ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸਮਾਰਟ ਸਿਟੀ ਐਵਾਰਡ: ਕੇਂਦਰ ਸ਼ਾਸਿਤ ਪ੍ਰਦੇਸ਼ਾਂ ’ਚੋਂ ਚੰਡੀਗੜ੍ਹ ਅੱਵਲ

11:38 AM Aug 26, 2023 IST
ਚੰਡੀਗੜ੍ਹ ਵਿੱਚ ਸ਼ੁੱਕਰਵਾਰ ਨੂੰ ਇੱਕ ਸਮਾਰਟ ਸਾਈਕਲ ਸਟੈਂਡ ਤੋਂ ਸਾਈਕਲ ਦਾ ਕੋਡ ਸਕੈਨ ਕਰਦਾ ਹੋਇਆ ਨੌਜਵਾਨ। -ਫੋਟੋ: ਪ੍ਰਦੀਪ ਤਿਵਾੜੀ

ਮੁਕੇਸ਼ ਕੁਮਾਰ
ਚੰਡੀਗੜ੍ਹ, 25 ਅਗਸਤ
ਭਾਰਤ ਸਰਕਾਰ ਦੇ ਆਵਾਸ ਅਤੇ ਸ਼ਹਿਰੀ ਮਾਮਲਿਆਂ ਦੇ ਮੰਤਰਾਲੇ ਵੱਲੋਂ ਕਰਵਾਏ ਗਏ ਆਲ ਇੰਡੀਆ ਸਮਾਰਟ ਸਿਟੀਜ਼ ਐਵਾਰਡ ਮੁਕਾਬਲੇ- 2022 ਵਿੱਚ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਚੰਡੀਗੜ੍ਹ ਸਮਾਰਟ ਸਿਟੀ ਮੋਹਰੀ ਰਹੀ।
ਇਸ ਮੁਕਾਬਲੇ ਵਿੱਚ ਚੰਡੀਗੜ੍ਹ ਸ਼ਹਿਰ ਨੂੰ ਚਾਰ ਸ਼੍ਰੇਣੀਆਂ ਵਿੱਚ ਵੱਖ ਵੱਖ ਐਵਾਰਡਾਂ ਨਾਲ ਸਨਮਾਨਿਆ ਗਿਆ ਹੈ। ਚੰਡੀਗੜ੍ਹ ਸ਼ਹਿਰ ਨੂੰ ਮੋਬਿਲਿਟੀ ਅਤੇ ਗਵਰਨੈਂਸ ਸ਼੍ਰੇਣੀਆਂ ਵਿੱਚ ਪਹਿਲਾ ਸਥਾਨ, ਸਰਵੋਤਮ ਯੂਟੀ ਐਵਾਰਡ ਅਤੇ ਸੈਨੀਟੇਸ਼ਨ ਸ਼੍ਰੇਣੀ ਵਿੱਚ ਤੀਜਾ ਸਥਾਨ ਸ਼ਾਮਲ ਹੈ। ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਅਨਿੰਦਿਤਾ ਮਿੱਤਰਾ ਨੇ ਦੱਸਿਆ ਕਿ ਚੰਡੀਗੜ੍ਹ ਦੀਆਂ ਪ੍ਰਸ਼ੰਸਾਯੋਗ ਪ੍ਰਾਪਤੀਆਂ ਦਾ ਸਿਹਰਾ ਇੱਕ ਹਰਿਆ-ਭਰਿਆ ਅਤੇ ਵਧੇਰੇ ਟਿਕਾਊ ਸ਼ਹਿਰ ਬਣਾਉਣ ਦੇ ਉਦੇਸ਼ ਨਾਲ ਕੀਤੀਆਂ ਗਈਆਂ ਬੁਨਿਆਦੀ ਪਹਿਲਕਦਮੀਆਂ ਲਈ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਚੰਡੀਗੜ੍ਹ ਨੇ ਸਾਲਿਡ ਵੇਸਟ ਮੈਨੇਜਮੈਂਟ ’ਤੇ ਆਪਣੇ ਪ੍ਰਾਜੈਕਟ ਨਾਲ ਸੈਨੀਟੇਸ਼ਨ ਸ਼੍ਰੇਣੀ ਵਿੱਚ ਉੱਤਮ ਸਥਾਨ ਪ੍ਰਾਪਤ ਕੀਤਾ ਹੈ। ਏਕੀਕ੍ਰਿਤ ਕਮਾਂਡ ਅਤੇ ਕੰਟਰੋਲ ਕੇਂਦਰ ਦੁਆਰਾ ਜੀਪੀਐੱਸ-ਸਮਰੱਥ ਕੂੜਾ ਇਕੱਠਾ ਕਰਨ ਅਤੇ ਨਿਗਰਾਨੀ ਸਮੇਤ ਇਸ ਪ੍ਰਾਜੈਕਟ ਨੂੰ ਲਾਗੂ ਕਰਨ ਨਾਲ ਕੂੜਾ ਇਕੱਠਾ ਕਰਨ ਦੀ ਪ੍ਰਣਾਲੀ ਵਿੱਚ ਮਹੱਤਵਪੂਰਨ ਸੁਧਾਰ ਹੋਇਆ ਹੈ। ਚੰਡੀਗੜ੍ਹ ਨੂੰ ਰਹਿੰਦ-ਖੂੰਹਦ ਵੱਖ ਕਰਨ, ਪਲਾਸਟਿਕ ਉਤਪਾਦਾਂ ਦੀ ਵਰਤੋਂ ਘਟਾਉਣ, ਮੁੜ ਵਰਤੋਂਯੋਗ ਬਣਾਉਣ ਦੇ ਸਿਧਾਂਤਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਸ਼ੰਸਾ ਪ੍ਰਾਪਤ ਹੋਈ ਹੈ। ਚੰਡੀਗੜ੍ਹ ਸਮਾਰਟ ਸਿਟੀ ਦੀ ਮੁੱਖ ਕਾਰਜਕਾਰੀ ਅਧਿਕਾਰੀ ਅਤੇ ਨਗਰ ਨਿਗਮ ਕਮਿਸ਼ਨਰ ਅਨਿੰਦਿਤਾ ਮਿੱਤਰਾ ਇਸ ਐਵਾਰਡ ਲਈ ਚੰਡੀਗੜ੍ਹ ਵਾਸੀਆਂ ਸ਼ਲਾਘਾ ਕੀਤੀ, ਜਿਨ੍ਹਾਂ ਸਮਾਰਟ ਸਿਟੀ ਦੀ ਸੁੰਦਰਤਾ ਨੂੰ ਕਾਇਮ ਰੱਖਣ ਵਿੱਚ ਯੋਗਦਾਨ ਪਾਇਆ। ਇਸੇ ਤਰ੍ਹਾਂ ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਨੇ ਚੰਡੀਗੜ੍ਹ ਦੀਆਂ ਪ੍ਰਾਪਤੀਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਨੈਸ਼ਨਲ ਸਮਾਰਟ ਸਿਟੀਜ਼ ਐਵਾਰਡ ਵਿੱਚ ਚੰਡੀਗੜ੍ਹ ਦੀਆਂ ਪ੍ਰਾਪਤੀਆਂ ’ਤੇ ਬਹੁਤ ਮਾਣ ਹੈ। ਉਨ੍ਹਾਂ ਕਿਹਾ ਕਿ ਹਰੇ-ਭਰੇ ਸ਼ਹਿਰ ਦਾ ਦ੍ਰਿਸ਼ਟੀਕੋਣ ਇੱਕ ਹਕੀਕਤ ਬਣ ਰਿਹਾ ਹੈ।

Advertisement

Advertisement
Advertisement