ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਝੋਨੇ ਦੀ ਸੁਸਤ ਖਰੀਦ: ਸਿਆਸੀ ਆਗੂਆਂ ਦੇ ਘਰਾਂ ਤੇ ਟੌਲ ਪਲਾਜ਼ਿਆਂ ’ਤੇ ਡਟੇ ਕਿਸਾਨ

08:42 AM Oct 25, 2024 IST
ਲਹਿਰਾ ਬੇਗਾ ਟੌਲ ਪਲਾਜ਼ਾ ’ਤੇ ਧਰਨਾ ਦਿੰਦੇ ਹੋਏ ਕਿਸਾਨ। -ਫੋਟੋ: ਪਵਨ ਗੋਇਲ

ਜੋਗਿੰਦਰ ਸਿੰਘ ਮਾਨ
ਮਾਨਸਾ, 24 ਅਕਤੂਬਰ
ਝੋਨੇ ਦੀ ਖਰੀਦ ਅਤੇ ਚੁਕਾਈ ਲਈ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ਼ ਸ਼ੁਰੂ ਕੀਤੇ ਕਿਸਾਨ ਅੰਦੋਲਨ ਤਹਿਤ ਅੱਜ ਮਾਨਸਾ ਜ਼ਿਲ੍ਹੇ ਦੇ ਤਿੰਨੇ ਵਿਧਾਇਕਾਂ ਦੇ ਘਰਾਂ ਅੱਗੇ ਧਰਨੇ ਅੱਜ 7ਵੇਂ ਦਿਨ ਵੀ ਜਾਰੀ ਰਹੇ।
ਬਰਨਾਲਾ (ਖੇਤਰੀ ਪ੍ਰਤੀਨਿਧ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਹੇਠ ਝੋਨੇ ਦੇ ਖਰੀਦ ਪ੍ਰਬੰਧਾਂ ਦੀ ਪੁਖ਼ਤਗੀ ਤੇ ਡੀਏਪੀ ਖਾਦ ਦੀ ਘਾਟ ਨੂੰ ਦੂਰ ਕਰਵਾਉਣ ਦੀ ਮੰਗ ਨੂੰ ਲੈ ਕੇ ‘ਆਪ’ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਦੀ ਸਥਾਨਕ ਰਿਹਾਇਸ਼ ਨੇੜੇ ਮੋਰਚਾ ਜਾਰੀ ਰਿਹਾ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਬਡਬਰ ਤੇ ਮੱਲ੍ਹੀਆਂ ਟੌਲ ਪਲਾਜ਼ੇ ਵੀ ਪਰਚੀ ਮੁਕਤ ਕੀਤੇ ਹੋਏ ਹਨ।
ਨਿਹਾਲ ਸਿੰਘ ਵਾਲਾ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਦੇ ਘਰ ਮੂਹਰੇ ਲਾਇਆ ਗਿਆ ਪੱਕਾ ਮੋਰਚਾ ਅੱਜ ਸੱਤਵੇਂ ਦਿਨ ਵੀ ਜਾਰੀ ਰਿਹਾ।
ਬਠਿੰਡਾ/ਜੈਤੋ (ਨਿੱਜੀ ਪੱਤਰ ਪ੍ਰੇਰਕ/ਪੱਤਰ ਪ੍ਰੇਰਕ): ਝੋਨੇ ਦੀ ਖ਼ਰੀਦ ਨੂੰ ਸੁਚਾਰੂ ਨਾਲ ਢੰਗ ਨਾਲ ਚਲਾਉਣ ਦੀ ਮੰਗ ਲੈ ਕੇ ਸਿਆਸੀ ਆਗੂਆਂ ਦੇ ਘਰਾਂ ਅਤੇ ਟੌਲ ਪਲਾਜ਼ਿਆਂ ’ਤੇ ਨਿਰੰਤਰ ਧਰਨੇ ਦੇ ਰਹੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਵਰਕਰ ਭਲਕੇ 25 ਅਕਤੂਬਰ ਨੂੰ 12 ਤੋਂ 3 ਵਜੇ ਤੱਕ ਬਠਿੰਡਾ ਸਥਿਤ ਰਿਲਾਇੰਸ ਮਾਲ ਦਾ ਘਿਰਾਓ ਕਰਨਗੇ। ਬਠਿੰਡਾ ਅਤੇ ਜੈਤੋ ਖੇਤਰਾਂ ’ਚ ਚੱਲ ਰਹੇ ਧਰਨਿਆਂ ਦਾ ਦੌਰ ਅੱਜ ਵੀ ਜਾਰੀ ਰਿਹਾ।
ਭੁੱਚੋ ਮੰਡੀ (ਪੱਤਰ ਪ੍ਰੇਰਕ): ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਝੋਨੇ ਦੀ ਖਰੀਦ ਅਤੇ ਚੁਕਾਈ ਵਿੱਚ ਤੇਜ਼ੀ ਲਿਆਉਣ ਦੀ ਮੰਗ ਨੂੰ ਲੈ ਕੇ ਲਹਿਰਾ ਬੇਗਾ ਟੌਲ ਪਲਾਜ਼ਾ ਅਤੇ ਚੱਕ ਫ਼ਤਿਹ ਸਿੰਘ ਵਾਲਾ ਵਿੱਚ ਹਲਕਾ ਵਿਧਾਇਕ ਮਾਸਟਰ ਜਗਸੀਰ ਸਿੰਘ ਦੇ ਘਰ ਅੱਗੇ ਲਾਏ ਮੋਰਚੇ ਅੱਜ ਸੱਤਵੇਂ ਦਿਨ ਵੀ ਜਾਰੀ ਰਹੇ। ਇਸੇ ਦੌਰਾਨ ਪਿੰਡ ਲਹਿਰਾ ਮੁਹੱਬਤ ਦੀ ਅਨਾਜ ਮੰਡੀ ਵਿੱਚ ਝੋਨੇ ਖਰੀਦ ਨਾ ਹੋਣ ਕਾਰਨ ਕਿਸਾਨਾਂ ਨੇ ਰੋਸ ਪ੍ਰਦਰਸ਼ਨ ਕੀਤਾ ਅਤੇ ਕੇਂਦਰ ਤੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਨਕਲਾਬੀ ਕੇਂਦਰ ਪੰਜਾਬ ਦੇ ਸੂਬਾਈ ਆਗੂ ਜਗਜੀਤ ਸਿੰਘ ਲਹਿਰਾ ਮੁਹੱਬਤ ਨੇ ਕਿਹਾ ਕਿ ਸਰਕਾਰਾਂ ਕਿਸਾਨਾਂ ਨੂੰ ਜਾਣ-ਬੁੱਝ ਕੇ ਪ੍ਰੇਸ਼ਾਨ ਕਰਨ ’ਤੇ ਲੱਗੀਆਂ ਹੋਈਆਂ ਹਨ। ਖਰੀਦ ਦੇ ਮਾੜੇ ਪ੍ਰਬੰਧਾਂ ਲਈ ਸਰਕਾਰਾਂ ਇੱਕ ਦੂਜੇ ਨੂੰ ਦੋਸ਼ੀ ਠਹਿਰਾਅ ਰਹੀਆਂ ਹਨ।

