ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹੇਮਕੁੰਟ ਸਾਹਿਬ ’ਚ ਛੇ-ਛੇ ਫੁੱਟ ਤੱਕ ਬਰਫ ਪਈ

08:34 AM Feb 11, 2024 IST

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 10 ਫਰਵਰੀ
ਉਤਰਾਖੰਡ ਵਿੱਚ ਲਗਪਗ 15 ਹਜ਼ਾਰ ਫੁੱਟ ਦੀ ਉਚਾਈ ’ਤੇ ਸਥਿਤ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਪਿਛਲੇ ਦਿਨੀਂ ਹੋਈ ਭਾਰੀ ਬਰਫਬਾਰੀ ਦੌਰਾਨ 6-6 ਫੁੱਟ ਤੱਕ ਬਰਫ਼ ਪੈਣ ਦਾ ਅਨੁਮਾਨ ਹੈ। ਮੈਨੇਜਮੈਂਟ ਟਰੱਸਟ ਦੀ ਟੀਮ ਗੁਰੂਘਰ ਦਾ ਜਾਇਜ਼ਾ ਲੈਣ ਗਈ ਸੀ ਜੋ ਬਰਫ਼ ਕਾਰਨ ਗੁਰਦੁਆਰਾ ਗੋਬਿੰਦ ਘਾਟ ਤੱਕ ਹੀ ਪਹੁੰਚ ਸਕੀ। ਗੁਰਦੁਆਰਾ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਮੁਖੀ ਨਰਿੰਦਰਜੀਤ ਸਿੰਘ ਬਿੰਦਰਾ ਨੇ ਦੱਸਿਆ ਕਿ ਇਸ ਸਬੰਧੀ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਕਰਮਚਾਰੀ ਬੀਤੇ ਦਿਨ ਸਥਿਤੀ ਦਾ ਜਾਇਜ਼ਾ ਲੈਣ ਗਏ ਸਨ ਪਰ ਉਹ ਗੁਰਦੁਆਰਾ ਹੇਮਕੁੰਟ ਸਾਹਿਬ ਤੋਂ 6 ਕਿਲੋਮੀਟਰ ਹੇਠਾਂ ਗੁਰਦੁਆਰਾ ਗੋਬਿੰਦ ਧਾਮ ਤੱਕ ਹੀ ਪੁੱਜ ਸਕੇ ਜਿੱਥੇ ਇਸ ਵੇਲੇ ਤਿੰਨ ਤੋਂ ਚਾਰ ਫੁੱਟ ਤੱਕ ਬਰਫ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੋਬਿੰਦ ਘਾਟ ਤੋਂ 7 ਕਿਲੋਮੀਟਰ ਦੂਰ ਸਮੁੱਚੇ ਰਸਤੇ ਵਿੱਚ ਬਰਫ ਪਈ ਹੋਈ ਹੈ। ਹੈਲੀਪੈਡ ਤੇ ਉਸ ਦੇ ਨਾਲ ਲਗਦਾ ਸਾਰਾ ਖੇਤਰ ਵੀ ਬਰਫ ਨਾਲ ਢਕਿਆ ਹੋਇਆ ਹੈ।
ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੋਬਿੰਦ ਧਾਮ ਤੋਂ ਅੱਗੇ ਹੇਮ ਗੰਗਾ ਅਤੇ ਪੁਸ਼ਪਾ ਨਦੀ ਦੇ ਉੱਪਰ ਪੂਰੀ ਤਰ੍ਹਾਂ ਗਲੇਸ਼ੀਅਰ ਬਣਿਆ ਹੋਇਆ ਹੈ ਜਿਸ ਨੂੰ ਪਾਰ ਕਰ ਕੇ ਉਹ ਅੱਗੇ ਨਹੀਂ ਵਧ ਸਕੇ। ਉਨ੍ਹਾਂ ਦਾ ਅਨੁਮਾਨ ਹੈ ਕਿ ਜੇ ਗੁਰਦੁਆਰਾ ਗੋਬਿੰਦ ਧਾਮ ਵਿੱਚ ਇਸ ਵੇਲੇ ਤਿੰਨ ਤੋਂ ਚਾਰ ਫੁੱਟ ਤੱਕ ਬਰਫ ਹੈ ਤਾਂ ਗੁਰਦੁਆਰਾ ਹੇਮਕੁੰਟ ਸਾਹਿਬ ਵਿਖੇ ਛੇ ਤੋਂ ਸੱਤ ਫੁੱਟ ਤੱਕ ਬਰਫ ਪਈ ਹੋਵੇਗੀ। ਉਨ੍ਹਾਂ ਕਿਹਾ ਕਿ ਗਲੇਸ਼ੀਅਰਾਂ ਦੇ ਘੱਟ ਰਹੇ ਆਕਾਰ ਵਾਸਤੇ ਇਹ ਬਰਫਬਾਰੀ ਬਹੁਤ ਜ਼ਰੂਰੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਜੇ ਇਸ ਵੇਲੇ ਹੋਰ ਬਰਫਬਾਰੀ ਹੁੰਦੀ ਹੈ ਤਾਂ ਯਾਤਰਾ ਦੀ ਤਿਆਰੀ ਵੇਲੇ ਰਸਤੇ ਤਿਆਰ ਕਰਨ ਸਮੇਂ ਮੌਸਮ ਖੁੱਲ੍ਹ ਜਾਵੇਗਾ ਅਤੇ ਭਾਰਤੀ ਫ਼ੌਜ ਦੇ ਜਵਾਨਾਂ ਨੂੰ ਰਸਤੇ ਤਿਆਰ ਕਰਨ ਵਿੱਚ ਕੋਈ ਮੁਸ਼ਕਲ ਨਹੀਂ ਆਵੇਗੀ। ਇਸ ਨਾਲ ਯਾਤਰਾ ਵੀ ਸਮੇਂ ’ਤੇ ਸ਼ੁਰੂ ਕੀਤੀ ਜਾ ਸਕੇਗੀ।
ਗੁਰਦੁਆਰਾ ਗੋਬਿੰਦ ਘਾਟ ਦੀ ਪ੍ਰਬੰਧਕੀ ਕਮੇਟੀ ਦੇ ਮੈਨੇਜਰ ਸੇਵਾ ਸਿੰਘ ਨੇ ਦੱਸਿਆ ਕਿ ਸਰਕਾਰ ਵੱਲੋਂ ਗੁਰਦੁਆਰਾ ਗੋਬਿੰਦ ਘਾਟ ਤੋਂ ਗੁਰਦੁਆਰਾ ਗੋਬਿੰਦ ਧਾਮ ਦੇ ਰਸਤੇ ਵਿੱਚ ਆਉਂਦੇ ਪੁਲ ਅਤੇ ਰਸਤੇ ਦੀ ਮੁਰੰਮਤ ਦੀ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ।

Advertisement

Advertisement