For the best experience, open
https://m.punjabitribuneonline.com
on your mobile browser.
Advertisement

ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ

02:55 PM May 02, 2024 IST
ਪਟਿਆਲਾ ਦੇ ਕਈ ਅਕਾਲੀ ਆਮ ਆਦਮੀ ਪਾਰਟੀ ’ਚ ਸ਼ਾਮਲ
Advertisement

ਸਰਬਜੀਤ ਸਿੰਘ ਭੰਗੂ
ਪਟਿਆਲਾ 2 ਮਈ
ਪਟਿਆਲਾ ਦੇ ਕਈ ਅਕਾਲੀ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸਾਬਕਾ ਅਕਾਲੀ ਮੰਤਰੀ ਸੁਰਜੀਤ ਸਿੰਘ ਰੱਖੜਾ ਦੇ ਕੱਟੜ ਸਮਰਥਕ ਵੀ ਸ਼ਾਮਲ ਹਨ। ਆਪ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਆਬਲੋਵਾਲ ਅਤੇ ਉਨ੍ਹਾਂ ਦੇ ਦੋਵੇਂ ਪੁੱਤ, ਜ਼ਿਲ੍ਹਾ ਪਰਿਸ਼ਦ ਪਟਿਆਲਾ ਦੇ ਸਾਬਕਾ ਚੇਅਰਮੈਨ ਜਸਪਾਲ ਸਿੰਘ ਕਲਿਆਣ, ਪਟਿਆਲਾ ਸ਼ਹਿਰ ਕਮਲਜੀਤ ਸਿੰਘ ਗੋਨਾ, ਪਿਛਲੀ ਵਾਰ ਬਣੀ ਇੱਕਲੌਤੀ ਅਕਾਲੀ ਮਹਿਲਾ ਕੌਂਸਲਰ ਦੇ ਪਤੀ ਜੌਨੀ ਕੋਹਲੀ, ਬਲਦੇਵ ਸਿੰਘ ਬਠੋਈ ਸ਼ਾਮਲ ਹਨ। ਇਹ ਸ਼ਮੂਲੀਅਤ ਪਟਿਆਲਾ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਦੀ ਸਰਪ੍ਰਸਤੀ ਹੇਠ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵਿੱਚ ਕੀਤੀ ਗਈ। ਇਸ ਦੌਰਾਨ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਮੌਜੂਦ ਸਨ।

Advertisement

Advertisement
Author Image

Advertisement
Advertisement
×