For the best experience, open
https://m.punjabitribuneonline.com
on your mobile browser.
Advertisement

ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹੁਣ ਤੱਕ 5,63,591 ਸਿੱਖ ਵੋਟਰ ਰਜਿਸਟਰ ਹੋਏ

11:06 AM Sep 15, 2024 IST
ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਈ ਹੁਣ ਤੱਕ 5 63 591 ਸਿੱਖ ਵੋਟਰ ਰਜਿਸਟਰ ਹੋਏ
Advertisement

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ ਚਲ ਰਹੀ ਮੁਹਿੰਮ ਤਹਿਤ ਹੁਣ ਤਕ ਜ਼ਿਲ੍ਹੇ ਵਿੱਚ 563591 ਸਿੱਖ ਵੋਟਰ ਬਣੇ ਹਨ। ਵੋਟਾਂ ਬਣਾਉਣ ਦੀ ਆਖਰੀ ਮਿਤੀ 16 ਸਤੰਬਰ ਨਿਸ਼ਚਿਤ ਹੈ। ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਬੀ.ਐੱਲ.ਓ. ਨੂੰ ਹਦਾਇਤ ਕੀਤੀ ਕਿ ਉਹ ਘਰ ਘਰ ਜਾ ਕੇ ਵੋਟਾਂ ਦੀ ਰਜਿਸਟਰੇਸ਼ਨ ਕਰਨ ਤਾਂ ਜੋ ਕੋਈ ਵੋਟਰ ਵੋਟ ਬਣਾਉਣ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਿਟਰਨਿੰਗ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਜ਼ਿਲ੍ਹੇ ਵਿੱਚ ਪੈਂਦੇ ਸਮੂਹ 11 ਵਿਧਾਨ ਸਭਾ ਚੋਣ ਹਲਕਿਆ ਵਿੱਚ ਨਿਯੁਕਤ ਸਮੂਹ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਹਲਕੇ ਵਿੱਚ 15 ਸਤੰਬਰ ਅਤੇ 16 ਸਤੰਬਰ ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਘਰ-ਘਰ ਜਾ ਕੇ ਵੋਟਾਂ ਬਣਾਉਣ। ਸਮੂਹ ਬੂਥ ਲੈਵਲ ਅਫ਼ਸਰ ਸਪੈਸ਼ਲ ਕੈਂਪ ਦੀ ਮਿਤੀ ਅਤੇ ਸਮੇਂ ਅਨੁਸਾਰ ਆਪਣੇ ਪੋਲਿੰਗ ਸਟੇਸ਼ਨ ਵਿਖੇ ਹਾਜ਼ਰ ਰਹਿਣਗੇ ਅਤੇ ਪ੍ਰਾਪਤ ਹੋ ਰਹੇ ਫਾਰਮ ਦੀ ਨਾਲ ਵੈਰੀਫਿਕੇਸ਼ਨ ਕਰਨਗੇ। -ਟਨਸ

Advertisement

Advertisement
Advertisement
Author Image

Advertisement