ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਦੀ ਅੰਤਰਿਮ ਜ਼ਮਾਨਤ
05:30 AM Jun 06, 2025 IST
ਕੋਲਕਾਤਾ: ਕਲਕੱਤਾ ਹਾਈ ਕੋਰਟ ਨੇ ਅੱਜ ਸੋਸ਼ਲ ਮੀਡੀਆ ਇਨਫਲੂਐਂਸਰ ਸ਼ਰਮਿਸ਼ਠਾ ਪਨੋਲੀ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਸ ਨੂੰ ਕੋਲਕਾਤਾ ਪੁਲੀਸ ਨੇ ਫਿਰਕੂ ਟਿੱਪਣੀਆਂ ਵਾਲੀ ਵੀਡੀਓ ਸਾਂਝੀ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕਿਹਾ ਕਿ ਉਸ ਖ਼ਿਲਾਫ਼ ਸ਼ਿਕਾਇਤ ਕਿਸੇ ਵੀ ਗੰਭੀਰ ਅਪਰਾਧ ਦਾ ਖੁਲਾਸਾ ਨਹੀਂ ਕਰਦੀ। ਪੁਲੀਸ ਨੇ ਪਿਛਲੇ ਹਫਤੇ ਕੋਲਕਾਤਾ ਦੇ ਗਾਰਡਨ ਰੀਚ ਥਾਣੇ ਵਿੱਚ ਦਰਜ ਐੱਫਆਈਆਰ ਮਗਰੋਂ ਕਾਨੂੰਨ ਦੀ ਵਿਦਿਆਰਥਣ ਪਨੋਲੀ ਨੂੰ ਹਰਿਆਣਾ ਦੇ ਗੁਰੂਗ੍ਰਾਮ ਤੋਂ ਗ੍ਰਿਫ਼ਤਾਰ ਕੀਤਾ ਸੀ। ਵੀਡੀਓ ਵਿਚ ਉਸ ਨੇ ਅਪਰੇਸ਼ਨ ਸਿੰਧੂਰ ਬਾਰੇ ਬੌਲੀਵੁੱਡ ਅਦਾਕਾਰਾਂ ਦੀ ਆਲੋਚਨਾ ਕਰਦਿਆਂ ਵਿਵਾਦਪੂਰਨ ਟਿੱਪਣੀਆਂ ਕੀਤੀਆਂ ਸਨ। ਬੈਂਚ ਨੇ ਉਸ ਨੂੰ ਜ਼ਮਾਨਤੀ ਬਾਂਡ ਅਤੇ 10,000 ਰੁਪਏ ਜ਼ਮਾਨਤ ’ਤੇ ਰਿਹਾਅ ਕਰਨ ਦਾ ਹੁਕਮ ਦਿੱਤਾ ਹੈ। -ਪੀਟੀਆਈ
Advertisement
Advertisement