ਪਿੰਡ ਗੁਰੂਸਰ ਜਗਾ ਵਿੱਚ ਜ਼ਮੀਨੀ ਵਿਵਾਦ ਨੂੰ ਲੈਣ ਕੇ ਪੁੱਤ ਵੱਲੋਂ ਪਿਉ ਦਾ ਕਤਲ
12:21 PM May 12, 2025 IST
ਜਗਜੀਤ ਸਿੰਘ ਸਿੱਧੂ
ਤਲਵੰਡੀ ਸਾਬੋ 12ਮਈ
ਨਜ਼ਦੀਕੀ ਪਿੰਡ ਗੁਰੂਸਰ ਜਗਾ ਵਿੱਚ ਘਰੇਲੂ ਜ਼ਮੀਨੀ ਵਿਵਾਦ 'ਤੇ ਚੱਲਦਿਆਂ ਪੁੱਤ ਵੱਲੋਂ ਆਪਣੇ ਹੀ ਪਿਉ ਦਾ ਕਤਲ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੀਆਂ ਵਿਧਾਨ ਸਭਾ ਚੋਣਾਂ ਲੜ੍ਹ ਚੁੱਕੇ ਕਿਸਾਨ ਆਗੂ ਦਵਿੰਦਰ ਸਿੰਘ ਗੁਰੂਸਰ ਜਗਾ ਨੂੰ ਘਰੇਲੂ ਜ਼ਮੀਨੀ ਵਿਵਾਦ ਨੂੰ ਲੈਣ ਕੇ ਉਸ ਦੇ ਪੁੱਤਰ ਅਮਨਿੰਦਰ ਸਿੰਘ ਨੇ ਆਪਣੇ ਸਾਥੀਆਂ ਨਾਲ ਮਿਲ ਕੇ 10 ਮਈ ਗੰਭੀਰ ਜ਼ਖ਼ਮੀ ਕਰ ਦਿੱਤਾ ਸੀ।ਜੋ ਹਸਪਤਾਲ ਜੇਰੇ ਇਲਾਜ ਸੀ। ਜਿੱਥੇ ਦਵਿੰਦਰ ਸਿੰਘ ਦੀ ਮੌਤ ਹੋ ਗਈ। ਤਲਵੰਡੀ ਸਾਬੋ ਪੁਲੀਸ ਨੇ ਮ੍ਰਿਤਕ ਦੀ ਪਤਨੀ ਸੁਖਵਿੰਦਰ ਕੌਰ ਦੇ ਬਿਆਨਾਂ ਦੇ ਆਧਾਰ 'ਤੇ ਪੁੱਤਰ ਅਮਨਿੰਦਰ ਸਿੰਘ ਅਤੇ ਉਸਦੇ ਦੋ ਸਾਥੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement