ਰਣਵੀਰ ਸਿੰਘ ਤੇ ਦੀਪਿਕਾ ਪਾਦੁਕੋਣ ਦੇ ਘਰ ਪੁੱਤਰੀ ਦਾ ਜਨਮ
03:54 PM Sep 08, 2024 IST
Advertisement
ਮੁੰਬਈ, 8 ਸਤੰਬਰ
ਬੌਲੀਵੁੱਡ ਅਦਾਕਾਰ ਦੀਪਿਕਾ ਪਾਦੂਕੋਣ ਤੇ ਉਸ ਦੇ ਪਤੀ ਅਦਾਕਾਰ ਰਣਵੀਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਉਨ੍ਹਾਂ ਨੂੰ ਪੁੱਤਰੀ ਦੀ ਦਾਤ ਪ੍ਰਾਪਤ ਹੋਈ ਹੈ। ਦੋਵਾਂ ਕਲਾਕਾਰਾਂ ਨੇ ਅੱਜ ਦੁਪਹਿਰ ਸਮੇਂ ਸੋਸ਼ਲ ਮੀਡੀਆ ਪਲੈਟਫਾਰਮ ਇੰਸਟਾਗ੍ਰਾਮ ’ਤੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਪੋਸਟ ’ਚ ਕਿਹਾ, ‘‘ਅੱਜ ਐਤਵਾਰ ਨੂੰ ਸਾਡੇ ਘਰ ਪੁੱਤਰੀ ਦਾ ਜਨਮ ਹੋਇਆ।’’ ਦੱਸਣਯੋਗ ਹੈ ਕਿ ਦੀਪਿਕਾ ਪਾਦੂਕੋਣ ਨੂੰ ਲੰਘੇ ਮੁੰਬਈ ਦੇ ਗਿਰਗਾਓਂ ਖੇਤਰ ਦੇ ਐੱਚ.ਐੱਨ. ਰਿਲਾਇੰਸ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ। ਦੀਪਿਕਾ ਤੇ ਰਣਵੀਰ ਸਿੰਘ ਦਾ ਪਹਿਲਾ ਬੱਚਾ ਹੈ। ਅਦਾਕਾਰਾ ਤੇ ਉਸ ਦਾ ਪਤੀ ਸ਼ੁੱਕਰਵਾਰ ਨੂੰ ਆਪਣੇ ਪਰਿਵਾਰ ਨਾਲ ਮੁੰਬਈ ਦੇ ਸਿੱਧੀਵਿਨਾਇਕ ਮੰਦਰ ਦੇ ਦਰਸ਼ਨ ਕਰਨ ਗਏ ਸਨ। ਜ਼ਿਕਰਯੋਗ ਹੈ ਕਿ ਦੀਪਿਕਾ ਤੇ ਰਣਵੀਰ ਨੇ ਫਰਵਰੀ ਵਿੱਚ ਐਲਾਨ ਕੀਤਾ ਸੀ ਕਿ ਉਨ੍ਹਾਂ ਦੇ ਘਰ ਨਵਾਂ ਮਹਿਮਾਨ ਆਉਣ ਵਾਲਾ ਹੈ। -ਆਈਏੇਐੱਨਐੱਸ
Advertisement
Advertisement
Advertisement