ਕਬੱਡੀ ਵਿੱਚ ਸੋਭਾ ਸਿੰਘ ਸਕੂਲ ਦੀਆਂ ਖਿਡਾਰਨਾਂ ਅੱਵਲ
07:08 AM Sep 04, 2024 IST
ਰਾਏਕੋਟ: ਪੰਜਾਬ ਦੇ ਸਕੂਲਾਂ ਦੀਆਂ ਗਰਮ ਰੁੱਤ ਦੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਇੱਥੋਂ ਦੇ ਸੋਭਾ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਮੱਲਾਂ ਮਾਰੀਆਂ ਹਨ। ਅੰਡਰ- 17 ਸਾਲ ਲੜਕੀਆਂ ਦੇ ਵਰਗ ਵਿੱਚ ਨੈਸ਼ਨਲ ਸਟਾਈਲ ਕਬੱਡੀ ਵਿੱਚ ਸੰਸਥਾ ਦੀਆਂ ਖਿਡਾਰਨਾਂ ਨੇ ਜ਼ਿਲ੍ਹੇ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ ਜਦਕਿ ਅੰਡਰ- 17 ਸਾਲ ਲੜਕੀਆਂ ਦੇ ਵਰਗ ਵਿੱਚ ਸਰਕਲ ਸਟਾਈਲ ਕਬੱਡੀ ’ਚੋਂ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਤੀਜਾ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਕਵਿਤਾ ਸ਼ਰਮਾ ਸਮੇਤ ਸਕੂਲ ਪ੍ਰਬੰਧਕਾਂ ਨੇ ਸਕੂਲ ਪੁੱਜੀਆਂ ਇਨ੍ਹਾਂ ਕਬੱਡੀ ਖਿਡਾਰਨਾਂ ਦਾ ਸ਼ਾਨਦਾਰ ਸਵਾਗਤ ਕੀਤਾ। ਇਸ ਮੌਕੇ ਪ੍ਰਿੰਸੀਪਲ ਕਵਿਤਾ ਸ਼ਰਮਾ ਨੇ ਜੇਤੂ ਖਿਡਾਰੀਆਂ, ਸਕੂਲ ਸਟਾਫ਼, ਵਿਦਿਆਰਥੀਆਂ ਦੇ ਮਾਪਿਆਂ ਨੂੰ ਵੀ ਮੁਬਾਰਕਬਾਦ ਦਿੱਤੀ। ਉਨ੍ਹਾਂ ਸਕੂਲ ਦੇ ਕੋਚ ਜਸਪਾਲ ਸਿੰਘ ਅਤੇ ਰਾਜਨਦੀਪ ਕੌਰ ਵੱਲੋਂ ਖਿਡਾਰੀਆਂ ਦੀ ਤਿਆਰੀ ਲਈ ਸਖ਼ਤ ਮਿਹਨਤ ਲਈ ਸ਼ਲਾਘਾ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਬਿਹਤਰ ਭਵਿੱਖ ਲਈ ਅਸ਼ੀਰਵਾਦ ਦਿੱਤਾ। - ਨਿੱਜੀ ਪੱਤਰ ਪ੍ਰੇਰਕ
Advertisement
Advertisement