For the best experience, open
https://m.punjabitribuneonline.com
on your mobile browser.
Advertisement

ਨੰਨ੍ਹੇ-ਮੁੰਨੇ ਬੱਚਿਆਂ ਨੇ ਦਰਸ਼ਕ ਕੀਲੇ

05:37 AM Apr 28, 2024 IST
ਨੰਨ੍ਹੇ ਮੁੰਨੇ ਬੱਚਿਆਂ ਨੇ ਦਰਸ਼ਕ ਕੀਲੇ
ਪ੍ਰੋਗਰਾਮ ਵਿੱਚ ਹਿੱਸਾ ਲੈਣ ਵਾਲੇ ਬੱਚੇ ਯਾਦਗਾਰੀ ਤਸਵੀਰ ਖਿਚਵਾਉਂਦੇ ਹੋਏ।
Advertisement

ਪੱਤਰ ਪ੍ਰੇਰਕ
ਚੰਡੀਗੜ੍ਹ, 27 ਅਪਰੈਲ
ਗੁਰੂ ਨਾਨਕ ਸੇਵਾ ਦਲ (ਰਜਿ.) ਵੱਲੋਂ ਪੰਜਾਬ ਕਲਾ ਭਵਨ ਸੈਕਟਰ-16 ਦੇ ਆਡੀਟੋਰੀਅਮ ਵਿੱਚ ਪ੍ਰੋਗਰਾਮ ਕਰਵਾਇਆ ਗਿਆ ਜਿਸ ਵਿੱਚ ਸੰਸਥਾ ਦੇ ਨੰਨ੍ਹੇ-ਮੁੰਨੇ ਬੱਚਿਆਂ ਨੇ ਖ਼ੁਦ ਆਪਣੇ ਹੱਥਾਂ ਨਾਲ ਤਿਆਰ ਕੀਤੇ ਕੱਪੜੇ ਪਹਿਨ ਕੇ ਸਟੇਜ ਉਤੇ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ। ਲੜਕੀਆਂ ਨੇ ਗਿੱਧੇ ਨਾਲ ਰੰਗ ਬੰਨ੍ਹਿਆਂ। ਸੰਸਥਾ ਦੀ ਸੰਸਥਾਪਕ ਪ੍ਰਧਾਨ ਕਿਰਨਜੀਤ ਕੌਰ ਦੀ ਅਗਵਾਈ ਹੇਠ ਕਰਵਾਏ ਗਏ ਪ੍ਰੋਗਰਾਮ ਵਿੱਚ ਪੀਆਰਟੀਸੀ ਦੇ ਵਾਈਸ ਚੇਅਰਮੈਨ ਬਲਵਿੰਦਰ ਸਿੰਘ ਝਾੜਵਾਂ ਆਪਣੀ ਪਤਨੀ ਸਮੇਤ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਉਨ੍ਹਾਂ ਸ਼ਮ੍ਹਾ ਰੌਸ਼ਨ ਕਰਕੇ ਪ੍ਰੋਗਰਾਮ ਦੀ ਸ਼ੁਰੂਆਤ ਕਰਵਾਈ।
ਸੇਵਾ ਦਲ ਦੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਪੰਚਕੂਲਾ ਅਤੇ ਮੁਹਾਲੀ ਵਿੱਚ ਵੱਖ-ਵੱਖ ਥਾਵਾਂ ’ਤੇ ਸੈਂਟਰ ਖੋਲ੍ਹੇ ਹੋਏ ਹਨ ਜਿੱਥੇ ਝੁੱਗੀਆਂ-ਝੌਂਪੜੀਆਂ ਵਾਲੇ ਪਰਿਵਾਰਾਂ ਦੇ ਬੱਚਿਆਂ ਅਤੇ ਗ਼ਰੀਬ ਘਰਾਂ ਦੇ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਦੀ ਦਿਲਚਸਪੀ ਮੁਤਾਬਕ ਹੁਨਰਮੰਦ ਬਣਾਉਣ ਲਈ ਕੰਮ-ਕਾਜ ਦੀ ਸਿਖਲਾਈ ਦਿੱਤੀ ਜਾਂਦੀ ਹੈ ਜਿਨ੍ਹਾਂ ਵਿੱਚ ਕੱਪੜਿਆਂ ਦੀ ਸਿਲਾਈ-ਕਢਾਈ, ਬਿਊਟੀ ਪਾਰਲਰ ਦਾ ਕੰਮ ਅਤੇ ਕੰਪਿਊਟਰ ਟ੍ਰੇਨਿੰਗ ਆਦਿ ਸ਼ਾਮਲ ਹਨ। ਇਸ ਦੇ ਨਾਲ ਹੀ ਬੱਚਿਆਂ ਦੀ ਕੌਂਸਲਿੰਗ ਵੀ ਕੀਤੀ ਜਾਂਦੀ ਹੈ। ਬੱਚਿਆਂ ਨੂੰ ਹੁਨਰਮੰਦ ਕਰਨ ਲਈ ਹਿਨਾ ਅਤੇ ਅਨੁਰਾਧਾ ਦੋ ਲੜਕੀਆਂ ਵੱਲੋਂ ਵਿਸ਼ੇਸ਼ ਭੂਮਿਕਾ ਨਿਭਾਈ ਜਾਂਦੀ ਹੈ। ਮੁੱਖ ਮਹਿਮਾਨ ਨੇ ਸੰਸਥਾ ਵੱਲੋਂ ਲੋੜਵੰਦ ਬੱਚਿਆਂ ਦੇ ਸੁਪਨਿਆਂ ਨੂੰ ਖੰਭ ਲਗਾਉਣ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਦਿਨੋ-ਦਿਨ ਦੂਸ਼ਿਤ ਹੋ ਰਹੇ ਹਵਾ ਤੇ ਪਾਣੀ ਬਾਰੇ ਗੰਭੀਰ ਚਿੰਤਾ ਜ਼ਾਹਿਰ ਕਰਦਿਆਂ ਨਵੀਂ ਨੌਜਵਾਨ ਪੀੜ੍ਹੀ ਨੂੰ ਪਾਣੀ ਅਤੇ ਹਵਾ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਦੀ ਲੋੜ ਉਤੇ ਜ਼ੋਰ ਦਿੱਤਾ। ਇਸ ਮੌਕੇ ਮਹਿਮਾਨਾਂ ਦਾ ਸਨਮਾਨ ਵੀ ਕੀਤਾ ਗਿਆ।ਪ੍ਰੋਗਰਾਮ ਵਿੱਚ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਦੀ ਚੇਅਰਪਰਸਨ ਪ੍ਰਭਜੋਤ ਕੌਰ, ‘ਆਪ’ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ, ਅਪਨਿੰਦਰ ਸਿੰਘ ਸਾਬਕਾ ਐੱਸਡੀਓ, ਹਰਪਾਲ ਸਿੰਘ ਖਾਲਸਾ, ਬਲਕਾਰ ਸਿੰਘ ਸਿੱਧੂ, ਸੰਨੀ ਬਾਵਾ, ਮੁਲਾਜ਼ਮ ਆਗੂ ਰਣਜੀਤ ਸਿੰਘ ਢਿੱਲੋਂ, ਗੋਲਡੀ ਦੁਰਾਲੀ, ਰੇਖਾ ਸ਼ਰਮਾ, ਸਾਕਸ਼ੀ, ਸਾਬਕਾ ਪ੍ਰਿੰਸੀਪਲ ਰੇਖਾ ਕਾਲੀਆ, ਦਰਸ਼ਨ ਪਤਲੀ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×