ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਰੇਲ ਗੱਡੀ ਹੇਠ ਆਉਣ ਕਾਰਨ ਪੁੱਤ ਦੀ ਮੌਤ, ਮਾਂ ਜ਼ਖ਼ਮੀ

07:46 AM Jun 30, 2024 IST

ਨਿੱਜੀ ਪੱਤਰ ਪ੍ਰੇਰਕ
ਖੰਨਾ, 29 ਜੂਨ
ਲਲਹੇੜੀ ਰੋਡ ਪੁਲ ਹੇਠ ਬੀਤੇ ਦਿਨ ਦੇਰ ਸ਼ਾਮ ਰੇਲਵੇ ਲਾਈਨਾਂ ਪਾਰ ਕਰਨ ਮੌਕੇ ਰੇਲ ਗੱਡੀ ਦੀ ਚਪੇਟ ਵਿੱਚ ਆਉਣ ਕਾਰਨ 24 ਸਾਲਾ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਉਸ ਦੀ ਮਾਂ ਗੰਭੀਰ ਜ਼ਖ਼ਮੀ ਹੋ ਗਈ। ਜਾਣਕਾਰੀ ਅਨੁਸਾਰ ਇਥੋਂ ਦੀ ਨੰਦੀ ਕਲੋਨੀ ਦੀ ਵਸਨੀਕ ਸੁਰਿੰਦਰ ਕੌਰ ਜਦੋਂ ਆਪਣੇ ਪੁੱਤਰ ਨਾਲ ਗੋਲਗੱਪੇ ਖਾਣ ਲਈ ਜਾ ਰਹੀ ਸੀ। ਜਦੋਂ ਉਹ ਪੈਦਲ ਰੇਲਵੇ ਲਾਈਨਾਂ ਪਾਰ ਕਰ ਰਹੇ ਸਨ ਤਾਂ ਦਿੱਲੀ ਤੋਂ ਲੁਧਿਆਣਾ ਜਾ ਰਹੀ ਰੇਲ ਗੱਡੀ ਦੀ ਲਪੇਟ ਵਿੱਚ ਆ ਗਏ। ਇਸ ਹਾਦਸੇ ਵਿੱਚ ਨੌਜਵਾਨ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਔਰਤ ਜ਼ਖ਼ਮੀ ਹੋ ਗਈ। ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ, ਜਿੱਥੇ ਮੁੱਢਲੀ ਸਹਾਇਤਾ ਦੇਣ ਮਗਰੋਂ ਉਸ ਨੂੰ ਚੰਡੀਗੜ੍ਹ ਰੈਫ਼ਰ ਕੀਤਾ ਗਿਆ ਹੈ। ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਰੇਲਵੇ ਪੁਲੀਸ ਨੇ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।

Advertisement

ਸੜਕ ਹਾਦਸੇ ’ਚ ਔਰਤ ਜ਼ਖ਼ਮੀ

ਖੰਨਾ (ਨਿੱਜੀ ਪੱਤਰ ਪ੍ਰੇਰਕ): ਇਥੋਂ ਦੇ ਰੇਲਵੇ ਰੋਡ ’ਤੇ ਸੜਕ ਹਾਦਸੇ ਵਿੱਚ ਇੱਕ ਔਰਤ ਜ਼ਖ਼ਮੀ ਹੋ ਗਈ। ਇਸ ਦੌਰਾਨ ਮੁਲਜ਼ਮ ਨੇ ਭੀੜ ਤੋਂ ਬਚਣ ਲਈ ਉਸ ਨੂੰ ਆਪਣੀ ਐਕਟਿਵਾ ’ਤੇ ਬਿਠਾ ਲਿਆ ਅਤੇ ਸਿਵਲ ਹਸਪਤਾਲ ਦੇ ਗੇਟ ਅੱਗੇ ਜ਼ਖ਼ਮੀ ਹਾਲਤ ਵਿੱਚ ਛੱਡ ਕੇ ਫ਼ਰਾਰ ਹੋ ਗਿਆ। ਪੁਲੀਸ ਨੇ ਜ਼ਖ਼ਮੀ ਔਰਤ ਦੇ ਬਿਆਨਾਂ ’ਤੇ ਐਕਟਿਵਾ ਚਾਲਕ ਸੰਜੇ ਬੱਤਰਾ ਵਾਸੀ ਖੰਨਾ ਖਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਦਿੱਤੀ ਹੈ। ਸ਼ਿਕਾਇਤਕਰਤਾ ਔਰਤ ਸਾਹੀਨ ਨੇ ਦੱਸਿਆ ਕਿ ਉਹ ਘਰ ਤੋਂ ਆਪਣੇ ਕੰਮ ’ਤੇ ਜਾ ਰਹੀ ਸੀ, ਜਦੋਂ ਰੇਲਵੇ ਰੋਡ ’ਤੇ ਪੁੱਜੀ ਤਾਂ ਮੁਲਜ਼ਮ ਨੇ ਉਸ ਨੂੰ ਟੱਕਰ ਮਾਰ ਦਿੱਤੀ। ਜ਼ਖ਼ਮੀ ਹੋਣ ਕਾਰਨ ਮੁਲਜ਼ਮ ਉਸ ਨੂੰ ਆਪਣੀ ਐਕਟਿਵਾ ’ਤੇ ਬਿਠਾ ਕੇ ਹਸਪਤਾਲ ਦੇ ਅੱਗੇ ਛੱਡ ਕੇ ਫ਼ਰਾਰ ਹੋ ਗਿਆ।

Advertisement
Advertisement