ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿਊਰ ਬਿਹਾਰ ਵਿੱਚ ਝੁੱਗੀਆਂ ਨੂੰ ਅੱਗ ਲੱਗੀ

09:02 AM May 26, 2024 IST
ਪੂਰਬੀ ਦਿੱਲੀ ਦੇ ਮਿਊਰ ਬਿਹਾਰਵਿੱਚ ਝੁੱਗੀਆਂ ਨੂੰ ਲੱਗੀ ਅੱਗ ਬੁਝਾਉਂਦੇ ਹੋਏ ਸਥਾਨਕ ਲੋਕ। -ਫੋਟੋ: ਏਐੱਨਆਈ

ਪੱਤਰ ਪ੍ਰੇਰਕ
ਨਵੀਂ ਦਿੱਲੀ, 25 ਮਈ
ਦਿੱਲੀ ’ਚ ਪੈ ਰਹੀ ਅਤਿ ਦੀ ਗਰਮੀ ਕਾਰਨ ਅੱਗ ਲੱਗਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਅੱਜ ਪੂਰਬੀ ਦਿੱਲੀ ਦੇ ਮਿਊਰ ਬਿਹਾਰ ਇਲਾਕੇ ਦੀਆਂ ਝੁੱਗੀਆਂ ਵਿੱਚ ਅੱਗ ਲੱਗ ਗਈ। ਦਿੱਲੀ ਫਾਇਰ ਸਰਵਿਸ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ ਦਰਜਨ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਅਤੇ ਉਨ੍ਹਾਂ ’ਚ ਰੱਖਿਆ ਸਾਮਾਨ ਨੁਕਸਾਨਿਆ ਗਿਆ। ਦਿੱਲੀ ਫਾਇਰ ਸਰਵਿਸ ਦੇ ਡਾਇਰੈਕਟਰ ਅਤੁੱਲ ਗਰਗ ਨੇ ਦੱਸਿਆ ਕਿ ਹਨੁਮਾਨ ਮੰਦਰ, ਚਿੱਲਾ ਖਾਦਰ (ਨੇੜੇ ਸਟਾਰ ਸਿਟੀ ਮਾਲ) ਦੇ ਕੋਲ ਬਣੀਆ ਝੁੱਗੀਆਂ ਵਿੱਚ ਅੱਗ ਲੱਗਣ ਦੀ ਖਬਰ ਸਵੇਰੇ 10.46 ਵਜੇ ਮਿਲੀ ਤੇ ਤੁਰੰਤ ਸੱਤ ਅੱਗ ਬੁਝਾਊ ਇੰਜਣਾਂ ਨੂੰ ਮੌਕੇ ’ਤੇ ਭੇਜਿਆ ਗਿਆ ਅਤੇ ਸਵੇਰੇ 11.20 ਵਜੇ ਅੱਗ ’ਤੇ ਕਾਬੂ ਪਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਬੀਤੇ ਦਿਨੀਂ ਇੱਕ ਬੇਂਕੂਏਟ ਹਾਲ ’ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ ਸੀ।

Advertisement

Advertisement
Advertisement