For the best experience, open
https://m.punjabitribuneonline.com
on your mobile browser.
Advertisement

ਸੋਸ਼ਲ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਬਜ਼ੁਰਗਾਂ ਦੇ ਸਨਮਾਨ ਲਈ ਸਮਾਗਮ

07:33 AM Aug 22, 2024 IST
ਸੋਸ਼ਲ ਵੈੱਲਫ਼ੇਅਰ ਐਸੋਸੀਏਸ਼ਨ ਵੱਲੋਂ ਬਜ਼ੁਰਗਾਂ ਦੇ ਸਨਮਾਨ ਲਈ ਸਮਾਗਮ
ਮੁੱਖ ਮਹਿਮਾਨ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ। -ਫੋਟੋ: ਲਾਲੀ
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 21 ਅਗਸਤ
ਸੋਸ਼ਲ ਵੈੱਲਫੇਅਰ ਐਸੋਸੀਏਸ਼ਨ ਸੰਗਰੂਰ ਵੱਲੋਂ ਸਥਾਨਕ ਜ਼ਿਲ੍ਹਾ ਪੈਨਸ਼ਨਰ ਭਵਨ ਵਿੱਚ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ, ਚੇਅਰਮੈਨ ਰਵਿੰਦਰ ਸਿੰਘ ਗੁੱਡੂ, ਵਾਈਸ ਚੇਅਰਮੈਨ ਲਾਲ ਚੰਦ ਸੈਣੀ, ਸੀਨੀਅਰ ਮੀਤ ਪ੍ਰਧਾਨ ਜਸਵੀਰ ਸਿੰਘ ਖਾਲਸਾ, ਕਰਨੈਲ ਸਿੰਘ ਸੇਖੋਂ, ਡਾ. ਮਨਮੋਹਨ ਸਿੰਘ, ਕਿਸ਼ੋਰੀ ਲਾਲ, ਓਮ ਪ੍ਰਕਸ਼ ਖਿੱਪਲ, ਮੀਤ ਪ੍ਰਧਾਨ ਰਾਜਿੰਦਰ ਗੋਇਲ, ਮੁੱਖ ਸਲਾਹਕਾਰ ਆਰਐੱਲ ਪਾਂਧੀ, ਵਿੱਤ ਸਕੱਤਰ ਸੁਰਿੰਦਰ ਸਿੰਘ ਸੋਢੀ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਸਮਾਗਮ ਵਿੱਚ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਮੁੱਖ ਮਹਿਮਾਨ ਵਜੋਂ ਜਦੋਂ ਕਿ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਜਸਵੀਰ ਕੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।
ਸਮਾਗਮ ਨੂੰ ਸੰਬੋਧਨ ਕਰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਰਾਜ ਕੁਮਾਰ ਅਰੋੜਾ ਨੇ ਕਿਹਾ, ‘‘ਬਜ਼ੁਰਗਾਂ ਨੂੰ ਮਾਣ- ਸਤਿਕਾਰ ਦੇਣਾ ਸਾਡਾ ਸਾਰਿਆਂ ਦਾ ਫ਼ਰਜ਼ ਬਣਦਾ ਹੈ ਅਤੇ ਇਸੇ ਤਹਿਤ ਅੱਜ ਵਿਸ਼ਵ ਸੀਨੀਅਰ ਸਿਟੀਜ਼ਨ ਦਿਵਸ ਮਨਾਇਆ ਜਾ ਰਿਹਾ ਹੈ।’’ ਮੁੱਖ ਮਹਿਮਾਨ ਐੱਸਡੀਐੱਮ ਚਰਨਜੋਤ ਸਿੰਘ ਵਾਲੀਆ ਨੇ ਕਿਹਾ, ‘‘ਬਜ਼ੁਰਗ ਸਾਡੀ ਹੋਂਦ ਹੁੰਦੇ ਹਨ। ਬਜ਼ੁਰਗਾਂ ਤੋਂ ਬਿਨਾ ਅਸੀਂ ਕੁੱਝ ਵੀ ਕਰਨ ਦੇ ਯੋਗ ਨਹੀਂ ਹਾਂ।’’ ਜ਼ਿਲ੍ਹਾ ਸਮਾਜਿਕ ਭਲਾਈ ਅਫ਼ਸਰ ਜਸਵੀਰ ਕੌਰ ਨੇ ਕਿਹਾ ਕਿ ਬਜ਼ੁਰਗਾਂ ਦੀ ਆਨ, ਸ਼ਾਨ ਅਤੇ ਸਤਿਕਾਰ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਐਸੋਸੀਏਸ਼ਨ ਦੇ ਚੇਅਰਮੈਨ ਇੰਜਨੀਅਰ ਪ੍ਰਵੀਨ ਬਾਂਸਲ ਨੇ ਕਿਹਾ, ‘‘ਬਜ਼ੁਰਗ ਘਰਾਂ ਦਾ ਉਹ ਰੋਸ਼ਨ ਮਿਨਾਰਾ ਹੁੰਦੇ ਹਨ ਜਿਹੜੇ ਸਾਨੂੰ ਜੀਵਨ ਦੀ ਰਾਹ ’ਤੇ ਤੁਰਨ ਦਾ ਰਸਤਾ ਦਿਖਾਉਂਦੇ ਹਨ।’’
ਬੁਲਾਰਿਆਂ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਬਜ਼ੁਰਗਾਂ ਦੀਆਂ ਮੰਗਾਂ ਪਹਿਲ ਦੇ ਆਧਾਰ ’ਤੇ ਮੰਨੀਆਂ ਜਾਣ। ਵਿਸ਼ਵ ਸੀਨੀਅਰ ਸਿਟੀਜ਼ਨ ਦਿਹਾੜੇ ਮੌਕੇ 70 ਤੋਂ 80 ਸਾਲ ਦੇ ਬਜ਼ੁਰਗਾਂ ਦਾ ਸਨਮਾਨ ਕੀਤਾ ਗਿਆ। ਸਮਾਗਮ ਵਿੱਚ ਡਾ. ਮਨਮੋਹਨ ਸਿੰਘ, ਕਰਨੈਲ ਸਿੰਘ ਸੇਖੋਂ, ਕਿਸ਼ੋਰੀ ਲਾਲ, ਤਿਲਕ ਰਾਜ ਸਤੀਜਾ, ਕੁਲਵੰਤ ਰਾਏ ਬਾਂਸਲ ਆਦਿ ਸ਼ਖ਼ਸੀਅਤਾਂ ਸ਼ਾਮਲ ਸਨ।

Advertisement

Advertisement
Advertisement
Author Image

Advertisement