ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਪੰਚੀ ਦੇ ਕਾਗਜ਼ ਦਾਖ਼ਲ ਨਾ ਹੋਣ ’ਤੇ ਕਲੱਸਟਰ ਅੱਗੇ ਨਾਅਰੇਬਾਜ਼ੀ

09:01 AM Oct 06, 2024 IST
ਭਵਾਨੀਗੜ੍ਹ ਵਿੱਚ ਪਿੰਡ ਘਰਾਚੋਂ ਦੇ ਕਾਂਗਰਸੀ ਉਮੀਦਵਾਰ ਜਰਨੈਲ ਸਿੰਘ ਦੇ ਕਾਗਜ਼ ਰੱਦ ਕਰਨ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ।

ਮੇਜਰ ਸਿੰਘ ਮੱਟਰਾਂ
ਭਵਾਨੀਗੜ੍ਹ, 5 ਅਕਤੂਬਰ
ਬਲਾਕ ਦੇ ਸਭ ਤੋਂ ਵੱਡੇ ਪਿੰਡ ਘਰਾਚੋਂ ਵਿੱਚ ਸਰਪੰਚੀ ਲਈ ਖੜ੍ਹੇ ਉਮੀਦਵਾਰ ਜਰਨੈਲ ਸਿੰਘ, ਜਗਸੀਰ ਸਿੰਘ ਅਤੇ ਚਮਕੌਰ ਸਿੰਘ ਦੇ ਕਾਗਜ਼ ਰੱਦ ਕਰਨ ਖ਼ਿਲਾਫ਼ ਅੱਜ ਇੱਥੇ ਅਨਾਜ ਮੰਡੀ ਵਿੱਚ ਸਥਿੱਤ ਕਲੱਸਟਰ ਅੱਗੇ ਨਾਅਰੇਬਾਜ਼ੀ ਕੀਤੀ ਗਈ।
ਇਸ ਮੌਕੇ ਜਰਨੈਲ ਸਿੰਘ ਅਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ ਨੇ ਦੋਸ਼ ਲਗਾਇਆ ਕਿ ਪ੍ਰਸ਼ਾਸਨ ਵੱਲੋਂ ਸਤਾਧਾਰੀ ਧਿਰ ਦੇ ਉਮੀਦਵਾਰ ਦਲਜੀਤ ਸਿੰਘ ਨੂੰ ਜਿਤਾਉਣ ਲਈ ਧੱਕੇਸ਼ਾਹੀ ਨਾਲ ਉਨ੍ਹਾਂ ਦੇ ਕਾਗਜ਼ ਰੱਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਤਾਧਾਰੀ ਧਿਰ ਨੇ ਆਪਣੇ ਉਮੀਦਵਾਰ ਦੀ ਹਾਰ ਨੂੰ ਦੇਖਦਿਆਂ ਇਹ ਧੱਕੇਸ਼ਾਹੀ ਕੀਤੀ ਗਈ ਹੈ। ਇਸ ਸਬੰਧੀ ਰਵਿੰਦਰ ਬਾਂਸਲ ਐੱਸਡੀਐੱਮ ਭਵਾਨੀਗੜ੍ਹ ਨੇ ਉਕਤ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਬੀਡੀਪੀਓ ਭਵਾਨੀਗੜ੍ਹ ਦੇ ਦਫ਼ਤਰ ਦੀ ਰਿਪੋਰਟ ਅਨੁਸਾਰ ਉਕਤ ਉਮੀਦਵਾਰਾਂ ਵੱਲੋਂ ਪਿੰਡ ਦੀ ਪੰਚਾਇਤੀ ਜਗ੍ਹਾ ’ਤੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ, ਜਿਸ ਕਾਰਨ ਉਨ੍ਹਾਂ ਦੇ ਕਾਗਜ਼ ਰੱਦ ਕੀਤੇ ਗਏ ਹਨ।
ਦੂਜੇ ਪਾਸੇ ਪਿੰਡ ਘਰਾਚੋਂ ਦੇ ਬਿਨਾਂ ਮੁਕਾਬਲੇ ਜੇਤੂ ਐਲਾਨੇ ਸਰਪੰਚ ਦਲਜੀਤ ਸਿੰਘ ਨੇ ਕਿਹਾ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ ਤਹਿਤ ਪਿੰਡ ਦੇ ਵਿਕਾਸ ਕਾਰਜਾਂ ਨੂੰ ਤਰਜੀਹ ਦੇਣਗੇ।

Advertisement

Advertisement