ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਐੱਸਓਐੱਲ: ਪ੍ਰੀਖਿਆ ਦੇ ਨਤੀਜਿਆਂ ’ਚ ਬੇਨਿਯਮੀਆਂ ਖ਼ਿਲਾਫ਼ ਮੁਜ਼ਾਹਰਾ

08:59 AM May 17, 2024 IST
ਉਚ ਅਧਿਕਾਰੀਆਂ ਖ਼ਿਲਾਫ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ।

ਮਨਧੀਰ ਦਿਓਲ
ਨਵੀਂ ਦਿੱਲੀ 16 ਮਈ
ਦਿੱਲੀ ਯੂਨੀਵਰਸਿਟੀ ਦੇ ਸਕੂਲ ਆਫ ਓਪਨ ਲਰਨਿੰਗ (ਐੱਸਓਐੱਲ) ਦੇ ਵਿਦਿਆਰਥੀਆਂ ਦੇ ਹਾਲ ਹੀ ਵਿੱਚ ਐਲਾਨੇ ਪ੍ਰੀਖ਼ਿਆ ਦੇ ਨਤੀਜਿਆਂ ਵਿੱਚ ਵੱਡੀਆਂ ਬੇਨਿਯਮੀਆਂ ਦੇ ਖ਼ਿਲਾਫ਼ ਕ੍ਰਾਂਤੀਕਾਰੀ ਯੁਵਾ ਸੰਗਠਨ (ਕੇਵਾਈਐੱਸ) ਨੇ ਅੱਜ ਵਿਰੋਧ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਕਿਹਾ ਕਿ ਮੁਲਾਂਕਣ ਅਤੇ ਹੋਰ ਮਦਾਂ ਵਿੱਚ ਗੰਭੀਰ ਖਾਮੀਆਂ ਹਨ। ਉਨ੍ਹਾਂ ਕਿਹਾ ਕਿ ਐੱਸਓਐੱਲ ਨੇ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿ ਬੀਏ ਪੋਲੀਟੀਕਲ ਸਾਇੰਸ (ਆਨਰਜ਼) ਅਤੇ ਬੀਏ ਪ੍ਰੋਗਰਾਮ ਸਮੇਤ ਹੋਰ ਕੋਰਸਾਂ ਦੇ ਨਤੀਜਿਆਂ ਵਿੱਚ ਵੱਡੀਆਂ ਬੇਨਿਯਮੀਆਂ ਹਨ, ਜੋ ਕਿ ਕੁਝ ਦਿਨ ਪਹਿਲਾਂ ਐਲਾਨੇ ਗਏ ਸਨ। ਵਿਦਿਆਰਥੀਆਂ ਨੂੰ ਦੂਜੇ ਸਮੈਸਟਰ ਲਈ ਚੱਲ ਰਹੇ ਅੰਦਰੂਨੀ ਮੁਲਾਂਕਣ ਵਿੱਚ ਵੀ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਵਿੱਚ ਪੋਰਟਲ ਵਿੱਚ ਲੌਗ ਇਨ ਕਰਨ ਵਿੱਚ ਕਮੀਆਂ ਤੋਂ ਲੈ ਕੇ ਚੁਣਨ ਲਈ ਬਹੁ-ਚੋਣ ਵਾਲੇ ਪ੍ਰਸ਼ਨਾਂ ਵਿੱਚ ਗਲਤ ਵਿਕਲਪ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੇ ਅਤੇ ਤੀਜੇ ਸਮੈਸਟਰ ਦੀ ਪ੍ਰੀਖ਼ਿਆ ਦੇਣ ਵਾਲੇ ਸੈਂਕੜੇ ਵਿਦਿਆਰਥੀਆਂ ਦੀ ਮਾਰਕਸ਼ੀਟ ’ਤੇ ਗਲ਼ਤ ਤਰੀਕੇ ਨਾਲ ਈਆਰ ਅਤੇ ਗੈਰ-ਹਾਜ਼ਰ ਅੰਕ ਦਿੱਤੇ ਗਏ ਹਨ। ਇਸ ਤੋਂ ਇਲਾਵਾ ਐੱਸਓਐੱਲ ਪ੍ਰਸ਼ਾਸਨ ਵਿਦਿਆਰਥੀਆਂ ਨੂੰ ਪੁਨਰ-ਮੁਲਾਂਕਣ ਲਈ ਅਰਜ਼ੀ ਦੇਣ ਲਈ ਕਹਿ ਰਿਹਾ ਹੈ ਹਾਲਾਂ ਕਿ ਇਹ ਉਸ ਦੇ ਵੱਲੋਂ ਇੱਕ ਸਪੱਸ਼ਟ ਗਲਤੀ ਹੈ। ਉਨ੍ਹਾਂ ਕਿਹਾ ਕਿ ਪੁਨਰ-ਮੁਲਾਂਕਣ ਲਈ ਵਿਦਿਆਰਥੀਆਂ ਨੂੰ ਫੀਸ ਜਮ੍ਹਾਂ ਕਰਾਉਣੀ ਪੈਂਦੀ ਹੈ, ਜੋ ਕਿ ਬੇਇਨਸਾਫ਼ੀ ਹੈ ਕਿਉਂਕਿ ਗਲਤੀ ਦੀ ਜ਼ਿੰਮੇਵਾਰੀ ਐੱਸਓਐੱਲ ਅਧਿਕਾਰੀਆਂ ਅਤੇ ਦਿੱਲੀ ਯੂਨੀਵਰਸਿਟੀ ਦੇ ਪ੍ਰੀਖਿਆ ਵਿਭਾਗ ’ਤੇ ਆਉਂਦੀ ਹੈ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਆਪਣੇ ਨਤੀਜਿਆਂ ਬਾਰੇ ਪਤਾ ਕਰਨ ਆਉਂਦੇ ਹਨ, ਉਨ੍ਹਾਂ ਨੂੰ ਐੱਸਓਐੱਲ ਇਮਾਰਤ ਦੇ ਬਾਹਰ 2-3 ਘੰਟੇ ਕਤਾਰਾਂ ਵਿੱਚ ਖੜ੍ਹਾ ਕੀਤਾ ਜਾਂਦਾ ਹੈ ਅਤੇ ਕਈ ਵਾਰ ਅਧਿਕਾਰੀ ਉਨ੍ਹਾਂ ਦੇ ਸਵਾਲਾਂ ਦਾ ਜਵਾਬ ਦਿੱਤੇ ਬਿਨਾਂ ਉਨ੍ਹਾਂ ਨੂੰ ਦੁਬਾਰਾ ਆਉਣ ਲਈ ਕਹਿੰਦੇ ਹਨ। ਅੰਦਰੂਨੀ ਮੁਲਾਂਕਣ ਦੇ ਮਾਮਲੇ ਵਿੱਚ ਵੀ, ਜੋ ਵਿਦਿਆਰਥੀ ਲੌਗਇਨ ਕਰਨ ਵਿੱਚ ਅਸਮਰੱਥ ਸਨ, ਨੂੰ ਇੱਕ ਨਵਾਂ ਪਾਸਵਰਡ ਦਿੱਤਾ ਗਿਆ ਸੀ ਜੋ ਪਹਿਲੇ ਲੌਗਇਨ ਤੋਂ ਬਾਅਦ ਕੰਮ ਕਰਨਾ ਬੰਦ ਕਰ ਦਿੰਦਾ ਹੈ। ਅਜਿਹੀ ਸਥਿਤੀ ਵਿੱਚ ਵਿਦਿਆਰਥੀ ਆਪਣੀ ਅੰਦਰੂਨੀ ਮੁਲਾਂਕਣ ਪ੍ਰੀਖਿਆ ਦੇਣ ਦੇ ਯੋਗ ਨਹੀਂ ਹਨ। ਵਿਦਿਆਰਥੀਆਂ ਦਾ ਇੱਕ ਵਫ਼ਦ ਐੱਸਓਐੱਲ ਦੇ ਅਧਿਕਾਰੀਆਂ ਨੂੰ ਮਿਲਿਆ ਅਤੇ ਪੱਤਰ ਸੌਂਪ ਕੇ ਮੰਗ ਕੀਤੀ ਕਿ ਐੱਸਓਐੱਲ ਬਿਨਾਂ ਕੋਈ ਫੀਸ ਲਏ ਵਿਦਿਆਰਥੀਆਂ ਦੀਆਂ ਕਾਪੀਆਂ ਦਾ ਤੁਰੰਤ ਮੁਲਾਂਕਣ ਕਰੇ, ਇਮਤਿਹਾਨ ’ਚ ਹਾਜ਼ਰ ਵਿਦਿਆਰਥੀਆਂ ਦੀ ਗਲਤੀ ਨੂੰ ਸੁਧਾਰਿਆ ਜਾਵੇ, ਪੋਰਟਲ ਮੁਲਾਂਕਣ ਸਬੰਧੀ ਅੰਦਰੂਨੀ ਤਕਨੀਕੀ ਖਾਮੀਆਂ ਨੂੰ ਸੁਧਾਰਿਆ ਜਾਵੇ।

Advertisement

Advertisement
Advertisement