ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਸੁਰੱਖਿਆ ਮੰਚ ਵੱਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ

07:58 AM Aug 04, 2023 IST

ਪੱਤਰ ਪ੍ਰੇਰਕ
ਗੂਹਲਾ ਚੀਕਾ, 3 ਅਗਸਤ
ਲੰਬੇ ਸਮੇਂ ਤੋਂ ਲੋਕਾਂ ਲਈ ਜੀ ਦਾ ਜੰਜਾਲ ਬਣੀ ਹੋਈ ਟੁੱਟੀਆਂ ਸੜਕਾਂ ਨਾ ਬਣਾਉਣ ਖ਼ਿਲਾਫ਼ ਅੱਜ ਸੜਕ ਸੁਰੱਖਿਆ ਮੰਚ ਨੇ ਸਰਕਾਰ ਅਤੇ ਪ੍ਰਸ਼ਾਸਨ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਤੇ ਰੋਸ ਮੁਜ਼ਾਹਰਾ ਕੀਤਾ। ਐਡਵੋਕੇਟ ਜੀਵਨ ਸਿੰਘ ਨੈਨ ਨੇ ਦੱਸਿਆ ਕਿ ਅੱਜ ਸ਼ਹਿਰ ਦੇ ਸੈਂਕੜੇ ਲੋਕਾਂ ਨੇ ਸ਼ਹੀਦ ਊਧਮ ਸਿੰਘ ਚੌਕ ’ਚ ਧਰਨੇ ਦੌਰਾਨ ਰੋਸ ਜ਼ਾਹਿਰ ਕੀਤਾ ਹੈ। ਲੋਕਾਂ ਨੇ ਕਿਹਾ ਕਿ ਜਦੋਂ ਪਹਿਲਾਂ ਤੋਂ ਹੀ ਉਕਤ ਠੇਕੇਦਾਰ ਦਾ ਕੰਮ ਠੀਕ ਨਹੀਂ ਸੀ ਤਾਂ ਫਿਰ ਵੀ ਉਸੀ ਠੇਕੇਦਾਰ ਨੂੰ ਠੇਕਾ ਦੇਣਾ ਸਰਕਾਰ ਦੀ ਨੀਅਤ ’ਤੇ ਸ਼ੱਕ ਪੈਦਾ ਕਰਦਾ ਹੈ। ਮੰਚ ਨੇ ਗੂਹਲਾ ਸੜਕ ਸਣੇ ਹੋਰ ਸਮੱਸਿਆਵਾਂ ਸਬੰਧੀ ਗੂਹਲਾ ਦੇ ਐੱਸਡੀਐੱਮ ਨੂੰ ਮੁੱਖ ਮੰਤਰੀ ਦੇ ਨਾਂ ਮੰਗ ਪੱਤਰ ਸੌਂਪਿਆ। ਜਿਸ ਵਿੱਚ ਮੰਗ ਕੀਤੀ ਗਈ ਕਿ ਸੜਕ ਵਿੱਚ ਘੱਟੀਆ ਸਾਮਗਰੀ ਲਾਉਣ ਵਾਲੇ ਠੇਕੇਦਾਰ ਨੂੰ ਬਲੈਕ ਲਿਸਟ ਕੀਤਾ ਜਾਵੇ, ਹੜ੍ਹ ਖੇਤਰ ਵਿੱਚ ਟੁੱਟੀ ਹੋਈ ਸੜਕਾਂ ਦੀ ਉਸਾਰੀ ਕੀਤੀ ਜਾਵੇ।

Advertisement

Advertisement