ਸ੍ਰੀਨਗਰ, 27 ਦਸੰਬਰਕਸ਼ਮੀਰ ਦੇ ਕਈ ਹਿੱਸਿਆਂ ਵਿੱਚ ਸ਼ੁੱਕਰਵਾਰ ਨੂੰ ਤਾਜ਼ਾ ਬਰਫਬਾਰੀ ਹੋਈ, ਜਦਕਿ ਘਾਟੀ ਵਿੱਚ ਜ਼ਿਆਦਾਤਰ ਥਾਵਾਂ ’ਤੇ ਘੱਟੋ-ਘੱਟ ਤਾਪਮਾਨ ’ਚ ਮਾਮੂਲੀ ਵਾਧਾ ਦਰਜ ਕੀਤਾ ਗਿਆ।ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਜੰਮੂ ਕਸ਼ਮੀਰ ਵਿੱਚ ਪੱਛਮੀ ਗੜਬੜੀ ਕਾਰਨ ਘਾਟੀ ਦੇ ਕਈ ਇਲਾਕਿਆਂ ਵਿੱਚ ਹਲਕੀ ਬਰਫਬਾਰੀ ਹੋਈ। ਉਨ੍ਹਾਂ ਦੱਸਿਆ ਕਿ ਗੁਲਮਰਗ ਦੇ ਮਸ਼ਹੂਰ ਸਕੀ ਰਿਜ਼ੋਰਟ, ਸੋਨਮਰਗ ਅਤੇ ਪਹਿਲਗਾਮ ਦੇ ਸੈਰ-ਸਪਾਟਾ ਸਥਾਨ, ਗੁਰੇਜ਼, ਜ਼ੋਜਿਲਾ, ਸਾਧਨਾ ਟਾਪ, ਮੁਗਲ ਰੋਡ ਅਤੇ ਬਾਂਦੀਪੋਰਾ, ਬਾਰਾਮੂਲਾ ਅਤੇ ਕੁਪਵਾੜਾ ਜ਼ਿਲ੍ਹਿਆਂ ਦੇ ਕਈ ਇਲਾਕਿਆਂ ਵਿੱਚ ਬਰਫ਼ਬਾਰੀ ਹੋਈ ਹੈ।ਉਨ੍ਹਾਂ ਕਿਹਾ ਕਿ ਸੀਜ਼ਨ ਦੀ ਪਹਿਲੀ ਬਰਫ਼ਬਾਰੀ ਸ੍ਰੀਨਗਰ, ਗੰਦਰਬਲ, ਅਨੰਤਨਾਗ, ਕੁਲਗਾਮ, ਸ਼ੋਪੀਆਂ ਅਤੇ ਪੁਲਵਾਮਾ ਜ਼ਿਲ੍ਹਿਆਂ ਦੇ ਮੈਦਾਨੀ ਇਲਾਕਿਆਂ ਵਿੱਚ ਹੋਈ। ਅਧਿਕਾਰੀਆਂ ਨੇ ਦੱਸਿਆ ਕਿ ਤਾਜ਼ਾ ਬਰਫਬਾਰੀ ਕਾਰਨ ਸ਼੍ਰੀਨਗਰ-ਲੇਹ ਹਾਈਵੇਅ ਅਤੇ ਮੁਗਲ ਰੋਡ ਨੂੰ ਬੰਦ ਕਰ ਦਿੱਤਾ ਗਿਆ ਹੈ। -ਪੀਟੀਆਈ