ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗਲੀਆਂ ’ਚ ਪਾਣੀ ਭਰਨ ਕਾਰਨ ਨਾਅਰੇਬਾਜ਼ੀ

08:01 AM Jul 06, 2024 IST

ਪੱਤਰ ਪ੍ਰੇਰਕ
ਦੋਰਾਹਾ, 5 ਜੁਲਾਈ
ਮੌਨਸੂਨ ਦੇ ਪਹਿਲੇ ਮੀਂਹ ਨੇ ਨਗਰ ਕੌਂਸਲ ਦੋਰਾਹਾ ਦੇ ਸੀਵਰੇਜ ਸਫ਼ਾਈ ਪ੍ਰਬੰਧ ਦੀ ਪੋਲ ਖੋਲ੍ਹ ਦਿੱਤੀ ਹੈ। ਵਾਰਡ ਨੰਬਰ-5 ਅਤੇ 7 ਦੇ ਲੋਕਾਂ ਸਣੇ ਵੱਖ ਵੱਖ ਰਾਜਨੀਤਕ ਆਗੂਆਂ ਨੇ ਨਗਰ ਕੌਂਸਲ ਦਫ਼ਤਰ ਵਿੱਚ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਨਾਅਰੇਬਾਜ਼ੀ ਕੀਤੀ। ਜ਼ਿਕਰਯੋਗ ਹੈ ਕਿ ਮੀਂਹ ਕਾਰਨ ਇਨ੍ਹਾਂ ਖੇਤਰਾਂ ’ਚ 2 ਤੋਂ 3 ਫੁੱਟ ਪਾਣੀ ਭਰ ਜਾਂਦਾ ਹੈ। ਇਸ ਕਾਰਨ ਰਾਹਗੀਰਾਂ ਅਤੇ ਸਕੂਲ-ਕਾਲਜ ਜਾਣ ਵਾਲੇ ਵਿਦਿਆਰਥੀਆਂ ਨੂੰ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਮੌਕੇ ਭਾਜਪਾ ਦੇ ਸਪੋਕਸਪਰਸਨ ਨੀਤੂ ਸਿੰਘ ਨੇ ਕਿਹਾ ਕਿ ਨਗਰ ਕੌਂਸਲ ਸ਼ਹਿਰ ਵਿਚ ਸੀਵਰੇਜ ਦੀ ਸਮੱਸਿਆ ਨੂੰ ਲੈ ਕੇ ਸੰਜੀਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਜੇ ਨਗਰ ਕੌਂਸਲ ਨੇ ਜਲਦ ਇਸ ਦਾ ਹੱਲ ਨਾ ਕੀਤਾ ਤਾਂ ਰਾਜਨੀਤਕ ਪਾਰਟੀਆਂ ਦੇ ਆਗੂ ਇਕ ਪਲੈਟਫਾਰਮ ’ਤੇ ਇਕੱਠੇ ਹੋ ਕੇ ਨਗਰ ਕੌਂਸਲ ਦਾ ਘਿਰਾਓ ਕਰਨਗੇ ਅਤੇ ਕਿਸੇ ਵੀ ਕਰਮਚਾਰੀ ਨੂੰ ਦਫ਼ਤਰ ਵਿੱਚ ਨਹੀਂ ਜਾਣ ਦਿੱਤਾ ਜਾਵੇਗਾ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਗੁਰਦੀਪ ਸਿੰਘ ਬਾਵਾ ਨੇ ਕਿਹਾ ਕਿ ਕੌਂਸਲ ਸ਼ਹਿਰ ਦੀਆਂ ਆਮ ਸਮੱਸਿਆਵਾਂ ’ਤੇ ਧਿਆਨ ਨਹੀਂ ਦੇ ਰਹੀ।

Advertisement

ਪ੍ਰੈੱਸ਼ਰ ਪਾਈਪ ਟੁੱਟਣ ਕਾਰਨ ਦਿੱਕਤ ਆਈ: ਈਓ

ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਹਰਨਰਿੰਦਰ ਸਿੰਘ ਨੇ ਕਿਹਾ ਕਿ ਸੀਵਰੇਜ ਪਲਾਂਟ ਦਾ ਪ੍ਰੈੱਸ਼ਰ ਪਾਈਪ ਟੁੱਟਣ ਕਾਰਨ ਸਮੱਸਿਆ ਆਈ ਹੈ। ਉਨ੍ਹਾਂ ਕਿਹਾ ਕਿ ਕੌਂਸਲ ਨੇ 1 ਕਰੋੜ 90 ਲੱਖ ਰੁਪਏ ਦਾ ਟੈਂਡਰ ਪਾਸ ਕਰ ਦਿੱਤਾ ਹੈ ਜਿਸ ਨੂੰ ਵਰਤ ਕੇ ਜਲਦ ਹੀ ਮੁਰੰਮਤ ਕਰਵਾਈ ਜਾ ਰਹੀ ਹੈ।

Advertisement
Advertisement