For the best experience, open
https://m.punjabitribuneonline.com
on your mobile browser.
Advertisement

ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ

09:02 AM Mar 10, 2024 IST
ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਨਾਅਰੇਬਾਜ਼ੀ
ਸਰਕਾਰ ਖ਼ਿਲਾਫ਼ ਰੋਸ ਪ੍ਰਗਟ ਕਰਦੇ ਹੋਏ ਪਾਵਰਕੌਮ ਪੈਨਸ਼ਨਰਜ਼। -ਫੋਟੋ: ਓਬਰਾਏ
Advertisement

ਪੱਤਰ ਪ੍ਰੇਰਕ
ਦੋਰਾਹਾ, 9 ਮਾਰਚ
ਇਥੇ ਪਾਵਰਕੌਮ ਅਤੇ ਟਰਾਂਸਕੋ ਪੈਨਸ਼ਨਰਜ਼ ਯੂਨੀਅਨ ਦੇ ਮੈਂਬਰਾਂ ਦੀ ਇਕੱਤਰਤਾ ਸਰਬਜੀਤ ਸਿੰਘ ਘੁਡਾਣੀ ਦੀ ਪ੍ਰਧਾਨਗੀ ਹੇਠਾਂ ਹੋਈ। ਇਸ ਮੌਕੇ ਹਰਭੂਲ ਸਿੰਘ ਨੇ ਪੰਜਾਬ ਸਰਕਾਰ ਤੇ ਪਾਵਰਕੌਮ ਮੈਨੇਜਮੈਂਟ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਜਟ ਵਿਚ ਮੁਲਾਜ਼ਮਾਂ ਦੇ ਬਣਦੇ 6ਵੇਂ ਤਨਖਾਹ ਕਮਿਸ਼ਨ ਬਕਾਏ, ਡੀਏ ਦੀਆਂ ਕਿਸ਼ਤਾਂ ਦਾ ਬਕਾਇਆ, ਅੱਠ ਪ੍ਰਤੀਸ਼ਤ ਰਹਿੰਦੀ ਡੀਏ ਕਿਸ਼ਤ, ਕਿਸਾਨਾਂ-ਮਜ਼ਦੂਰਾਂ ਦੀਆਂ ਮੰਗਾਂ ਸਬੰਧੀ ਬਜਟ ਵਿਚ ਪੈਸੇ ਨਾ ਰੱਖਣ ਕਾਰਨ ਮੁਲਾਜ਼ਮਾਂ ਤੇ ਪੈਨਸ਼ਨਰਾਂ ਵਿਚ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮੀਟਿੰਗ ਦਾ ਸਮਾਂ ਦੇ ਕੇ ਰੱਦ ਕਰਨ ਦਾ ਜਵਾਬ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿਚ ਦਿੱਤਾ ਜਾਵੇਗਾ। ਮੀਟਿੰਗ ਵਿਚ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਿਆਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਅੰਨਦਾਤਾ ਨਾਲ ਕੀਤੇ ਸਮਝੌਤੇ ਜਲਦੀ ਲਾਗੂ ਕੀਤੇ ਜਾਣ। ਇਸ ਮੌਕੇ ਗੁਰਮੁੱਖ ਸਿੰਘ ਸਿਹੋੜਾ, ਨਿਰਮਲ ਸਿੰਘ, ਬਚਿੱਤਰ ਸਿੰਘ, ਬਲਵਿੰਦਰ ਸਿੰਘ, ਪ੍ਰਿਤਪਾਲ ਸਿੰਘ, ਰਾਮ ਸਵਰੂਪ, ਹਰਚੰਦ ਸਿੰਘ, ਗੁਰਮੀਤ ਸਿੰਘ, ਜਰਨੈਲ ਸਿੰਘ ਆਦਿ ਹਾਜ਼ਰ ਸਨ।

Advertisement

Advertisement
Advertisement
Author Image

Advertisement