For the best experience, open
https://m.punjabitribuneonline.com
on your mobile browser.
Advertisement

ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਦਾ ਦੇਹਾਂਤ

08:47 AM Apr 26, 2024 IST
ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਦਾ ਦੇਹਾਂਤ
Advertisement

ਪੱਤਰ ਪ੍ਰੇਰਕ
ਐੱਸਏਐੱਸ ਨਗਰ (ਮੁਹਾਲੀ), 25 ਅਪਰੈਲ
ਭਾਜਪਾ ਦੀ ਕੇਂਦਰੀ ਕਮੇਟੀ ਦੀ ਮੈਂਬਰ ਅਤੇ ਸੀਨੀਅਰ ਆਗੂ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਦੇ ਪਤੀ ਅਤੇ ਉੱਘੇ ਕਾਰੋਬਾਰੀ ਅਰਵਿੰਦਰ ਸਿੰਘ ਭੁੱਲਰ (58) ਦਾ ਦੇਹਾਂਤ ਹੋ ਗਿਆ। ਉਹ ਕੈਂਸਰ ਤੋਂ ਪੀੜਤ ਸਨ ਅਤੇ ਗੰਗਾਨਗਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਸਨ, ਜਿੱਥੇ ਅੱਜ ਉਨ੍ਹਾਂ ਨੇ ਆਖ਼ਰੀ ਸਾਹ ਲਏ। ਉਹ ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਭਲਾਈ ਪਾਰਟੀ ਦੇ ਪ੍ਰਧਾਨ ਬਲਵੰਤ ਸਿੰਘ ਰਾਮੂਵਾਲੀਆ ਦੇ ਜਵਾਈ ਸਨ। ਪਰਿਵਾਰ ਵਿੱਚ ਉਨ੍ਹਾਂ ਦੀ ਪਤਨੀ ਬੀਬੀ ਰਾਮੂਵਾਲੀਆ, ਧੀ ਡਾ. ਸਮੀਰ ਕੌਰ, ਜਵਾਈ ਡਾ. ਹਮਜੋਲ ਸਿੰਘ ਚੱਕਲ, ਦੋ ਦੋਹਤੀਆਂ ਹਨ। ਉਨ੍ਹਾਂ ਦਾ ਅੰਤਿਮ ਸੰਸਕਾਰ 27 ਅਪਰੈਲ ਨੂੰ ਚੰਡੀਗੜ੍ਹ ਦੇ ਸੈਕਟਰ-25 ਸਥਿਤ ਸ਼ਮਸ਼ਾਨਘਾਟ ਵਿੱਚ ਸਵੇਰੇ 10.30 ਹੋਵੇਗਾ। ਸ੍ਰੀ ਆਨੰਦਪੁਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਮੀਤ ਪ੍ਰਧਾਨ ਪਰਦੀਪ ਸਿੰਘ ਭਾਰਜ, ਕਮਲਜੀਤ ਸਿੰਘ ਰੂਬੀ, ਇਸ਼ਪ੍ਰੀਤ ਸਿੰਘ ਵਿੱਕੀ, ਨੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

Advertisement

Advertisement
Author Image

sukhwinder singh

View all posts

Advertisement
Advertisement
×