ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਨੇਡਾ ਤੋਂ ਡਿਪੋਰਟੇਸ਼ਨ ਦਾ ਸਾਹਮਣਾ ਕਰ ਰਹੇ ਕੁਝ ਭਾਰਤੀ ਵਿਦਿਆਰਥੀਆਂ ਨੂੰ ‘ਸਟੇਅ ਆਰਡਰ’ ਮਿਲੇ: ਸੂਤਰ

06:52 PM Jun 23, 2023 IST

ਨਵੀਂ ਦਿੱਲੀ, 11 ਜੂਨ

Advertisement

ਸਰਕਾਰੀ ਸੂਤਰਾਂ ਨੇ ਅੱਜ ਕਿਹਾ ਕਿ ਕੈਨੇਡਾ ਵਿੱਚ ਜਾਅਲੀ ਦਾਖਲਾ ਪੱਤਰਾਂ ਦੀ ਵਰਤੋਂ ਕਰਕੇ ਵੀਜ਼ਾ ਪ੍ਰਾਪਤ ਕਰਨ ਦੇ ਦੋਸ਼ ਵਿੱਚ ਜਿਨ੍ਹਾਂ ਵਿਦਿਆਰਥੀਆਂ ਸਿਰ ਡਿਪੋਰਟ ਕੀਤੇ ਜਾਣ ਦੀ ਤਲਵਾਰ ਲਟਕ ਰਹੀ ਸੀ, ਵਿਚੋਂ ਕੁਝ ਭਾਰਤੀ ਵਿਦਿਆਰਥੀਆਂ ਨੂੰ ਕੈਨੇਡੀਅਨ ਅਧਿਕਾਰੀਆਂ ਤੋਂ ‘ਸਟੇਅ ਆਰਡਰ’ ਪ੍ਰਾਪਤ ਹੋਏ ਹਨ।

ਯਾਦ ਰਹੇ ਕਿ ਭਾਰਤ ਵੱਲੋਂ ਕੈਨੇਡੀਅਨ ਅਧਿਕਾਰੀਆਂ ਨੂੰ ਨਿਰਪੱਖ ਅਤੇ ਮਾਨਵਤਾਵਾਦੀ ਪਹੁੰਚ ਅਪਣਾਉਣ ਦੀ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿਉਂਕਿ ਵਿਦਿਆਰਥੀ ਕਥਿਤ ਤੌਰ ‘ਤੇ ਕੁਝ ਏਜੰਟਾਂ ਵੱਲੋਂ ਕੀਤੀ ਧੋਖਾਧੜੀ ਦਾ ਸ਼ਿਕਾਰ ਹਨ। ਸੂਤਰਾਂ ਨੇ ਕਿਹਾ ਕਿ ਕੈਨੇਡਾ ਤੋਂ ਵਾਪਸ ਉਨ੍ਹਾਂ ਦੇ ਮੁਲਕ ਭੇਜੇ ਜਾਣ ਵਾਲੇ ਭਾਰਤੀ ਵਿਦਿਆਰਥੀਆਂ, ਜਿਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸਬੰਧਤ ਹਨ, ਦੀ ਗਿਣਤੀ 700 ਤੋਂ ਕਿਤੇ ਘੱਟ ਹੈ। ਸੂਤਰਾਂ ਮੁਤਾਬਕ, ”ਇਨ੍ਹਾਂ ਵਿਚੋੋਂ ਬਹੁਤੇ ਵਿਦਿਆਰਥੀ 2017-2019 ਦੇ ਅਰਸੇ ਦੌਰਾਨ ਕੈਨੇਡਾ ਗਏ ਸਨ। ਇਨ੍ਹਾਂ ਵਿਚੋਂ ਕੁਝ ਵਿਦਿਆਰਥੀਆਂ ਨੂੰ ਪੜ੍ਹਾਈ ਪੂਰੀ ਕਰਨ ਮਗਰੋਂ ਵਰਕ ਪਰਮਿਟ ਮਿਲ ਗੲੇ ਸਨ ਜਦੋੋਂਕਿ ਬਾਕੀ ਕੈਨੇਡਾ ਵਿੱਚ ਪੜ੍ਹਾਈ ਕਰ ਰਹੇ ਸਨ।” -ਪੀਟੀਆਈ

Advertisement

Advertisement