ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਾਫਟਬਾਲ: ਫਿਰੋਜ਼ਪੁਰ ਦੇ ਲੜਕੇ ਤੇ ਲੜਕੀਆਂ ਨੇ ਮਾਰੀ ਬਾਜ਼ੀ

11:29 AM Nov 11, 2024 IST
ਤਗ਼ਮੇ ਹਾਸਲ ਕਰਨ ਵਾਲੇ ਖਿਡਾਰੀਆਂ ਨਾਲ ਪ੍ਰਬੰਧਕ।

ਪੱਤਰ ਪ੍ਰੇਰਕ
ਜੀਰਾ, 10 ਨਵੰਬਰ
ਐੱਸਐੱਸਐੱਮ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਕੱਸੋਆਣਾ ਵਿੱਚ ਚੱਲ ਰਹੀਆਂ 68ਵੀਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਾਫਟਬਾਲ 17 ਸਾਲ ਲੜਕੇ/ਲੜਕੀਆਂ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸਮਾਪਤ ਹੋ ਗਈਆਂ, ਇਨ੍ਹਾਂ ਖੇਡਾਂ ਵਿੱਚ ਵੱਖ-ਵੱਖ ਜ਼ਿਲ੍ਹਿਆਂ ਤੋਂ ਲਗਪਗ 27 ਟੀਮਾਂ ਸ਼ਾਮਲ ਹੋਈਆਂ। ਲੜਕਿਆਂ ਦਾ ਫਾਈਨਲ ਮੈਚ ਬਹੁਤ ਹੀ ਰੋਮਾਂਚਕ ਰਿਹਾ, ਜਿਸ ਵਿੱਚ ਲੁਧਿਆਣੇ ਨੂੰ ਹਰਾ ਕੇ ਫ਼ਿਰੋਜ਼ਪੁਰ ਜ਼ਿਲ੍ਹੇ ਨੇ ਪਹਿਲਾ ਸਥਾਨ, ਲੁਧਿਆਣਾ ਨੇ ਦੂਸਰਾ ਅਤੇ ਅੰਮ੍ਰਿਤਸਰ ਸਾਹਿਬ ਨੇ ਤੀਸਰਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿੱਚ ਪਹਿਲਾ ਸਥਾਨ ਲੁਧਿਆਣਾ, ਦੂਸਰਾ ਸਥਾਨ ਫਿਰੋਜ਼ਪੁਰ ਅਤੇ ਤੀਸਰਾ ਸਥਾਨ ਪਟਿਆਲਾ ਨੇ ਹਾਸਲ ਕੀਤਾ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਸਕੂਲ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਅਤੇ ਪ੍ਰਿੰਸੀਪਲ ਰਵਿੰਦਰ ਸਿੰਘ ਵੱਲੋਂ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੁਨੀਲਾ ਅਰੋੜਾ, ਪ੍ਰਿੰਸੀਪਲ ਰਾਕੇਸ਼ ਸ਼ਰਮਾ, ਪ੍ਰਿੰਸੀਪਲ ਕਰਮਜੀਤ ਸਿੰਘ ਜੋਸ਼ਨ ਨੇ ਸਕੂਲ ਦੇ ਚੇਅਰਮੈਨ ਕੰਵਲਜੀਤ ਸਿੰਘ ਗਿੱਲ ਵੱਲੋਂ ਕੀਤੇ ਹੋਏ ਪ੍ਰਬੰਧਾਂ ਤੇ ਪੂਰੀ ਸੰਤੁਸ਼ਟੀ ਜ਼ਾਹਿਰ ਕੀਤੀ।

Advertisement

Advertisement