For the best experience, open
https://m.punjabitribuneonline.com
on your mobile browser.
Advertisement

ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਨਾਅਰੇਬਾਜ਼ੀ

10:14 AM Aug 28, 2024 IST
ਪੰਜਾਬ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਖ਼ਿਲਾਫ਼ ਨਾਅਰੇਬਾਜ਼ੀ
ਸਰਕਾਰ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਸੀਪੀਆਈਐੱਮਐੱਲ ਦੇ ਆਗੂ।
Advertisement

ਸੁਖਦੇਵ ਸਿੰਘ
ਅਜਨਾਲਾ, 27 ਅਗਸਤ
ਸੀਪੀਆਈਐੱਮਐੱਲ (ਲਿਬਰੇਸ਼ਨ) ਨੇ ਪੰਜਾਬ ਦੇ ਮੁੱਦਿਆਂ ਨੂੰ ਲੈ ਕੇ ਸਥਾਨਕ ਦਾਣਾ ਮੰਡੀ ਅਜਨਾਲਾ ’ਚ ਰਾਜਨੀਤਕ ਕਾਨਫਰੰਸ ਕਰਕੇ ਸੂਬੇ ਦੇ ਹਿੱਤਾਂ ਨੂੰ ਅਣਗੌਲਿਆਂ ਕਰਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਪਾਰਟੀ ਆਗੂ ਮੰਗਲ ਸਿੰਘ ਧਰਮਕੋਟ, ਦਲਵਿੰਦਰ ਸਿੰਘ ਪੰਨੂ ਅਤੇ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬੱਖਤਪੁਰਾ ਨੇ‌ ਕਿਹਾ ਦੇਸ਼ ਅੰਦਰ ਅਮਨ-ਕਾਨੂੰਨ ਦੀ ਹਾਲਤ ਲਗਾਤਾਰ ਬਦਤਰ ਹੋ ਰਹੀ ਹੈ, ਲੁੱਟਾਂ-ਖੋਹਾਂ, ਫ਼ਿਰੌਤੀਆਂ, ਨਸ਼ਾ ਤੇ ਕਤਲ ਆਮ ਵਰਤਾਰਾ ਬਣ ਚੁੱਕਾ ਹੈ, ਜਿਸ ਦਾ ਪਾਰਟੀ ਵਿਰੋਧ ਕਰਦੀ ਹੈ। ਉਨ੍ਹਾਂ ਕਿਹਾ ਕਿ ਲਿਬਰੇਸ਼ਨ ਨੇ ਦੂਸਰੀਆਂ ਖੱਬੀਆਂ ਧਿਰਾਂ ਨਾਲ ਮਿਲ ਕੇ ਪੰਜਾਬ ਦੇ ਰਾਜਨੀਤਕ ਖਲਾਅ ਨੂੰ ਭਰਨ ਦਾ ਯਤਨ ਕਰਨ ਤਹਿਤ ਸੂਬੇ ਦੀ ਜਨਤਾ ਦੀ ਕਚਹਿਰੀ ’ਚ ਜਾਣ ਲਈ 16 ਮੁੱਦਿਆਂ ਦਾ ਰਾਜਨੀਤਿਕ ਏਜੰਡਾ ਤਿਆਰ ਕੀਤਾ ਹੈ। ਉਨ੍ਹਾਂ ਆਖਿਆ ਕਿ ਏਜੰਡੇ ਤਹਿਤ ਸੀਪੀਆਈਐੱਮਐੱਲ (ਲਿਬਰੇਸ਼ਨ) ਰੁਜ਼ਗਾਰ ਨੂੰ ਮੁਢਲੇ ਹੱਕਾਂ ਵਿੱਚ ਸ਼ਾਮਲ ਕਰਨ, ਕੇਂਦਰ ਤੇ ਪੰਜਾਬ ਸਰਕਾਰ ਵੱੱਲੋਂ ਹਰ ਗਰੀਬ ਮਜ਼ਦੂਰ ਤੇ ਕਿਸਾਨ ਪਰਿਵਾਰ ਨੂੰ 10 ਹਜ਼ਾਰ ਰੁਪਏ ਮਹੀਨਾ ਸਹਾਇਤਾ ਦੇਣ, ਮਨਰੇਗਾ ਦਾ ਰੁਜ਼ਗਾਰ 200 ਦਿਨ ਕਰਨ ਅਤੇ ਦਿਹਾੜੀ 700 ਰੁਪਏ ਕਰਨ, ਕਿਸਾਨਾਂ ਦੀਆਂ ਜਿਨਸਾਂ ਦੇ ਘੱਟੋ ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਜਾਮਾ ਪਹਿਨਾਉਣ, ਹਰ ਤਰ੍ਹਾਂ ਦੇ ਕੱਚੇ ਵਰਕਰਾਂ ਨੂੰ ਪੱਕੇ ਕਰਨ, ਭ੍ਰਿਸ਼ਟਾਚਾਰ, ਭੂ ਅਤੇ ਰੇਤ ਮਾਫੀਆ ਦਾ ਖਾਤਮਾ, ਵਾਹਗਾ ਸਰਹੱਦ ਤੋਂ ਵਪਾਰ ਖੋਲ੍ਹਣ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਪਾਸਪੋਰਟ ਦੀ ਸ਼ਰਤ ਹਟਾ ਕੇ ਆਧਾਰ ਕਾਰਡ ਆਧਾਰਿਤ ਸ਼ਰਤ ਰੱਖਣ ਸਣੇ ਚੰਡੀਗੜ੍ਹ ਤੇ ਪੰਜਾਬੀ ਬੋਲਦੇ ਇਲਾਕੇ ਪੰਜਾਬ ਨੂੰ ਦੇਣ, ਦਰਿਆਈ ਪਾਣੀਆਂ ਦਾ ਮਾਮਲਾ ਰਿਪੇਰੀਅਨ ਸਿਧਾਂਤ ਅਨੁਸਾਰ ਹੱਲ ਕਰਨ ਅਤੇ ਨਹਿਰਾਂ ਖਾਲਾਂ ਦਾ ਪਾਣੀ ਟੇਲਾਂ ਤੱਕ ਪਹੁੰਚਾਉਣ ਵਰਗੇ ਮੁੱਦਿਆਂ ’ਤੇ ਸੰਘਰਸ਼ ਕਰੇਗੀ।

Advertisement

Advertisement
Advertisement
Author Image

Advertisement