For the best experience, open
https://m.punjabitribuneonline.com
on your mobile browser.
Advertisement

ਤਿੰਨ ਮਹੀਨੇ ਦੀ ਤਨਖਾਹ ਤੋਂ ਵਾਂਝੇ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ

12:00 PM Nov 06, 2024 IST
ਤਿੰਨ ਮਹੀਨੇ ਦੀ ਤਨਖਾਹ ਤੋਂ ਵਾਂਝੇ ਮੁਲਾਜ਼ਮਾਂ ਵੱਲੋਂ ਨਾਅਰੇਬਾਜ਼ੀ
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 5 ਨਵੰਬਰ
ਤਨਖਾਹਾਂ ਤੋਂ ਵਾਂਝੇ ਖੇਤੀਬਾੜੀ ਵਿਭਾਗ ਦੀ ਆਤਮਾ ਸਕੀਮ ਅਧੀਨ ਕੰਮ ਕਰ ਰਹੇ ਮੁਲਾਜ਼ਮ ਇਥੇ ਮੁੱਖ ਖੇਤੀਬਾੜੀ ਦਫ਼ਤਰ ਅੱਗੇ ਪਿਛਲੇ ਕਰੀਬ 9 ਦਿਨਾਂ ਤੋਂ ਰੋਸ ਧਰਨੇ ’ਤੇ ਡਟੇ ਹੋਏ ਹਨ ਜੋ ਕਿ ਪਿਛਲੇ ਕਰੀਬ ਤਿੰਨ ਮਹੀਨਿਆਂ ਦੀਆਂ ਤਨਖਾਹਾਂ ਨਾ ਮਿਲਣ ਤੋਂ ਖਫ਼ਾ ਹਨ।
ਰੋਸ ਧਰਨੇ ਨੂੰ ਸੰਬੋਧਨ ਕਰਦਿਆਂ ਆਤਮਾ ਯੂਨੀਅਨ ਦੇ ਪ੍ਰਧਾਨ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਯੂਨੀਅਨ ਦੇ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪੱਧਰ ’ਤੇ 25 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਸੰਗਰੂਰ ਅਤੇ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਨੂੰ ਮੰਗ ਪੱਤਰ ਦਿੱਤੇ ਗਏ ਹਨ ਅਤੇ ਤਨਖਾਹਾਂ ਨਾ ਮਿਲਣ ਕਾਰਨ ਰੋਸ ਪ੍ਰਗਟ ਕੀਤਾ ਗਿਆ ਸੀ। ਮੁਲਾਜ਼ਮਾਂ ਵਲੋਂ ਤੁਰੰਤ ਤਨਖਾਹਾਂ ਜਾਰੀ ਕਰਾਉਣ ਦੀ ਮੰਗ ਕੀਤੀ ਗਈ ਸੀ ਪਰੰਤੂ ਇਸਦੇ ਬਾਵਜੂਦ ਤਨਖਾਹਾਂ ਨਹੀਂ ਮਿਲੀਆਂ। ਜਿਸ ਕਾਰਨ ਸਟਾਫ਼ ਨੂੰ ਰੋਸ ਧਰਨਾ ਲਾਉਣ ਲਈ ਮਜਬੂਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਮੁਲਾਜ਼ਮਾਂ ਨੂੰ ਭਾਰੀ ਆਰਥਿਕ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਆਪਣੇ ਪਰਿਵਾਰਾਂ ਦਾ ਗੁਜ਼ਾਰਾ ਚਲਾਉਣਾ ਸੰਭਵ ਨਹੀਂ ਹੈ। ਉਨ੍ਹਾਂ ਕਿਹਾ ਕਿ ਤਨਖਾਹਾਂ ਦੀ ਅਦਾਇਗੀ ਕਰਨ ਸਬੰਧੀ ਡਾਇਰੈਕਟਰ ਖੇਤੀਬਾੜੀ ਵਿਭਾਗ ਪੰਜਾਬ ਨੂੰ ਵੀ ਮੰਗ ਪੱਤਰ ਭੇਜਿਆ ਗਿਆ ਹੈ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਆਉਣ ਵਾਲੇ ਇੱਕ ਦੋ ਦਿਨਾਂ ਵਿਚ ਤਨਖਾਹਾਂ ਦੀ ਅਦਾਇਗੀ ਨਾ ਕੀਤੀ ਗਈ ਤਾਂ ਸੰਘਰਸ਼ ਨੂੰ ਤਿੱਖਾ ਰੂਪ ਦਿੱਤਾ ਜਾਵੇਗਾ ਜਿਸ ਲਈ ਸਿੱਧੇ ਤੌਰ ’ਤੇ ਖੇਤੀਬਾੜੀ ਵਿਭਾਗ ਜ਼ਿੰਮੇਵਾਰ ਹੋਵੇਗਾ।

Advertisement

Advertisement
Advertisement
Author Image

sukhwinder singh

View all posts

Advertisement