ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਿਆਣਾ ਨੂੰ ਚੰਡੀਗੜ੍ਹ ’ਚ ਜ਼ਮੀਨ ਦੇਣ ਦਾ ਸੋਮ ਪ੍ਰਕਾਸ਼ ਵੱਲੋਂ ਵਿਰੋਧ

07:46 AM Jul 17, 2023 IST

ਪੱਤਰ ਪ੍ਰੇਰਕ
ਤਲਵਾੜਾ, 16 ਜੁਲਾਈ
ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਅੱਜ ਇਥੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜ਼ਮੀਨ ਦੇਣ ਦਾ ਨਿੱਜੀ ਤੌਰ ’ਤੇ ਵਿਰੋਧ ਕੀਤਾ ਹੈ। ਹਾਲਾਂਕਿ ਉਨ੍ਹਾਂ ਇਹ ਵੀ ਕਿਹਾ ਕਿ ਪਾਰਟੀ ਪੱਧਰ ’ਤੇ ਇਸ ਮੁੱਦੇ ’ਤੇ ਵਿਚਾਰ ਕੀਤਾ ਜਾ ਰਿਹਾ ਹੈ। ਕੇਂਦਰੀ ਮੰਤਰੀ ਅੱਜ ਆਗਾਮੀ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਪਾਰਟੀ ਅਹੁਦੇਦਾਰਾਂ ਤੇ ਵਰਕਰਾਂ ਨਾਲ ਮੀਟਿੰਗ ਕਰਨ ਲਈ ਇਥੇ ਪਹੁੰਚੇ ਸਨ। ਮੀਟਿੰਗ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਕੇਂਦਰੀ ਰਾਜ ਮੰਤਰੀ ਨੇ ਕਿਹਾ ਪੰਜਾਬ, ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਹੜ੍ਹਾਂ ਦੀ ਮਾਰ ਹੇਠ ਹਨ। ਇਹ ਇੱਕ ਕੁਦਰਤੀ ਆਫ਼ਤ ਹੈ ਤੇ ਕੇਂਦਰ ਸਰਕਾਰ ਪੀੜਤਾਂ ਦੀ ਹਰ ਸੰਭਵ ਮਦਦ ਕਰ ਰਹੀ ਹੈ। ਇਸ ਮੀਟਿੰਗ ਵਿੱਚ ਮੁਕੇਰੀਆਂ ਤੋਂ ਭਾਜਪਾ ਵਿਧਾਇਕ ਜੰਗੀ ਲਾਲ ਮਹਾਜਨ ਸਮੇਤ ਦਸੂਹਾ ਤੇ ਮੁਕੇਰੀਆਂ ਤੋਂ ਵੀ ਭਾਜਪਾ ਦੇ ਆਹੁਦੇਦਾਰ ਵੀ ਸ਼ਾਮਲ ਹੋਏ ਸਨ।

Advertisement

Advertisement
Tags :
ਹਰਿਆਣਾ:ਚੰਡੀਗੜ੍ਹਜ਼ਮੀਨਪ੍ਰਕਾਸ਼ਵੱਲੋਂਵਿਰੋਧ