ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬੱਚੇ ਦੀ ਕੁੱਟਮਾਰ ਕਰਨ ਵਾਲੇ ਖਿਲਾਫ਼ ਕਾਰਵਾਈ ਨਾ ਕਰਨ ’ਤੇ ਨਾਅਰੇਬਾਜ਼ੀ

07:36 AM Aug 13, 2024 IST

ਪੱਤਰ ਪ੍ਰੇਰਕ
ਤਪਾ ਮੰਡੀ, 12 ਅਗਸਤ
ਖੇਤ ਵਿੱਚੋਂ ਅਮਰੂਦ ਤੋੜਨ ’ਤੇ ਸੱਤਵੀਂ ’ਚ ਪੜ੍ਹਦੇ ਦਲਿਤ ਬੱਚੇ ਦੀ ਮਾਲਕ ਵੱਲੋਂ ਬੇਰਹਿਮੀ ਨਾਲ ਕੁੱਟਮਾਰ ਖ਼ਿਲਾਫ਼ ਪੁਲੀਸ ਵੱਲੋਂ ਕਾਰਵਾਈ ਨਾ ਕਰਨ ’ਤੇ ਨਾਅਰੇਬਾਜ਼ੀ ਕੀਤੀ ਗਈ। ਬੱਚਾ ਸਰਕਾਰੀ ਹਸਪਤਾਲ ਤਪਾ ਵਿੱਚ ਜ਼ੇਰੇ ਇਲਾਜ ਹੈ। ਅੱਜ ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਦੇ ਸੂਬਾ ਪ੍ਰਧਾਨ ਭਗਵੰਤ ਸਿੰਘ ਸਮਾਓ ਦੀ ਅਗਵਾਈ ਹੇਠ ਪਤਾ ਲੈਣ ਆਏ ਮਜ਼ਦੂਰਾਂ ਨੇ ਰੂੜੇਕੇ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਸ੍ਰੀ ਸਮਾਓ ਨੇ ਦੋਸ਼ ਲਾਇਆ ਕਿ ਪਿੰਡ ਕਾਹਨੇ ਕੇ ਦੇ ਕੁੱਟਮਾਰ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ਪੁਲੀਸ ਉਸ ਦਾ ਪੱਖ ਪੂਰ ਰਹੀ ਹੈ। ਐੱਸਸੀ/ ਐੱਸਟੀ ਕਮਿਸ਼ਨ ਦੇ ਚੇਅਰਮੈਨ ਅਤੇ ਪੰਜਾਬ ਰਾਜ ਬਾਲ ਰੱਖਿਆ ਕਮਿਸ਼ਨ ਦੇ ਚੇਅਰਮੈਨ ਵੱਲੋਂ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼ਾਂ ਦੀ ਵੀ ਪ੍ਰਵਾਹ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਦੇ ਰਾਜ ਵਿਚ ਦਲਿਤਾਂ ਅਤੇ ਮਜ਼ਦੂਰਾਂ ’ਤੇ ਸਮਾਜਿਕ ਜਬਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇ ਕੇਸ ਵਿੱਚ ਬਣਦੀਆਂ ਧਾਰਾਵਾਂ ਨਾ ਲਾਈਆਂ ਤਾਂ ਪੁਲੀਸ ਖ਼ਿਲਾਫ਼ ਤਿੱਖਾ ਸੰਘਰਸ਼ ਕੀਤਾ ਜਾਵੇਗਾ। ਇਸ ਮੌਕੇ ਮੋਰਚਾਦੇਆਗੂ ਮੱਖਣ ਸਿੰਘ ਰਾਮਗੜ੍ਹ, ਸ਼ਿੰਗਾਰਾ ਸਿੰਘ ਚੁਹਾਣਕੇ ਅਤੇ ਨਾਨਕ ਸਿੰਘ ਤਪਾ ਮੌਜੂਦ ਸਨ।

Advertisement

Advertisement
Advertisement