For the best experience, open
https://m.punjabitribuneonline.com
on your mobile browser.
Advertisement

ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫਟਿੰਗ ਦੀ ਸੁਸਤ ਰਫ਼ਤਾਰ

06:03 AM Apr 28, 2024 IST
ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ’ਚ ਲਿਫਟਿੰਗ ਦੀ ਸੁਸਤ ਰਫ਼ਤਾਰ
ਸੰਗਰੂਰ ਅਨਾਜ ਮੰਡੀ ਵਿੱਚ ਲਿਫਟਿੰਗ ਨਾ ਹੋਣ ਕਾਰਨ ਕਣਕ ਦੀਆਂ ਬੋਰੀਆਂ ਦੇ ਲੱਗੇ ਅੰਬਾਰ।
Advertisement

ਗੁਰਦੀਪ ਸਿੰਘ ਲਾਲੀ
ਸੰਗਰੂਰ, 27 ਅਪਰੈਲ
ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਖਰੀਦ ਹੋਈ ਕਣਕ ਦੀ ਲਿਫਟਿੰਗ ਅਜੇ ਤੱਕ ਲੀਹ ’ਤੇ ਨਹੀਂ ਆਈ ਜਿਸ ਕਾਰਨ ਮੰਡੀਆਂ ਅਤੇ ਖਰੀਦ ਕੇਂਦਰਾਂ ’ਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਗਏ ਹਨ। ਜਿਥੇ ਇੱਕ ਪਾਸੇ ਮੌਸਮ ਦਾ ਮਿਜ਼ਾਜ ਵਿਗੜਿਆ ਹੋਇਆ ਹੈ ਉੱਥੇ ਦੂਜੇ ਪਾਸੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ 4 ਲੱਖ 13 ਹਜ਼ਾਰ 540 ਟਨ ਕਣਕ ਖੁੱਲ੍ਹੇ ਅਸਮਾਨ ਹੇਠ ਪਈ ਹੈ।
ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ’ਚ ਬੀਤੀ ਸ਼ਾਮ ਤੱਕ 7 ਲੱਖ 94 ਹਜ਼ਾਰ 948 ਟਨ ਕਣਕ ਦੀ ਆਮਦ ਹੋ ਚੁੱਕੀ ਹੈ ਜਿਸ ਵਿੱਚੋਂ 7 ਲੱਖ 62 ਹਜ਼ਾਰ 71 ਟਨ ਕਣਕ ਦੀ ਖਰੀਦ ਹੋਈ ਹੈ। ਖਰੀਦ ਹੋਈ ਕਣਕ ’ਚੋਂ ਅਜੇ ਤੱਕ 3 ਲੱਖ 48 ਹਜ਼ਾਰ 531 ਟਨ ਦੀ ਲਿਫਟਿੰਗ ਹੋ ਚੁੱਕੀ ਹੈ ਜਦੋਂ ਕਿ 4 ਲੱਖ 13 ਹਜ਼ਾਰ 540 ਟਨ ਕਣਕ ਦੀ ਲਿਫਟਿੰਗ ਹੋਣੀ ਬਾਕੀ ਹੈ। ਲਿਫਟਿੰਗ ਦੀ ਸੁਸਤ ਰਫ਼ਤਾਰ ਕਾਰਨ ਅਨਾਜ ਮੰਡੀਆਂ ’ਚ ਕਣਕ ਦੀਆਂ ਬੋਰੀਆਂ ਦੇ ਅੰਬਾਰ ਲੱਗ ਰਹੇ ਹਨ। ਜੇਕਰ ਜ਼ਿਲ੍ਹਾ ਸੰਗਰੂਰ ਦੀਆਂ ਅਨਾਜ ਮੰਡੀਆਂ ’ਚ 26 ਅਪਰੈਲ ਵਾਲੇ ਦਿਨ ਕਣਕ ਦੀ ਆਮਦ, ਖਰੀਦ ਅਤੇ ਲਿਫਟਿੰਗ ਉਪਰ ਨਜ਼ਰ ਮਾਰੀਏ ਤਾਂ ਜ਼ਿਲ੍ਹੇ ’ਚ 26 ਅਪਰੈਲ ਨੂੰ 47339 ਟਨ ਕਣਕ ਦੀ ਆਮਦ ਹੋਈ। ਦਿਨ ’ਚ ਕੁੱਲ 54261 ਟਨ ਕਣਕ ਦੀ ਖਰੀਦ ਹੋਈ ਅਤੇ ਦਿਨ ਵਿਚ 40623 ਟਨ ਕਣਕ ਦੀ ਲਿਫਟਿੰਗ ਹੋਈ ਹੈ ਜਦੋਂ ਕਿ 32877 ਟਨ ਕਣਕ ਅਣ-ਵਿਕੀ ਹੈ।
ਉਧਰ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ ਨੇ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ’ਚ ਕਣਕ ਦੀ ਖਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਖਰੀਦੀ ਕਣਕ ਦੀ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ ਹਨ।
ਭਾਦਸੋਂ (ਹਰਦੀਪ ਸਿੰਘ ਭੰਗੂ): ਪਟਿਆਲਾ ਦਿਹਾਤੀ ਦੇ ਪਿੰਡ ਲੌਟ ਦੀ ਅਨਾਜ ਮੰਡੀ ਵਿੱਚ ਲਿਫਟਿੰਗ ਦੀ ਚਾਲ ਢਿੱਲੀ ਹੋਣ ਕਾਰਨ ਬੋਰੀਆਂ ਦੇ ਵੱਡੇ ਵੱਡੇ ਅੰਬਾਰ ਲੱਗ ਗਏ ਹਨ, ਜਿਸ ਕਰਕੇ ਆੜ੍ਹਤੀਏ ਅਤੇ ਮਜ਼ਦੂਰ ਪ੍ਰੇਸ਼ਾਨ ਹਨ। ਇਸ ਬਾਰੇ ਸਾਬਕਾ ਚੇਅਰਮੈਨ ਲਖਵੀਰ ਸਿੰਘ ਲੌਟ ਤੇ ਪ੍ਰਧਾਨ ਪਵਨ ਘਈ ਨੇ ਦੱਸਿਆ ਕਿ ਕਣਕ ਦੀ ਲਿਫਟਿੰਗ ’ਚ ਢਿੱਲ ਕਰਕੇ ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕਾਫੀ ਦਿੱਕਤਾਂ ਆ ਰਹੀਆਂ ਹਨਜਿਸ ਦਾ ਫੌਰੀ ਤੌਰ ’ਤੇ ਹੱਲ ਕੱਢਿਆ ਜਾਵੇ। ਇਸ ਮੌਕੇ ਪਵਨ ਘਈ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ, ਕਰਨੈਲ ਸਿੰਘ ਆਲੋਵਾਲ, ਹਰਫੂਲ ਸਿੰਘ ਭੰਗੂ, ਮਨਜੀਤ ਸਿੰਘ ਤੇ ਹੋਰ ਹਾਜ਼ਰ ਸਨ।

