ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕੈਂਪ ਦੌਰਾਨ ਸਮੱਸਿਆਵਾਂ ਹੱਲ ਕੀਤੀਆਂ

08:27 AM Jul 18, 2024 IST
ਸਮੱਸਿਆਵਾਂ ਸੁਣਦੇ ਹੋਏ ਹੋਏ ਡੀਸੀ ਵਿਕਰਮ ਸਿੰਘ। -ਫੋਟੋ: ਕੁਲਵਿੰਦਰ ਕੌਰ

ਫਰੀਦਾਬਾਦ (ਪੱਤਰ ਪ੍ਰੇਰਕ):

Advertisement

ਡੀਸੀ ਵਿਕਰਮ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ’ਤੇ ਜ਼ਿਲ੍ਹੇ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਰੋਜ਼ਾਨਾ ਲਗਾਏ ਜਾ ਰਹੇ ਕੈਂਪ ਮੁਸ਼ਕਲਾਂ ਦੇ ਹੱਲ ਲਈ ਕਾਰਗਰ ਸਾਬਤ ਹੋ ਰਹੇ ਹਨ।
ਕੈਂਪ ਵਿੱਚ ਪਰਿਵਾਰਕ ਆਈਡੀ ਵਿੱਚ ਆਮਦਨ ਦਰੁਸਤ ਕਰਨ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਵਿਧਵਾ ਪੈਨਸ਼ਨ, ਅੰਗਹੀਣ ਪੈਨਸ਼ਨ, ਮਾਲਕੀ ਰਜਿਸਟਰੀ, ਬਿਜਲੀ ਅਤੇ ਪਾਣੀ ਸਬੰਧੀ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਜਾ ਰਿਹਾ ਹੈ। ਅੱਜ ਇਸੇ ਤਹਿਤ ਆਈਪੀ ਕਲੋਨੀ ਫਰੀਦਾਬਾਦ ਦੇ ਵਾਸੀ ਕੇਤਨ ਸੂਰੀ ਨੇ ਡੀਸੀ ਵਿਕਰਮ ਸਿੰਘ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਉਨ੍ਹਾਂ ਨੇ 26 ਜੂਨ ਨੂੰ ਕੈਂਪ ਵਿੱਚ ਨਾਜਾਇਜ਼ ਉਸਾਰੀ ਦੀ ਸ਼ਿਕਾਇਤ ਕੀਤੀ ਸੀ, ਜਿਸ ਦਾ ਤੁਰੰਤ ਨੋਟਿਸ ਲੈਂਦਿਆਂ ਤੀਜੀ ਮੰਜ਼ਿਲ ਆਈਪੀ ਕਲੋਨੀ, ਪਲਾਟ ਨੰਬਰ 160 ਨੂੰ ਸੀਲ ਕਰ ਦਿੱਤਾ ਗਿਆ ਹੈ।

Advertisement
Advertisement
Advertisement