ਪਾਕਿਸਤਾਨ ਲਈ ਜਾਸੂਸੀ ਦੇ ਦੋਸ਼ ਹੇਠ ਫ਼ੌਜੀ ਕਾਬੂ
05:28 AM Feb 09, 2025 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 8 ਫਰਵਰੀ
ਜ਼ਿਲ੍ਹਾ ਦਿਹਾਤੀ ਪੁਲੀਸ ਨੇ ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਫ਼ੌਜੀ ਨੂੰ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਸੰਦੀਪ ਸਿੰਘ ਵਾਸੀ ਸਰਦੂਲਗੜ੍ਹ ਵਜੋਂ ਹੋਈ ਹੈ। ਉਸ ਨੂੰ ਪਟਿਆਲਾ ਤੋਂ ਗ੍ਰਿਫ਼ਤਾਰ ਕੀਤਾ ਹੈ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਮੁਲਜ਼ਮ ਇਸ ਵੇਲੇ ਨਾਸਿਕ ਵਿੱਚ ਤਾਇਨਾਤ ਸੀ ਤੇ ਛੁੱਟੀ ’ਤੇ ਆਇਆ ਸੀ। ਉਹ ਆਪਣੇ ਸਾਥੀਆਂ ਨਾਲ ਫ਼ੌਜ ਦੀਆਂ ਵੱਖ-ਵੱਖ ਯੂਨਿਟਾਂ ਤੇ ਬ੍ਰਿਗੇਡ ਦੀ ਖ਼ੁਫ਼ੀਆ ਜਾਣਕਾਰੀ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਨੂੰ ਭੇਜਦਾ ਸੀ। ਪੁਲੀਸ ਨੇ ਉਸ ਕੋਲੋਂ ਤਿੰਨ ਮੋਬਾਈਲ ਫੋਨ ਬਰਾਮਦ ਕੀਤੇ ਹਨ। ਪੁਲੀਸ ਨੇ ਇਸ ਸਬੰਧ ’ਚ ਮੁਲਜ਼ਮ ਖ਼ਿਲਾਫ਼ ਥਾਣਾ ਘਰਿੰਡਾ ’ਚ ਕੇਸ ਦਰਜ ਕੀਤਾ। ਇਸ ਤੋਂ ਪਹਿਲਾਂ ਫ਼ੌਜੀ ਅੰਮ੍ਰਿਤ ਪਾਲ ਨੂੰ ਵੀ ਗ੍ਰਿਫ਼ਤਾਰ ਕੀਤਾ ਸੀ। ਉਸ ਤੋਂ ਪੜਤਾਲ ਮਗਰੋਂ ਇਨ੍ਹਾਂ ਦਾ ਇੱਕ ਹੋਰ ਸਾਥੀ ਵੀ ਨਾਮਜ਼ਦ ਕੀਤਾ ਗਿਆ ਹੈ, ਜੋ ਫ਼ਰਾਰ ਹੈ।
Advertisement
Advertisement
Advertisement