ਪ੍ਰਾਈਵੇਟ ਫਾਇਨਾਂਸ ਕੰਪਨੀਆਂ ਖ਼ਿਲਾਫ਼ ਨਾਅਰੇਬਾਜ਼ੀ
09:53 AM Aug 20, 2020 IST
ਮਾਨਸਾ: ਇੱਥੇ ਅੱਜ ਪਿੰਡ ਦੂਲੋਵਾਲ ਵਿੱਚ ਪ੍ਰਾਈਵੇਟ ਫਾਈਨਾਂਸ ਕੰਪਨੀਆਂ ਖਿਲਾਫ਼ ਔਰਤਾਂ ਨੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਸੀਪੀਆਈ (ਐਮ) ਦੇ ਸੂਬਾ ਸਕੱਤਰੇਤ ਮੈਂਬਰ ਐਡਵੋਕੇਟ ਕੁਲਵਿੰਦਰ ਸਿੰਘ ਉਡਤ ਨੇ ਮੈਕਰੋ ਫਾਇਨਾਂਸ ਕੰਪਨੀਆਂ ‘ਤੇ ਗਰੀਬ ਔਰਤਾਂ ਨੂੰ ਕਰਜ਼ੇ ਦੇ ਕੇ ਲੁੱਟਣ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਕਿਸੇ ਵੀ ਗ਼ਰੀਬ ਔਰਤ ਦੇ ਘਰ ਦਾ ਸਾਮਾਨ ਚੁੱਕਣ ਨਹੀਂ ਦਿੱਤਾ ਜਾਵੇਗਾ ਤੇ ਕੰਪਨੀ ਦੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। -ਪੱਤਰ ਪ੍ਰੇਰਕ
Advertisement
Advertisement