For the best experience, open
https://m.punjabitribuneonline.com
on your mobile browser.
Advertisement

ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਕਾਮਿਆਂ ਵੱਲੋਂ ਨਾਅਰੇਬਾਜ਼ੀ

10:53 AM Apr 07, 2024 IST
ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਕਾਮਿਆਂ ਵੱਲੋਂ ਨਾਅਰੇਬਾਜ਼ੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਪਠਾਨਕੋਟ, 6 ਅਪਰੈਲ
ਪੰਜਾਬ ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਪ੍ਰਧਾਨ ਰਾਜਿੰਦਰ ਕੁਮਾਰ ਦੀ ਅਗਵਾਈ ਵਿੱਚ ਹੋਈ। ਇਸ ਮੌਕੇ ਯੂਨੀਅਨ ਦੇ ਦੋ ਮੈਂਬਰਾਂ ਰਵਿੰਦਰ ਕੁਮਾਰ ਅਤੇ ਰਛਪਾਲ ਸਿੰਘ ਟੈਕਨੀਸ਼ੀਅਨ ਗਰੇਡ-1 ਦੀ ਤਰੱਕੀ ਮਗਰੋਂ ਜੂਨੀਅਰ ਇੰਜੀਨੀਅਰ ਬਣਨ ’ਤੇ ਉਨ੍ਹਾਂ ਨੂੰ ਯੂਨੀਅਨ ਵੱਲੋਂ ਸਨਮਾਨਿਤ ਕੀਤਾ ਗਿਆ। ਮੀਟਿੰਗ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੀਆਂ ਮੰਗਾਂ ਨਾ ਮੰਨਣ ’ਤੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਕੁਲਦੀਪ ਸ਼ਰਮਾ, ਸੁਰੇਸ਼ ਕੁਮਾਰ, ਮੋਹਨ ਸਿੰਘ, ਸੁਰਿੰਦਰ ਸੈਣੀ, ਮੁਕੰਦ ਲਾਲ ਸੈਣੀ, ਧਰਮ ਪਾਲ, ਮਨਜੀਤ ਸਿੰਘ, ਦਲਜੀਤ ਸਿੰਘ ਆਦਿ ਹਾਜ਼ਰ ਸਨ। ਯੂਨੀਅਨ ਦੇ ਚੇਅਰਮੈਨ ਸਤੀਸ਼ ਸ਼ਰਮਾ ਅਤੇ ਜਨਰਲ ਸਕੱਤਰ ਸੁਰੇਸ਼ ਕੁਮਾਰ ਨੇ ਕਿਹਾ ਕਿ ਵਿਭਾਗ ਵਿੱਚ ਮ੍ਰਿਤਕ 110 ਮੁਲਾਜ਼ਮਾਂ ਦੇ ਆਸ਼ਰਤਾਂ ਨੂੰ ਅਜੇ ਤੱਕ ਨੌਕਰੀ ਨਹੀਂ ਦਿੱਤੀ ਗਈ ਅਤੇ ਨਾ ਹੀ ਆਊਟਸੋਰਸ ਮੁਲਾਜ਼ਮਾਂ ਦੀ ਤਨਖਾਹ ਇਨਲਿਸਟਮੈਂਟ ਠੇਕੇਦਾਰਾਂ ਦੇ ਮੁਲਾਜ਼ਮਾਂ ਦੇ ਬਰਾਬਰ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਵਾਟਰ ਸਪਲਾਈ ਸੈਨੀਟੇਸ਼ਨ ਐਚਓਡੀ ਲਿਸਟਮੈਂਟ ਡਿਪਾਰਟਮੈਂਟ ਠੇਕੇਦਾਰਾਂ ਦੀ ਤਨਖਾਹ 18 ਹਜ਼ਾਰ ਰੁਪਏ ਦਿੱਤੀ ਜਾ ਰਹੀ ਹੈ ਜਦਕਿ ਆਊਟਸੋਰਸ ਮੁਲਾਜ਼ਮਾਂ ਨੂੰ ਮਾਤਰ 11453 ਹੀ ਮਿਲ ਰਹੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×