Advertisement

ਪੂੰਜੀਪਤੀਆਂ ਦੇ ਅਦਾਰਿਆਂ ਦਾ ਅੱਜ ਘਿਰਾਓ ਕਰਨਗੇ ਕਿਸਾਨ

ਮਾਨਸਾ: ਭਲਕੇ 25 ਅਕਤੂਬਰ ਨੂੰ ਪੰਜਾਬ ਦੀਆਂ ਸੰਘਰਸ਼ੀ ਕਿਸਾਨ ਜਥੇਬੰਦੀਆਂ ਵੱਲੋਂ ਸੜਕਾਂ ਜਾਮ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਕਾਰਪੋਰੇਟ ਘਰਾਣਿਆਂ ਦੇ ਮਾਲਾਂ ਦਾ ਘਿਰਾਓ ਕੀਤਾ ਜਾਵੇਗਾ। ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਅਤੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਨੇ ਇਸ ਦੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਕਾਰਪੋਰੇਟ ਘਰਾਣਿਆਂ ਦੀ ਜਥੇਬੰਦੀ ਸੰਸਾਰ ਵਪਾਰ ਸੰਸਥਾ ਵੱਲੋਂ ਖੁੱਲ੍ਹੀ ਮੰਡੀ ਰਾਹੀਂ ਕਿਸਾਨਾਂ ਦੀਆਂ ਫ਼ਸਲਾਂ ਦੀ ਲੁੱਟ ਦੀਆਂ ਨੀਤੀਆਂ ਲਾਗੂ ਕਰਵਾਈਆਂ ਜਾ ਰਹੀਆਂ ਹਨ ਅਤੇ ਵੱਡੇ ਮਾਲਾਂ ਰਾਹੀਂ ਛੋਟੇ ਦੁਕਾਨਦਾਰਾਂ ਦੇ ਕਾਰੋਬਾਰ ਫੇਲ੍ਹ ਕੀਤੇ ਜਾ ਰਹੇ ਹਨ।

Advertisement
Advertisement