ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਰਦੁਆਰਾ ਸਾਧ ਸੰਗਤ ’ਚ ਸੋਲਰ ਪਲਾਂਟ ਸਥਾਪਤ

07:07 AM Nov 19, 2023 IST
ਸੋਲਰ ਪਲਾਂਟ ਦਾ ਉਦਘਾਟਨ ਕਰਦੇ ਹੋਏ ਹਰਮੀਤ ਸਿੰਘ ਕਾਲਕਾ। -ਫੋਟੋ: ਦਿਓਲ

ਪੱਤਰ ਪ੍ਰੇਰਕ
ਨਵੀਂ ਦਿੱਲੀ, 18 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਪ੍ਰੀਤਮਪੁਰਾ ਇਲਾਕੇ ਵਿਚ ਗੁਰਦੁਆਰਾ ਸਾਧ ਸੰਗਤ ਸੈਨਿਕ ਵਿਹਾਰ ਵਿੱਚ 36 ਕੇਵੀ ਸਮਰਥਾ ਦੇ ਸੋਲਰ ਪਲਾਂਟ ਦਾ ਉਦਘਾਟਨ ਕੀਤਾ।
ਇਸ ਮੌਕੇ ਸਥਾਨਕ ਗੁਰਦੁਆਰਾ ਕਮੇਟੀ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਬਲਜੀਤ ਸਿੰਘ ਮਾਰਵਾਹ ਦੀ ਅਗਵਾਈ ਹੇਠ ਕਮੇਟੀ ਵੱਲੋਂ 36 ਕੇਵੀ ਸੋਲਰ ਪਲਾਂਟ ਲਗਾਉਣ ਨਾਲ ਗੁਰਦੁਆਰਾ ਸਾਹਿਬ ’ਤੇ ਬਿਜਲੀ ਦੇ ਖਰਚੇ ਦਾ ਭਾਰ ਘਟੇਗਾ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਸੰਗਤਾਂ ਲਈ ਮੁਫਤ ਡਾਇਲਸਿਸ ਸੇਵਾ, ਮੈਡੀਕਲ ਸਹੂਲਤਾਂ ਤੇ ਲਾਇ੍ਰਬੇਰੀ ਸਥਾਪਿਤ ਕਰਨਾ ਵੀ ਸਮੇਂ ਮੁਤਾਬਿਕ ਢੁਕਵੇਂ ਕਾਰਜ ਹਨ। ਉਨ੍ਹਾਂ ਕਿਹਾ ਕਿ ਕਮੇਟੀ ਗੁਰੂ ਨਾਨਕ ਦੇਵ ਦੇ ਸੰਦੇਸ਼ ਨੂੰ ਘਰ ਘਰ ਪਹੁੰਚਾਉਣ ਤੇ ਪੂਰਾ ਕਰਨ ਦਾ ਕੰਮ ਕਰਦੀ ਸੰਗਤ ਦੇ ਸਾਹਮਣੇ ਹੈ। ਇਸ ਮੌਕੇ ਦਿੱਲੀ ਗੁਰਦੁਆਰਾ ਕਮੇਟੀ ਦੇ ਧਰਮ ਪ੍ਰਚਾਰ ਵਿੰਗ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਕਮੇਟੀ ਵੱਲੋਂ ਅੱਜ ਆਧੁਨਿਕਤਾ ਦੇ ਯੁੱਗ ਵਿਚ ਫੇਸਬੁੱਕ, ਵਟਸਐਪ ਤੇ ਇੰਸਟਾਗ੍ਰਾਮ ਦੇ ਜ਼ਮਾਨੇ ਵਿਚ ਬੱਚੇ ਕਿਤਾਬਾਂ ਤੋਂ ਦੂਰ ਹੋ ਗਏ ਹਨ। ਉਨ੍ਹਾਂ ਕਿਹਾ ਕਿ ਕਮੇਟੀ ਵੱਲੋਂ ਭਾਈ ਗੁਰਦਾਸ ਦੇ ਨਾਂ ’ਤੇ ਲਾਇਬ੍ਰੇਰੀ ਸਥਾਪਿਤ ਕਰਨਾ ਚੰਗਾ ਉਪਰਾਲਾ ਹੈ ਜਿਥੇ ਬੱਚਿਆਂ ਨੂੰ ਆ ਕੇ ਆਪਣਾ ਇਤਿਹਾਸ ਪੜ੍ਹਨ ਲਈ ਪ੍ਰੇਰਿਤ ਕੀਤਾ ਜਾ ਸਕਦਾ ਹੈ।

Advertisement

Advertisement