ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇੜੀ ਪਿਓ ਵੱਲੋਂ ਪੁੱਤ ਦੀ ਹੱਤਿਆ

09:13 AM Jun 17, 2024 IST

ਪੱਤਰ ਪ੍ਰੇਰਕ
ਟੋਹਾਣਾ, 16 ਜੂਨ
ਇੱਥੇ ਨਸ਼ੇ ਵਿੱਚ ਧੁੱਤ ਇੱਕ ਵਿਅਕਤੀ ਨੇ ਆਪਣੇ ਪੁੱਤਰ ਸਚਿਨ (16) ਦੀ ਮੰਜੇ ਦਾ ਪਾਵਾ ਮਾਰ ਕੇ ਹੱਤਿਆ ਕਰ ਦਿੱਤੀ ਤੇ ਸਵੇਰੇ 3 ਵਜੇ ਆਪਣੀ ਪਤਨੀ ਮਾਇਆ ਦੇਵੀ ਨੂੰ ਦੱਸ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਸਚਿਨ ਦਸਵੀਂ ਜਮਾਤ ਦਾ ਵਿਦਿਆਰਥੀ ਸੀ ਤੇ ਤਿੰਨ ਭੈਣਾਂ ਦਾ ਇੱਕਲੌਤਾ ਭਰਾ ਸੀ। ਜਦੋਂ ਮੁਲਜ਼ਮ ਆਪਣੀ ਪਤਨੀ ਨੂੰ ਘਟਨਾ ਬਾਰੇ ਦੱਸ ਕੇ ਭੱਜਿਆ ਤਾਂ ਉਸ ਨੇੇ ਰੌਲਾ ਪਾ ਦਿੱਤਾ। ਮੌਕੇ ’ਤੇ ਪੁੱਜੇ ਲੋਕਾਂ ਨੇ ਸਚਿਨ ਨੂੰ ਸਰਕਾਰੀ ਹਸਪਤਾਲ ਦਾਖ਼ਲ ਕਰਵਾਇਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਮਾਇਆ ਦੇਵੀ ਦੀ ਸ਼ਿਕਾਇਤ ’ਤੇ ਦਲਬੀਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਮਾਇਆ ਦੇਵੀ ਅਨੁਸਾਰ ਰਾਤ ਸਮੇਂ ਪਿਓ-ਪੁੱਤ ਵਿਚਾਲੇ ਸ਼ਰਾਬ ਪੀਣ ਨੂੰ ਲੈ ਕੇ ਝਗੜਾ ਹੋਇਆ ਸੀ ਜਿਸ ਦੌਰਾਨ ਉਸ ਨੇ ਮਾਮਲਾ ਸ਼ਾਂਤ ਕਰਵਾ ਦਿੱਤਾ ਸੀ। ਉਸ ਨੇ ਦੋਸ਼ ਲਾਇਆ ਕਿ ਅੱਧੀ ਰਾਤ ਤੋਂ ਬਾਅਦ ਦਲਬੀਰ ਸਿੰਘ ਨੇ ਸੁੱਤੇ ਪਏ ਸਚਿਨ ’ਤੇ ਮੰਜੇ ਦੇ ਪਾਵੇ ਨਾਲ ਕਈ ਵਾਰ ਕੀਤੇ ਜਿਸ ਕਾਰਨ ਉਸ ਦੀ ਮੌਤ ਹੋ ਗਈ। ਐੱਸਐੱਚਓ ਬਲਵਾਨ ਸਿੰਘ ਮੁਤਾਬਕ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ।

Advertisement

Advertisement