ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਲੋਕ ਮੁਸ਼ਕਲਾਂ ਦਾ ਹੱਲ ਕਰਵਾਉਣਾ ਮੁੱਖ ਏਜੰਡਾ: ਤਿਵਾੜੀ

06:30 AM Jul 02, 2024 IST
ਸੰਸਦ ਮੈਂਬਰ ਮਨੀਸ਼ ਤਿਵਾੜੀ ਦਾ ਸਨਮਾਨ ਕਰਦੇ ਹੋਏ ਪਰਿਵਾਰਕ ਮੈਂਬਰ।

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 1 ਜੁਲਾਈ
ਚੰਡੀਗੜ੍ਹ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੁੱਖ ਏਜੰਡਾ ਲੋਕ ਮੁਸ਼ਕਲਾਂ ਦਾ ਹੱਲ ਅਤੇ ਚੰਡੀਗੜ੍ਹ ਸ਼ਹਿਰ ਦਾ ਸਰਵਪੱਖੀ ਵਿਕਾਸ ਹੈ। ਉਨ੍ਹਾਂ ਕਿਹਾ ਕਿ ਉਹ ਵੋਟਰਾਂ ਦੀਆਂ ਉਮੀਦਾਂ ਉੱਤੇ ਖ਼ਰਾ ਉਤਰਨ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਸ੍ਰੀ ਤਿਵਾੜੀ ਇੱਥੋਂ ਦੇ ਫੇਜ਼ ਦੋ ਵਿੱਚ ਮੁਹਾਲੀ ਦੇ ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ ਮੁਹਾਲੀ ਦੇ ਘਰ ਪਹੁੰਚੇ ਸਨ। ਇਸ ਮੌਕੇ ਸਬੰਧਿਤ ਪਰਿਵਾਰ ਵੱਲੋਂ ਜਥੇਦਾਰ ਅਮਰੀਕ ਸਿੰਘ ਮੁਹਾਲੀ ਅਤੇ ਨਗਰ ਨਿਗਮ ਦੀ ਕੌਂਸਲਰ ਜਸਪ੍ਰੀਤ ਕੌਰ ਨੇ ਸ੍ਰੀ ਤਿਵਾੜੀ ਦਾ ਲੋਈ ਅਤੇ ਸਿਰੋਪਾ ਭੇਟ ਕਰ ਕੇ ਸਨਮਾਨ ਵੀ ਕੀਤਾ। ਸ੍ਰੀ ਤਿਵਾੜੀ ਨੇ ਇਸ ਮੌਕੇ ਮੁਹਾਲੀ ਅਤੇ ਇਸ ਖੇਤਰ ਦੇ ਹੋਰ ਕਾਂਗਰਸੀ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਵੀ ਕੀਤਾ, ਜਿਨ੍ਹਾਂ ਨੇ ਚੰਡੀਗੜ੍ਹ ਜਾ ਕੇ ਉਨ੍ਹਾਂ ਦੀ ਚੋਣ ਮੁਹਿੰਮ ਲਈ ਦਿਨ-ਰਾਤ ਇੱਕ ਕੀਤਾ। ਉਨ੍ਹਾਂ ਕਿਹਾ ਕਿ ਉਹ ਪਿਛਲੇ ਪੰਜ ਸਾਲ ਸ੍ਰੀ ਆਨੰਦਪੁਰ ਸਾਹਿਬ ਦੇ ਵਿਕਾਸ ਲਈ ਲਗਾਤਾਰ ਯਤਨਸ਼ੀਲ ਰਹੇ ਹਨ ਤੇ ਹਲਕੇ ਦੀਆਂ ਸਮੱਸਿਆਵਾਂ ਨੂੰ ਉਹ ਲਗਾਤਾਰ ਸੰਸਦ ਵਿਚ ਵੀ ਉਠਾਉਂਦੇ ਰਹੇ ਹਨ।

Advertisement

Advertisement