ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਰਮੇ ਦਾ ਬੀਜ: 17 ਹਜ਼ਾਰ ਤੋਂ ਵੱਧ ਕਿਸਾਨਾਂ ਨੂੰ ਮਿਲੀ ਸਬਸਿਡੀ

07:04 PM Jun 29, 2023 IST

ਟ੍ਰਿਬਿਊਨ ਨਿਊਜ਼ ਸਰਵਿਸ

Advertisement

ਚੰਡੀਗੜ੍ਹ, 28 ਜੂਨ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਅੱਜ ਨਰਮੇ ਦੇ ਬੀਜਾਂ ਦੀ 3.23 ਕਰੋੜ ਰੁਪਏ ਦੀ ਸਬਸਿਡੀ 17,673 ਲਾਭਪਾਤਰੀ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਭੇਜ ਦਿੱਤੀ ਹੈ। ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ) ਵੱਲੋਂ ਪ੍ਰਮਾਣਿਤ ਨਰਮੇ ਦੇ ਬੀਜਾਂ ‘ਤੇ 33 ਫ਼ੀਸਦੀ ਸਬਸਿਡੀ ਦੇਣ ਦੇ ਵਾਅਦੇ ਨੂੰ ਪੂਰਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਹ ਫ਼ੰਡ ਕਿਸਾਨਾਂ ਨੂੰ ਡੀਬੀਟੀ ਜ਼ਰੀਏ ਟਰਾਂਸਫ਼ਰ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਪਹਿਲੇ ਪੜਾਅ ਤਹਿਤ ਇਹ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਯੋਗ ਕਿਸਾਨਾਂ ਨੂੰ ਬਾਕੀ ਦੀ ਰਾਸ਼ੀ ਟਰਾਂਸਫ਼ਰ ਕਰ ਦਿੱਤੀ ਜਾਵੇਗੀ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਚਿੱਟੀ ਮੱਖੀ ਅਤੇ ਗੁਲਾਬੀ ਸੁੰਡੀ ਦੇ ਹਮਲੇ ਨੂੰ ਰੋਕਣ ਲਈ ਵੀ ਉਪਾਅ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਖੇਤਾਂ ਦਾ ਨਿਰੀਖਣ ਕਰਨ ਤੇ ਕਿਸਾਨਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ।

Advertisement

Advertisement
Tags :
ਸਬਸਿਡੀਹਜ਼ਾਰਕਿਸਾਨਾਂਨਰਮੇਮਿਲੀ
Advertisement