ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੰਗਰੂਰ ਦੇ 145 ਪਿੰਡਾਂ ’ਚ ਸ਼ੁਰੂ ਹੋਵੇਗਾ ਠੋਸ ਕੂੜਾ ਪ੍ਰਬੰਧਨ ਪ੍ਰਾਜੈਕਟ

10:00 AM Jul 13, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਸੰਗਰੂਰ ’ਚ ਡੀਸੀ ਜਤਿੰਦਰ ਜ਼ੋਰਵਾਲ।

ਗੁਰਦੀਪ ਸਿੰਘ ਲਾਲੀ
ਸੰਗਰੂਰ, 12 ਜੁਲਾਈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ ਪਿੰਡਾਂ ਨੂੰ ਸਾਫ-ਸੁਥਰਾ ਬਣਾਉਣ ਦੇ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਸੰਗਰੂਰ ਵਿੱਚ ਪ੍ਰਸ਼ਾਸਨ ਨੇ 145 ਪਿੰਡਾਂ ਵਿੱਚ ਠੋਸ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕਰਨ ਦਾ ਕੰਮ ਆਰੰਭ ਦਿੱਤਾ ਹੈ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦੱਸਿਆ ਕਿ ਪਿੰਡਾਂ ਵਿੱਚ ਲੋਕਾਂ ਦੀ ਸੁਵਿਧਾ ਲਈ ਥਾਪਰ ਮਾਡਲ ’ਤੇ ਆਧਾਰਤ ਤਰਲ ਕੂੜਾ ਪ੍ਰਬੰਧਨ ਇਕਾਈਆਂ ਦੇ ਸਫਲਤਾਪੂਰਵਕ ਚੱਲਣ ਤੋਂ ਬਾਅਦ ਹੁਣ ਠੋਸ ਕੂੜਾ ਪ੍ਰਬੰਧਨ ਇਕਾਈਆਂ ਦੀ ਸਥਾਪਨਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਦੀ ਨਿਗਰਾਨੀ ਹੇਠ ਜ਼ਿਲ੍ਹੇ ਦੇ ਵੱਖ-ਵੱਖ ਅੱਠ ਬਲਾਕਾਂ ਵਿੱਚ ਪਿੰਡਾਂ ਦੇ ਲੋਕਾਂ ਨੂੰ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਕਰਨ ਦੀ ਸਿਖਲਾਈ ਸਮਾਜ ਸੇਵੀ ਸੰਗਠਨ ਰਾਊਂਡ ਗਲਾਸ ਫਾਊਂਡੇਸ਼ਨ ਦੇ ਸਹਿਯੋਗ ਨਾਲ ਪ੍ਰਗਤੀ ਅਧੀਨ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਠੋਸ ਕੂੜਾ ਪ੍ਰਬੰਧਨ ਦੇ ਇਹ ਪ੍ਰਾਜੈਕਟ ਬਲਾਕ ਧੂਰੀ ਦੇ 27 ਪਿੰਡਾਂ, ਬਲਾਕ ਸ਼ੇਰਪੁਰ ਦੇ ਅੱਠ ਪਿੰਡਾਂ, ਬਲਾਕ ਭਵਾਨੀਗੜ੍ਹ ਦੇ 66 ਪਿੰਡਾਂ, ਬਲਾਕ ਸੰਗਰੂਰ ਦੇ 16 ਪਿੰਡਾਂ, ਬਲਾਕ ਸਨਾਮ ਦੇ ਛੇ ਪਿੰਡਾਂ ਬਲਾਕ ਦਿੜ੍ਹਬਾ ਦੇ ਅੱਠ ਪਿੰਡਾਂ, ਬਲਾਕ ਲਹਿਰਾਂ ਦੇ ਸੱਤ ਪਿੰਡਾਂ ਅਤੇ ਬਲਾਕ ਅੰਨਦਾਣਾ ਦੇ ਅੱਠ ਪਿੰਡਾਂ ਵਿੱਚ ਆਰੰਭ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਅਤੇ ਅਗਲੇ ਦੋ ਮਹੀਨਿਆਂ ਵਿੱਚ ਇਸ ਨੂੰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਪ੍ਰਾਜੈਕਟ ਦੇ ਨਾਲ ਪਿੰਡਾਂ ਦੇ ਵਿੱਚ ਅੰਦਰੂਨੀ ਪੱਧਰ ਤੇ ਲੋੜਵੰਦਾਂ ਲਈ ਰੁਜ਼ਗਾਰ ਦੇ ਮੌਕੇ ਵੀ ਪੈਦਾ ਹੋਣਗੇ ਅਤੇ ਸਮਾਜ ਸੇਵੀ ਸੰਗਠਨਾਂ ਦੇ ਸਹਿਯੋਗ ਨਾਲ ਗਿੱਲਾ ਤੇ ਸੁੱਕਾ ਕੂੜਾ ਲੋਕਾਂ ਦੇ ਘਰਾਂ ਵਿੱਚੋਂ ਇਕੱਤਰ ਕਰਨ ਲਈ ਰਿਕਸ਼ਾ ਰੇਹੜੀ ਤੇ ਵੱਖ-ਵੱਖ ਡਸਟਬਿਨ ਉਪਲੱਬਧ ਕਰਵਾਏ ਜਾਣਗੇ।

Advertisement

Advertisement
Advertisement