ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਮਾਰਟ ਸਕੂਲ ਮੋਤੀ ਨਗਰ ਦਾ ਮੈਗਜ਼ੀਨ ‘ਇੰਸਪੇਰੀਆ’ ਲੋਕ ਅਰਪਣ

06:28 AM Nov 24, 2024 IST
ਮੈਗਜ਼ੀਨ ਲੋਕ ਅਰਪਣ ਕਰਦੇ ਹੋਏ ਡੀਈਓ ਰਵਿੰਦਰ ਕੌਰ ਤੇ ਹੋਰ। -ਫੋਟੋ: ਬਸਰਾ

ਖੇਤਰੀ ਪ੍ਰਤੀਨਿਧ
ਲੁਧਿਆਣਾ, 23 ਨਵੰਬਰ
ਸਮਾਰਟ ਸਕੂਲ ਮੋਤੀ ਨਗਰ ਵੱਲੋਂ ਮੁੱਖ ਅਧਿਆਪਕ ਸੁਖਧੀਰ ਸਿੰਘ ਸੇਖੋਂ ਅਤੇ ਸਮੂਹ ਸਟਾਫ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਸਕੂਲ ਦਾ ਸਲਾਨਾ ਮੈਗਜ਼ੀਨ ‘ਇੰਸਪੇਰੀਆ-2024’ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਡੀਈਓ ਪ੍ਰਾਇਮਰੀ ਰਵਿੰਦਰ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੈਗਜ਼ੀਨ ਰਿਲੀਜ਼ ਕਰਨ ਦੀ ਰਸਮ ਨਿਭਾਈ। ਸਕੂਲ ਮੁਖੀ ਸੁਖਧੀਰ ਸੇਖੋਂ ਨੇ ਦੱਸਿਆ ਕਿ ਇਸ ਰਸਾਲੇ ਵਿੱਚ ਪੂਰੇ ਸਾਲ ਸਕੂਲ ਵਿੱਚ ਕਰਵਾਈਆਂ ਗਤੀਵਿਧੀਆਂ, ਵਿਦਿਆਰਥੀਆਂ ਦੀਆਂ ਉਪਲੱਬਧੀਆਂ ਤੋਂ ਇਲਾਵਾ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਮੇਂ ਸਮੇਂ ’ਤੇ ਦਿੱਤੀਆਂ ਜਾਂਦੀਆਂ ਸਹੂਲਤਾਂ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਸਮਾਗਮ ਦੌਰਾਨ ਕੁੱਝ ਮੁਕਾਬਲੇ ਵੀ ਕਰਵਾਏ ਗਏ ਜਿਨ੍ਹਾਂ ਵਿੱਚ ਵਿਦਿਆਰਥੀਆਂ ਨੇ ਬੜੀ ਸ਼ਿੱਦਤ ਨਾਲ ਸ਼ਿਰਕਤ ਕੀਤੀ। ਮੁੱਖ ਮਹਿਮਾਨ ਡੀਈਓ ਰਵਿੰਦਰ ਕੌਰ ਨੇ ਦੱਸਿਆ ਕਿ ਸਮਾਰਟ ਸਕੂਲ ਮੋਤੀ ਨਗਰ ਆਪਣੀ ਕਾਰਜਸ਼ਾਲੀ ਵਿਧੀ ਕਾਰਨ ਸਿੱਖਿਆ ਵਿਭਾਗ ਵਿੱਚ ਅਹਿਮ ਭੂਮਿਕਾ ਨਿਭਾਅ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਨੂੰ ਸਮਾਰਟ ਸਕੂਲ ’ਤੇ ਮਾਣ ਹੈ।

Advertisement

Advertisement