ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੁਝ ਲੋਕ ਜਾਤ ਦੇ ਨਾਮ ’ਤੇ ਸਮਾਜ ’ਚ ਜ਼ਹਿਰ ਫੈਲਾ ਰਹੇ ਨੇ: ਮੋਦੀ

06:29 AM Jan 05, 2025 IST
ਨਵੀਂ ਦਿੱਲੀ ਵਿੱਚ ਭਾਰਤ ਮੰਡਪਮ ’ਚ ਗ੍ਰਾਮੀਣ ਭਾਰਤ ਮਹੋਤਸਵ ਦੇ ਉਦਘਾਟਨ ਮੌਕੇ ਲੱਗੇ ਸਟਾਲ ’ਚ ਇਕ ਕਲਾਕਾਰ ਨਾਲ ਉਸ ਦੀ ਕਲਾਕ੍ਰਿਤੀ ਬਾਰੇ ਗੱਲ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ। -ਫੋਟੋ: ਏਐੱਨਆਈ

ਨਵੀਂ ਦਿੱਲੀ, 4 ਜਨਵਰੀ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਾਤੀ ਦੇ ਨਾਮ ’ਤੇ ਸਮਾਜ ਵਿੱਚ ਜ਼ਹਿਰ ਫੈਲਾਉਣ ਲਈ ਵਿਰੋਧੀ ਧਿਰ ’ਤੇ ਅੱਜ ਹਮਲਾ ਕੀਤਾ ਅਤੇ ਲੋਕਾਂ ਨੂੰ ਪਿੰਡਾਂ ਦੇ ਸਾਂਝੇ ਸਭਿਆਚਾਰ ਤੇ ਵਿਰਾਸਤ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅਜਿਹੀਆਂ ਸਾਜ਼ਿਸ਼ਾਂ ਨੂੰ ਨਾਕਾਮ ਕਰਨ ਲਈ ਕਿਹਾ।
ਪ੍ਰਧਾਨ ਮੰਤਰੀ ਨੇ ਗ੍ਰਾਮੀਣ ਭਾਰਤ ਮਹੋਤਸਵ ਦਾ ਉਦਘਾਟਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਸਰਕਾਰ 2014 ਤੋਂ ਪਿੰਡਾਂ ਦੇ ਵਿਕਾਸ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ ਅਤੇ 2047 ਤੱਕ ਵਿਕਸਤ ਭਾਰਤ ਦੇ ਸੁਫ਼ਨੇ ਨੂੰ ਸੱਚ ਕਰਨ ਵਿੱਚ ਪਿੰਡ ਅਹਿਮ ਭੂਮਿਕਾ ਨਿਭਾਉਣਗੇ। ਮੋਦੀ ਨੇ ਕਾਂਗਰਸੀ ਆਗੂ ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ‘ਇੰਡੀਆ’ ਗੱਠਜੋੜ ਦੇ ਹੋਰ ਆਗੂਆਂ ਦਾ ਅਸਿੱਧੇ ਤੌਰ ’ਤੇ ਜ਼ਿਕਰ ਕਰਦੇ ਹੋਏ ਕਿਹਾ ਕਿ ਕੁਝ ਲੋਕ ਜਾਤ ਦੇ ਨਾਮ ’ਤੇ ਸਮਾਜ ’ਚ ਜ਼ਹਿਰ ਫੈਲਾਉਣ ਅਤੇ ਸਮਾਜਿਕ ਤਾਣੇ-ਬਾਣੇ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਨ੍ਹਾਂ ਕਿਹਾ, ‘‘ਸਾਨੂੰ ਇਨ੍ਹਾਂ ਸਾਜ਼ਿਸ਼ਾਂ ਨੂੰ ਅਸਫ਼ਲ ਕਰਨ ਹੋਵੇਗਾ ਅਤੇ ਆਪਣੇ ਪਿੰਡਾਂ ਦੀ ਸਾਂਝੀ ਵਿਰਾਸਤ ਨੂੰ ਸੁਰੱਖਿਅਤ ਤੇ ਮਜ਼ਬੂਤ ਕਰਨਾ ਹੋਵੇਗਾ।’’ ਰਾਹੁਲ ਗਾਂਧੀ ਤੇ ਅਖਿਲੇਸ਼ ਯਾਦਵ ਸਣੇ ਵਿਰੋਧੀ ਧਿਰ ਦੇ ਆਗੂ ਜਾਤੀ ਜਨਗਣਨਾ ਦੀ ਲਗਾਤਾਰ ਮੰਗ ਕਰ ਰਹੇ ਹਨ।
ਮੋਦੀ ਨੇ ਕਿਹਾ ਕਿ ਉਹ 2014 ਤੋਂ ਲਗਾਤਾਰ ਦਿਹਾਤੀ ਭਾਰਤ ਦੀ ਸੇਵਾ ਵਿੱਚ ਲੱਗੇ ਹੋਏ ਹਨ। ਉਨ੍ਹਾਂ ਕਿਹਾ, ‘‘ਦਿਹਾਤੀ ਭਾਰਤ ਦੇ ਲੋਕਾਂ ਲਈ ਸਨਮਾਨਿਤ ਜ਼ਿੰਦਗੀ ਯਕੀਨੀ ਬਣਾਉਣਾ ਮੇਰੀ ਸਰਕਾਰ ਦੀ ਪਹਿਲ ਹੈ।’’ ਇਸ ਦੌਰਾਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀ ਸੰਬੋਧਨ ਕੀਤਾ। -ਪੀਟੀਆਈ

Advertisement

ਭਾਰਤ ਮਸਨੂਈ ਬੌਧਿਕਤਾ ’ਚ ਮੋਹਰੀ ਬਣਨ ਲਈ ਵਚਨਬੱਧ: ਮੋਦੀ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਦਯੋਗਪਤੀ ਅਤੇ ਇਨਫੋਸਿਸ ਦੇ ਸਾਬਕਾ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਵਿਸ਼ਾਲ ਸਿੱਕਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਭਾਰਤ ਮਸਨੂਈ ਬੌਧਿਕਤਾ (ਏਆਈ) ਦੇ ਖੇਤਰ ਵਿੱਚ ਮੋਹਰੀ ਬਣਨ ਲਈ ਵਚਨਬੱਧ ਹੈ। ਮੋਦੀ ਨੇ ਸੋਸ਼ਲ ਮੀਡੀਆ ਪਲੈਟਫਾਰਮ ‘ਐਕਸ’ ਉੱਤੇ ਪਾਈ ਪੋਸਟ ਵਿੱਚ ਕਿਹਾ, ‘‘ਇਹ ਅਸਲ ਵਿੱਚ ਇਕ ਗਿਆਨ ਭਰਪੂਰ ਗੱਲਬਾਤ ਸੀ। ਭਾਰਤ ਨਵੀਨਤਾ ਤੇ ਨੌਜਵਾਨਾਂ ਲਈ ਮੌਕੇ ਪੈਦਾ ਕਰਨ ’ਤੇ ਧਿਆਨ ਕੇਂਦਰਿਤ ਕਰਦੇ ਹੋਏ ਏਆਈ ਵਿੱਚ ਮੋਹਰੀ ਬਣਨ ਲਈ ਵਚਨਬੱਧ ਹੈ।’’ -ਪੀਟੀਆਈ

Advertisement
Advertisement