ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਮੱਠੀ ਖ਼ਰੀਦ ਦੇ ਰੋਸ ਵਜੋਂ ਨਾਅਰੇਬਾਜ਼ੀ

11:57 AM Oct 27, 2024 IST
ਠੁੱਲ੍ਹੀਵਾਲ ਦਾਣਾ ਮੰਡੀ ਵਿੱਚ ਕਿਸਾਨ ਨਾਅਰੇਬਾਜ਼ੀ ਕਰਦੇ ਹੋਏ। -ਫੋਟੋ: ਚੀਮਾ

ਨਵਕਿਰਨ ਸਿੰਘ
ਮਹਿਲ ਕਲਾਂ, 26 ਅਕਤੂਬਰ
ਪਿੰਡ ਠੁੱਲੀਵਾਲ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਸੁਸਤ ਖਰੀਦ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਬਲਾਕ ਆਗੂ ਨਾਜਰ ਸਿੰਘ, ਮੇਵਾ ਸਿੰਘ ਭੱਟੀ, ਜਸਪਾਲ ਸਿੰਘ ਅਤੇ ਅਮਰੀਕ ਸਿੰਘ ਨੇ ਕਿਹਾ ਕਿ ਠੁੱਲ੍ਹੀਵਾਲ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਨਾ ਹੋਣ ਕਾਰਨ ਕਿਸਾਨ ਪ੍ਰੇਸ਼ਾਨ ਹਨ। ਕਿਸਾਨਾਂ ਦਾ ਮਸਲਾ ਹੱਲ ਕਰਨ ਦੀ ਥਾਂ ਪੰਜਾਬ ਅਤੇ ਸੂਬਾ ਸਰਕਾਰਾਂ ਇੱਕ ਦੂਜੇ ਵਿਰੁੱਧ ਸਿਆਸੀ ਦੂਸ਼ਣਬਾਜ਼ੀ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਹੀ ਵੋਟ ਪਾਰਟੀਆਂ ਵੱਲੋਂ ਕਿਸਾਨਾਂ ਦੀ ਸਮੱਸਿਆ ਵੱਲ ਧਿਆਨ ਦੇਣ ਦੀ ਬਜਾਇ ਜ਼ਿਮਨੀ ਚੋਣਾਂ ਵੱਲ ਵੱਧ ਧਿਆਨ ਦਿੱਤਾ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਝੋਨੇ ਦੀ ਖ਼ਰੀਦ ਦਾ ਕੰਮ ਤੇਜ਼ੀ ਨਾਲ ਕਰ ਕੇ ਲਿਫਟਿੰਗ ਦਾ ਪ੍ਰਬੰਧ ਕੀਤਾ ਜਾਵੇ।
ਇਸ ਮੌਕੇ ਕਿਸਾਨ ਪਿਆਰਾ ਸਿੰਘ ਬਾਠ, ਬਹਾਦਰ ਸਿੰਘ, ਤਾਰਾ ਸਿੰਘ, ਸੁਖਦੇਵ ਕੌਰ ਤੇ ਨਾਇਬ ਕੌਰ ਇਲਾਵਾ ਹੋਰ ਕਿਸਾਨ ਆਗੂ ਹਾਜ਼ਰ ਸਨ।

Advertisement

Advertisement