ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਿੰਡ ਕਾਨਿਆਂਵਾਲੀ ਵਿੱਚ ਪਾਣੀ ਦੀ ਸਮੱਸਿਆ ਹੱਲ

07:12 AM Jul 02, 2024 IST
ਜਲ ਸਪਲਾਈ ਪਾਈਪਲਾਈਨ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕਾਕਾ ਬਰਾੜ। - ਫੋਟੋ: ਪ੍ਰੀਤ

ਨਿੱਜੀ ਪੱਤਰ ਪ੍ਰੇਰਕ
ਸ੍ਰੀ ਮੁਕਤਸਰ ਸਾਹਿਬ, 1 ਜੁਲਾਈ
‘ਇੱਥੋਂ ਨੇੜਲੇ ਪਿੰਡ ਕਾਨਿਆਂਵਾਲੀ ਵਿੱਚ ਪਿਛਲੇ 15 ਸਾਲਾਂ ਤੋਂ ਪੀਣ ਵਾਲੇ ਪਾਣੀ ਦੀ ਬਣੀ ਹੋਈ ਸਮੱਸਿਆ ਦਾ ਹੱਲ ਸੂਏ ਤੋਂ ਵਾਟਰ ਵਰਕਸ ਤੱਕ ਸਿੱਧੀ ਪਾਈਪਲਾਈਨ ਪਾਉਣ ਨਾਲ ਹੋ ਗਿਆ ਹੈ। ਇਸ ਵਾਸਤੇ ਕਰੀਬ 10 ਲੱਖ ਰੁਪਏ ਦੀ ਲਾਗਤ ਆਈ ਹੈ ਜੋ ਸਰਕਾਰ ਵੱਲੋਂ ਜਾਰੀ ਕਰ ਦਿੱਤੀ ਗਈ ਹੈ।’ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਨੇ ਦੱਸਿਆ ਕਿ ਪਿੰਡ ਵਾਸੀਆਂ ਵੱਲੋਂ ਲਗਾਤਾਰ ਪੀਣ ਵਾਲੇ ਪਾਣੀ ਨਾ ਮਿਲਣ ਦੀ ਸ਼ਿਕਾਇਤ ਕੀਤੀ ਜਾ ਰਹੀ ਸੀ। ਬੰਦੀ ਦੇ ਦਿਨਾਂ ’ਚ ਤਾਂ ਹਾਲਤ ਹੋਰ ਵੀ ਗੰਭੀਰ ਹੋ ਜਾਂਦੇ ਸਨ। ਇਸ ਲਈ ਹੁਣ 10 ਲੱਖ ਰੁਪਏ ਦੀ ਲਾਗਤ ਨਾਲ ਪਾਈਪਲਾਈਨ ਪਾ ਦਿੱਤੀ ਗਈ ਹੈ ਜਿਸ ਨਾਲ ਪਾਣੀ ਸਟੋਰ ਹੋ ਜਾਵੇਗਾ ਅਤੇ ਬੰਦੀ ਦੇ ਦਿਨਾਂ ’ਚ ਵੀ ਕੋਈ ਸਮੱਸਿਆ ਨਹੀਂ ਆਵੇਗੀ। ਇਸ ਮੌਕੇ ਸੰਦੀਪ ਸਿੰਘ ਸੰਧੂ, ਅੰਮ੍ਰਿਤਪਾਲ ਸਿੰਘ, ਰੁਪਿੰਦਰ ਸਿੰਘ, ਗੁਰਸਿਮਰਤ ਸਿੰਘ, ਮਨਜੀਤ ਸਿੰਘ, ਮਨਦੀਪ ਸਿੰਘ ਖੋਸਾ ਅਤੇ ਪ੍ਰੇਮ ਕੁਮਾਰ ਵੀ ਮੌਜੂਦ ਸਨ।

Advertisement

Advertisement
Advertisement