For the best experience, open
https://m.punjabitribuneonline.com
on your mobile browser.
Advertisement

ਨਵੇਂ ਫੌਜਦਾਰੀ ਕਾਨੂੰਨਾਂ ਸਬੰਧੀ ਥਾਣਿਆਂ ਵਿੱਚ ਸਾਫਟਵੇਅਰ ਅਪਡੇਟ

06:49 AM Jul 03, 2024 IST
ਨਵੇਂ ਫੌਜਦਾਰੀ ਕਾਨੂੰਨਾਂ ਸਬੰਧੀ ਥਾਣਿਆਂ ਵਿੱਚ ਸਾਫਟਵੇਅਰ ਅਪਡੇਟ
ਫੌਜਦਾਰੀ ਕਾਨੂੰਨਾਂ ਬਾਰੇ ਤਫਤੀਸ਼ੀ ਅਫ਼ਸਰਾਂ ਨੂੰ ਜਾਣੂ ਕਰਵਾਉਣ ਮੌਕੇ ਥਾਣਾ ਮੁਖੀ।
Advertisement

ਨਿੱਜੀ ਪੱਤਰ ਪ੍ਰੇਰਕ
ਸੰਗਰੂਰ, 2 ਜੁਲਾਈ
ਜ਼ਿਲ੍ਹਾ ਪੁਲੀਸ ਵੱਲੋਂ ਪਹਿਲੀ ਜੁਲਾਈ ਤੋਂ ਲਾਗੂ ਹੋਏ ਤਿੰਨ ਨਵੇਂ ਫੌਜਦਾਰੀ ਕਾਨੂੰਨਾਂ ਬਾਰੇ ਜ਼ਿਲ੍ਹੇ ਵਿੱਚ ਤਾਇਨਾਤ ਸਾਰੇ ਪੁਲੀਸ ਮੁਲਾਜ਼ਮਾਂ ਨੂੰ ਟਰੇਨਿੰਗ ਦਿੱਤੀ ਗਈ ਹੈ ਅਤੇ ਪੰਚਾਂ-ਸਰਪੰਚਾਂ, ਨਗਰ ਕੌਂਸਲਰਾਂ ਤੇ ਮੋਹਤਬਰ ਵਿਅਕਤੀਆਂ ਨਾਲ ਮੀਟਿੰਗਾਂ ਕਰਕੇ ਨਵੇਂ ਕਾਨੂੰਨਾਂ ਬਾਰੇ ਜਾਣੂ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਸਾਰੇ ਥਾਣਿਆਂ ਦੇ ਸੀ.ਸੀ.ਟੀ.ਐਨ.ਐਸ. ਸਾਫ਼ਟਵੇਅਰ ਅਪਡੇਟ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜ਼ਿਲ੍ਹਾ ਪੁਲੀਸ ਮੁਖੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪਹਿਲੀ ਜੁਲਾਈ 2024 ਤੋਂ ਭਾਰਤ ਸਰਕਾਰ ਵੱਲੋਂ 3 ਨਵੇਂ ਫੌਜਦਾਰੀ ਕਾਨੂੰਨ ਲਾਗੂ ਹੋ ਚੁੱਕੇ ਹਨ। ਨਵੇਂ ਕਾਨੂੰਨਾਂ ਅਨੁਸਾਰ ‘ਭਾਰਤੀ ਦੰਡ ਸੰਹਿਤਾ 1860 ਆਈਪੀਸੀ ਨੂੰ ‘ਭਾਰਤੀ ਨਿਆਂ ਸੰਹਿਤਾ 2023 ਬੀ.ਐਨ.ਐਸ, ਜ਼ਾਬਤਾ ਫੌਜਦਾਰੀ ਸੰਹਿਤਾ 1973 ਸੀ.ਆਰ.ਪੀ.ਸੀ. ਨੂੰ ‘ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਬੀ.ਐਨ.ਐਸ.ਐਸ ਅਤੇ ਭਾਰਤੀ ਸ਼ਹਾਦਤ ਐਕਟ 1872 ਆਈ.ਈ.ਏ ਨੂੰ ‘ਭਾਰਤੀ ਸਾਕਸ਼ਿਆ ਅਧਿਨਿਯਮ 2023 ਬੀਐੱਸਏ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਨਵੇਂ ਫੌਜਦਾਰੀ ਕਾਨੂੰਨਾਂ ਨੂੰ ਲਾਗੂ ਕਰਨ ਲਈ ਜ਼ਿਲ੍ਹੇ ਵਿੱਚ ਤਾਇਨਾਤ ਸਾਰੇ ਗਜ਼ਟਿਡ ਅਫ਼ਸਰਾਂ, ਮੁੱਖ ਅਫ਼ਸਰਾਂ ਅਤੇ ਥਾਣਿਆਂ ਵਿੱਚ ਤਾਇਨਾਤ ਤਫਤੀਸ਼ੀ ਅਫ਼ਸਰਾਂ ਅਤੇ ਤਕਨੀਕੀ ਸਟਾਫ਼ ਨੂੰ ਟਰੇਨਿੰਗ ਦਿੱਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਨਵੇਂ ਫੌਜਦਾਰੀ ਕਾਨੂੰਨ ਲਾਗੂ ਹੋਣ ਨਾਲ ਜੋ ਤਕਨੀਕੀ ਬਦਲਾਅ ਆ ਰਹੇ ਹਨ, ਉਨ੍ਹਾਂ ਨੂੰ ਲਾਗੂ ਕਰਨ ਲਈ ਜ਼ਿਲ੍ਹਾ ਸੰਗਰੂਰ ਪਾਸ ਜ਼ਰੂਰਤ ਮੁਤਾਬਕ ਸਰਕਾਰੀ ਮੋਬਾਈਲ ਅਤੇ ਸਮਾਰਟ ਫੋਨ ਉਪਲਬਧ ਹਨ ਜਿਨ੍ਹਾਂ ਦੀ ਵਰਤੋਂ ਨਾਲ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਤਫਤੀਸ਼ ਦੌਰਾਨ ਵੀਡੀਓ ਅਤੇ ਆਡੀਓ ਰਿਕਾਰਡਿੰਗ ਕੀਤੀ ਜਾ ਸਕਦੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×