ਮੁਲਕ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਦੇ 53 ਕੇਸ ਮਿਲੇ
11:06 PM Aug 06, 2024 IST
ਨਵੀਂ ਦਿੱਲੀ, 6 ਅਗਸਤ
ਭਾਰਤ ਵਿੱਚ ਹੁਣ ਤੱਕ ਚਾਂਦੀਪੁਰਾ ਵਾਇਰਸ ਦੇ 53 ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਨ੍ਹਾਂ ’ਚੋਂ 51 ਗੁਜਰਾਤ ਜਦਕਿ 2 ਕੇਸ ਰਾਜਸਥਾਨ ’ਚੋਂ ਮਿਲੇ ਹਨ। ਇਹ ਜਾਣਕਾਰੀ ਕੇਂਦਰੀ ਸਿਹਤ ਮੰਤਰੀ ਜੇਪੀ ਨੱਢਾ ਨੇ ਅੱਜ ਰਾਜ ਸਭਾ ਵਿੱਚ ਦਿੱਤੀ। ਉਨ੍ਹਾਂ ਇੱਕ ਸੁਆਲ ਦੇ ਲਿਖਤੀ ਜੁਆਬ ’ਚ ਦੱਸਿਆ ਕਿ ਚਾਂਦੀਪੁਰਾ ਵਾਇਰਸ ਦੇ ਕੁੱਲ 53 ਕੇਸਾਂ ’ਚੋਂ 19 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਜਿਨ੍ਹਾਂ ਸਾਰਿਆਂ ਦਾ ਸਬੰਧ ਗੁਜਰਾਤ ਨਾਲ ਹੈ। -ਪੀਟੀਆਈ
Advertisement
Advertisement
Advertisement