ਸਮਾਜ ਸੇਵੀ ਸੁਰਿੰਦਰ ਸਿੰਘ ਨਿੱਝਰ ਨੇ ਮੈਡੀਕਲ ਚੈੱਕਅਪ ਕੈਂਪ ਲਗਾਇਆ
05:44 PM Jul 29, 2024 IST
ਹਰਦੀਪ ਸਿੰਘ ਸੋਢੀ
ਧੂਰੀ, 29 ਜੁਲਾਈ
ਉੱਘੇ ਸਮਾਜ ਸੇਵੀ ਐਨ.ਆਰ.ਆਈ ਸੁਰਿੰਦਰ ਸਿੰਘ ਨਿੱਝਰ ਵੱਲੋਂ ਪਿੰਡ ਲੱਡਾ ਵਿਖੇ ਵਿਸ਼ਾਲ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦਾ ਉਦਘਾਟਨ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਤੇ ਹਿਮਾਂਸ਼ੀ ਖੁਰਾਣਾ ਨੇ ਕੀਤਾ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਧਰਮਪਤਨੀ ਡਾਕਟਰ ਗੁਰਪ੍ਰੀਤ ਕੌਰ ਮਾਨ ਤੇ ਮਾਤਾ ਹਰਪਾਲ ਕੋਰ ਇਸ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੀ ਸ਼ਾਲਾਘਾ ਕੀਤੀ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਮਾਜ ਸੇਵੀ ਐਨ.ਆਰ.ਆਈ ਸੁਰਿੰਦਰ ਸਿੰਘ ਨਿੱਝਰ ਨੇ ਕਿਹਾ ਕਿ ਇਸ ਕੈਂਪ ਵਿੱਚ ਹਜ਼ਾਰਾਂ ਮਰੀਜਾਂ ਦੀਆਂ ਅੱਖਾਂ ਦਾ ਚੈੱਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜ਼ਾਂ ਦੇ ਮੁਫ਼ਤ ਲੈਂਜ ਪਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਕ ਹਜ਼ਾਰ ਤੋਂ ਵੱਧ ਸਿਲਾਈ ਮਸ਼ੀਨਾਂ, 100 ਵਹੀਲ ਚੇਅਰਾਂ, ਸੁਣਨ ਵਾਲੀ ਮਸ਼ੀਨਾਂ ਦੀ ਵੰਡ ਕੀਤੀ ਗਈ ਅਤੇ ਦੇ ਬਨਾਵਟੀ ਅੰਗ ਵੀ ਲਗਾਏ ਗਏ।
Advertisement
Advertisement