertisement

ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਨਾਅਰੇਬਾਜ਼ੀ

10:53 AM Jun 26, 2024 IST
ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਨਾਅਰੇਬਾਜ਼ੀ
ਮੋਗਾ ਸਿਵਲ ਹਸਪਤਾਲ ਵਿੱਚ ਧਰਨਾ ਦਿੰਦੀਆਂ ਹੋਈਆਂ ਆਸ਼ਾ ਤੇ ਫੈਸਿਲੀਟੇਟਰਜ਼ ਵਰਕਰ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 25 ਜੂਨ
ਇਥੇ ਆਸ਼ਾ ਵਰਕਰਜ਼ ਫੈਸਿਲੀਟੇਟਰਜ਼ ਸਾਂਝਾ ਮੋਰਚਾ ਵੱਲੋਂ ਜ਼ਿਲ੍ਹਾ ਪ੍ਰਧਾਨ ਮਨਦੀਪ ਕੌਰ ਦੀਦਾਰੇ ਵਾਲਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ 5 ਜੁਲਾਈ ਨੂੰ ਜਲੰਧਰ ਵਿੱਚ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਸੰਦੀਪ ਕੌਰ, ਮੀਤ ਪ੍ਰਧਾਨ ਬਲਜੀਤ ਕੋਰ, ਮਨਪ੍ਰੀਤ ਕੌਰ ਕੋਟ ਈਸੇ ਖਾਂ, ਮੀਤ ਪ੍ਰਧਾਨ ਪਰਮਜੀਤ ਕੌਰ ਸਮਾਧ ਭਾਈ, ਸਿਮਰਜੀਤ ਕੌਰ ਬਾਘਾਪੁਰਾਣਾ, ਜਰਨਲ ਸਕੱਤਰ ਕਮਲਜੀਤ ਕੌਰ ਬੱਧਨੀ, ਜ਼ਿਲ੍ਹਾ ਕਮੇਟੀ ਮੈਂਬਰ ਸਰਬਜੀਤ ਕੌਰ ਚੜਿੱਕ ਨੇ ਕਿਹਾ ਕਿ ਨੈਸ਼ਨਲ ਰੂਰਲ ਹੈਲਥ ਮਿਸ਼ਨ ਤਹਿਤ ਦੇਸ਼ ਭਰ ਵਿੱਚ ਲੱਖਾਂ ਆਸ਼ਾ ਵਰਕਰਾਂ ਸੇਵਾਵਾਂ ਨਿਭਾ ਰਹੀਆਂ ਹਨ, ਪਰ ਅਜੇ ਤੱਕ ਕੇਂਦਰ ਅਤੇ ਪੰਜਾਬ ਸਰਕਾਰ ਇਨ੍ਹਾਂ ਨੂੰ ਕਿਸੇ ਵੀ ਵਰਗ ਦਾ ਮੁਲਾਜ਼ਮ ਮੰਨਣ ਨੂੰ ਤਿਆਰ ਨਹੀਂ। ਉਨ੍ਹਾਂ ਕਿਹਾ ਕਿ ਹੁਣ ਅਚਾਨਕ ਡਾਇਰੈਕਟਰ ਨੈਸ਼ਨਲ ਰੂਰਲ ਹੈਲਥ ਮਿਸ਼ਨ ਪੰਜਾਬ ਨੇ ਪੱਤਰ ਰਾਹੀਂ 58 ਸਾਲ ਦੀਆਂ ਆਸ਼ਾ ਵਰਕਰਾਂ ਨੂੰ ਖਾਲੀ ਹੱਥ ਫਾਰਗ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ, ਜਿਸ ਕਾਰਨ ਉਨ੍ਹਾਂ ਵਿੱਚ ਪੰਜਾਬ ਸਰਕਾਰ ਖ਼ਿਲਾਫ਼ ਰੋਸ ਹੈ। ਸਰਕਾਰ ਤੋਂ 58 ਸਾਲ ਦੀ ਉਮਰ ਹੱਦ ਵਧਾ ਕੇ 65 ਸਾਲ ਕਰਨ ਦੀ ਮੰਗ ਕਰਦਿਆਂ ਕਿਹਾ ਕਿ ਸੇਵਾਮੁਕਤੀ ’ਤੇ ਪੰਜ ਲੱਖ ਰੁਪਏ ਗੁਜ਼ਾਰਾ ਭੱਤਾ ਅਤੇ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਿੱਤੀ ਜਾਵੇ, ਕੱਟੇ ਇਨਸੈਂਟਿਵ ਲਾਗੂ ਕੀਤੇ ਜਾਣ, ਫੈਸਿਲੀਟੇਟਰ ਦੀ ਟੂਰ ਮਨੀ ਵਿੱਚ ਵਾਧਾ ਕੀਤਾ ਜਾਵੇ।

Advertisement

ਮਾਨਸਾ ’ਚ ਡੀਸੀ ਨੂੰ ਮੰਗ ਪੱਤਰ ਸੌਂਪਿਆ

ਮਾਨਸਾ (ਜੋਗਿੰਦਰ ਸਿੰਘ ਮਾਨ): ਆਸ਼ਾ ਵਰਕਰਾਂ ਤੇ ਫ਼ੈਸਿਲੀਟੇਟਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਮਾਨਸਾ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦਿੰਦਿਆਂ ਰੋਸ ਪ੍ਰਦਰਸ਼ਨ ਕੀਤਾ। ਧਰਨਾਕਾਰੀਆਂ ਨੇ ਦੋਸ਼ ਲਾਇਆ ਕਿ ਉਹ ਪਿਛਲੇ ਲੰਬੇ ਸਮੇਂ ਤੋਂ ਆਪਣੀਆਂ ਮੰਗਾਂ-ਮਸਲਿਆਂ ਨੂੰ ਸਰਕਾਰ ਵੱਲੋਂ ਹੱਲ ਕਰਨ ਦੀ ਬਜਾਏ ਲੰਬੇ ਸਮੇਂ ਤੋਂ ਲਮਕਾਇਆ ਜਾ ਰਿਹਾ ਹੈ। ਜਥੇਬੰਦਕ ਆਗੂਆਂ ਵੱਲੋਂ ਮਾਨਸਾ ਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਜਥੇਬੰਦੀ ਦੇ ਸੂਬਾ ਪ੍ਰਧਾਨ ਕਿਰਨਜੀਤ ਕੌਰ ਪੰਜੋਲਾ ਅਤੇ ਜ਼ਿਲ੍ਹਾ ਪ੍ਰਧਾਨ ਰੁਪਿੰਦਰ ਕੌਰ ਨੇ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਦੇ ਨਾਦਰਸ਼ਾਹੀ ਫੁਰਮਾਨ ਕਾਰਨ ਪੰਜਾਬ ਭਰ ਦੀਆਂ ਵਰਕਰਾਂ ਦੇ ਹਿਰਦੇ ਵਲੂੰਧਰੇ ਗਏ ਹਨ।

Advertisement

Advertisement
Author Image

sukhwinder singh

View all posts

Advertisement