ਸਲੋਗਨ ਲਿਖਣ ਤੇ ਕੋਲਾਜ ਬਣਾਉਣ ਦੇ ਮੁਕਾਬਲੇ
ਪੱਤਰ ਪ੍ਰੇਰਕ
ਜਲੰਧਰ, 1 ਅਕਤੂਬਰ
ਲਾਇਲਪੁਰ ਖ਼ਾਲਸਾ ਕਾਲਜ ਜਲੰਧਰ ਦੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਲਾਲ ਬਹਾਦਰ ਸ਼ਾਸਤਰੀ ਦਾ ਜਨਮ ਦਿਹਾੜਾ ਮਨਾਇਆ ਗਿਆ। ਇਸ ਮੌਕੇ ਵਿਭਾਗ ਵੱਲੋਂ ਸਲੋਗਨ ਲਿਖਣ ਅਤੇ ਕੋਲਾਜ ਬਣਾਉਣ ਦੇ ਅੰਤਰ ਵਿਭਾਗੀ ਮੁਕਾਬਲੇ ਕਰਵਾਏ ਗਏ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।
ਵਿਭਾਗ ਦੇ ਮੁਖੀ ਡਾ. ਸੁਮਨ ਚੋਪੜਾ ਨੇ ਸਮਾਗਮ ਵਿੱਚ ਆਏ ਸਾਰੇ ਮਹਿਮਾਨਾਂ, ਵਿਦਿਆਰਥੀਆਂ ਅਤੇ ਪ੍ਰਤੀਯੋਗੀਆਂ ਨੂੰ ਜੀ ਆਇਆ ਕਿਹਾ। ਸਲੋਗਨ ਲਿਖਣ ਮੁਕਾਬਲਿਆਂ ਵਿੱਚ ਡਾ. ਚਰਨਜੀਤ ਸਿੰਘ ਤੇ ਪ੍ਰੋਫੈਸਰ ਨਵਨੀਤ ਕੌਰ ਅਤੇ ਕੋਲਾਜ ਬਣਾਉਣ ਦੇ ਮੁਕਾਬਲਿਆਂ ਵਿੱਚ ਡਾ. ਜਸਵਿੰਦਰ ਕੌਰ ਤੇ ਪ੍ਰੋਫੈਸਰ ਸੋਨੀਆ ਸਿੰਘ ਨੇ ਮੁੱਖ ਜੱਜਾਂ ਵਜੋਂ ਭੂਮਿਕਾ ਨਿਭਾਈ। ਸਲੋਗਨ ਲਿਖਣ ਦੇ ਮੁਕਾਬਲੇ ਵਿੱਚ ਰੋਹਨ ਸ਼ਰਮਾ ਅਤੇ ਕੋਲਾਜ਼ ਮੁਕਾਬਲੇ ਵਿੱਚ ਸੁਰਿਆਂਸ਼ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਕਾਲਜ ਦੇ ਵਾਈਸ ਪ੍ਰਿੰਸੀਪਲ ਪ੍ਰੋਫੈਸਰ ਜਸਰੀਨ ਕੌਰ, ਪ੍ਰੋਫੈਸਰ ਬਲਰਾਜ ਕੌਰ, ਇਤਿਹਾਸ ਵਿਭਾਗ ਤੋਂ ਡਾ. ਅਮਨਦੀਪ ਕੌਰ, ਡਾ. ਕਰਨਬੀਰ ਸਿੰਘ ਅਤੇ ਪ੍ਰੋਫੈਸਰ ਸੰਦੀਪ ਕੌਰ ਆਦਿ ਨੇ ਸ਼ਿਰਕਤ ਕੀਤੀ।