Advertisement

ਪ੍ਰਮੁੱਖ ਸਕੱਤਰ ਵਿਵੇਕ ਪ੍ਰਤਾਪ ਸਿੰਘ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ (ਖੇਤਰੀ ਪ੍ਰਤੀਨਿਧ): ਪਟਿਆਲਾ ਜ਼ਿਲ੍ਹੇ ਦੇ ਪ੍ਰਭਾਰੀ ਸਕੱਤਰ ਤੇ ਪ੍ਰਮੁੱਖ ਸਕੱਤਰ ਤਕਨੀਕੀ ਸਿੱਖਿਆ ਵਿਵੇਕ ਪ੍ਰਤਾਪ ਸਿੰਘ ਨੇ ਅੱਜ ਇੱਥੋਂ ਦੀ ਨਵੀਂ ਅਨਾਜ ਮੰਡੀ ਦਾ ਦੌਰਾ ਕਰ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਅਤੇ ਖਰੀਦ ਪ੍ਰਕਿਰਿਆ ਨਾਲ ਸਬੰਧਤ ਸਮੂਹ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਉਨ੍ਹਾਂ ਜ਼ਿਲ੍ਹੇ ਦੀਆਂ ਮੰਡੀਆਂ ’ਚ ਚੱਲ ਰਹੀ ਕਣਕ ਦੀ ਖਰੀਦ ਦਾ ਜਾਇਜ਼ਾ ਲੈਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ। ਬੈਠਕ ਦੌਰਾਨ ਉਨ੍ਹਾਂ ਨੇ ਖਰੀਦ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਾ ਆਉਣ ਦਿੱਤੀ ਜਾਵੇ। ਉਨ੍ਹਾਂ ਹਦਾਇਤ ਕੀਤੀ ਕਿ ਕਣਕ ਦੀ ਤੁਰੰਤ ਖਰੀਦ, ਭੁਗਤਾਨ ਅਤੇ ਲਿਫਟਿੰਗ ਸਮੇਂ ਸਿਰ ਯਕੀਨੀ ਬਣਾਈ ਜਾਵੇ।

Advertisement
Author Image

joginder kumar

View all posts

Advertisement
Advertisement
×