ਇਟਲੀ ’ਚ ਪੁੱਤਰ ਵਲੋਂ ਪਿਤਾ ਦਾ ਕਤਲ
07:29 AM Aug 22, 2020 IST
ਵਿੱਕੀ ਬਟਾਲਾ
ਇਟਲੀ, 21 ਅਗਸਤ
Advertisement
ਇਟਲੀ ਦੇ ਸ਼ਹਿਰ ਆਰਜੀਨਿਆਨੋ (ਵਿਚੈਂਂਸਾ) ਵਿਚ ਇਕ 18 ਸਾਲਾ ਪੰਜਾਬੀ ਨੌਜਵਾਨ ਨੇ ਆਪਣੇ ਪਿਤਾ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ।
ਮ੍ਰਿਤਕ ਦੀ ਸ਼ਨਾਖ਼ਤ ਅਰਵਿੰਦਰ ਸਿੰਘ ਸੱਤਾ (49) ਵਾਸੀ ਪਿੰਡ ਸਾਨੀਪੁਰ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ ਜੋ ਕਿ ਲੰਮੇ ਸਮੇਂ ਤੋਂ ਇਟਲੀ ਰਹਿ ਰਿਹਾ ਸੀ ਅਤੇ ਇੱਥੇ ਚਮੜੇ ਵਾਲੀ ਫੈਕਟਰੀ ’ਚ ਕੰਮ ਕਰਦਾ ਸੀ।
Advertisement
ਪ੍ਰਾਪਤ ਵੇਰਵਿਆਂ ਮੁਤਾਬਕ ਘਟਨਾ ਤੋਂ ਪਹਿਲਾਂ ਪਿਉ-ਪੁੱਤਰ ਵਿੱਚ ਕਿਸੇ ਗੱਲੋਂ ਤਕਰਾਰ ਹੋਇਆ ਸੀ। ਪੁਲੀਸ ਨੇ ਮੁਲਜ਼ਮ ਰਾਹੁਲ ਨੂੰ ਗ੍ਰਿਫ਼ਤਾਰ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਘਟਨਾ ਨੇ ਇਟਲੀ ਦੇ ਭਾਰਤੀ ਭਾਈਚਾਰੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ।
Advertisement